ਐਤਵਾਰ, ਮਾਰਚ 8, 2026 12:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਪੰਜਾਬ ਦੀ ਨਵੀਂ ਖੇਤੀ ਨੀਤੀ ਬਾਰੇ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ, ਪੰਜਾਬ ਦੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਉਣ ਦਾ ਐਲਾਨ

Kuldeep Singh Dhaliwal: ਪੰਜਾਬ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ’ਚ 11.47 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਦੇ ਅਖੀਰ ਤੱਕ ਨਵੀਂ ਖੇਤੀਬਾੜੀ ਨੀਤੀ ਆਵੇਗੀ ਤੇ ਫ਼ਸਲਾਂ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਮਿਲੇਗਾ।

by ਮਨਵੀਰ ਰੰਧਾਵਾ
ਫਰਵਰੀ 23, 2023
in ਖੇਤੀਬਾੜੀ, ਪੰਜਾਬ
0

ਪੰਜਾਬ ਦੀ ਨਵੀਂ ਖੇਤੀ ਨੀਤੀ ਬਾਰੇ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ, ਪੰਜਾਬ ਦੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਉਣ ਦਾ ਐਲਾਨ

Punjab Agriculture Policy: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਕਿਸਾਨ ਭਲਾਈ ਤੇ ਖੇਤੀਬਾੜੀ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 11.47 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਰਾਜ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਸਥਾਨਕ ਨਵੀਂ ਸਬਜ਼ੀ ਮੰਡੀ, ਮਕਸੂਦਾਂ ਵਿਖੇ 2.29 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀ ਬੋਰਡ ਵਲੋਂ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਹੋਣ ਵਾਲੇ ਕੰਮ ਸ਼ੁਰੂ ਕਰਵਾਕੇ ਮੁਕੰਮਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2022-23 ਲਈ ਮੰਡੀਆਂ ਦੇ ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਰੱਖੇ ਗਏ ਸਨ ਜਿਨ੍ਹਾਂ ਵਿਚੋਂ ਕਰੀਬ 18 ਕਰੋੜ ਰੁਪਏ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ਦੀ ਕਾਇਆ-ਕਲਪ ’ਤੇ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਸੂਬੇ ਦੀਆਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸੀਜ਼ਨ ਦੌਰਾਨ ਫ਼ਸਲਾਂ ਲੈ ਕੇ ਆਉਣ ਵੇਲੇ ਉਨ੍ਹਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਮਿਲ ਸਕੇ।

ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਡੀਆਂ ਦੇ ਮੁੱਖ ਕੰਮਾਂ ਵਿੱਚ ਅੰਦਰੂਨੀ ਅਤੇ ਲਿੰਕ ਸੜਕਾਂ ਦੀ ਮੁਰੰਮਤ, ਚਾਰਦਿਵਾਰੀਆਂ। ਇੱਟਾਂ ਦੇ ਫੜ੍ਹ ’ਤੇ ਸੀ.ਸੀ.ਫਲੌਰਿੰਗ, ਸਟੀਲ ਕਵਰ ਸ਼ੈਡਾਂ ਦੀ ਉਸਾਰੀ, ਨਵੇਂ ਫੜ੍ਹ ਅਤੇ ਜਨਤਕ ਸਹੂਲਤਾਂ ਆਦਿ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋਆਬਾ ਖੇਤਰ ਵਿੱਚ ਅੱਜ ਦੇ ਪਹਿਲੇ ਪੜ੍ਹਾਅ ਤੋਂ ਬਾਅਦ ਜਲਦ ਹੀ ਦੂਜਾ ਪੜ੍ਹਾਅ ਵੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਇਸ ਖੇਤਰ ਦੀਆਂ ਸਾਰੀਆਂ ਮੰਡੀਆਂ ਨੂੰ ਆਧੁਨਿਕ ਮੰਡੀਆਂ ਵਜੋਂ ਵਿਕਸਿਤ ਕੀਤਾ ਜਾ ਸਕੇ।

ਪੰਜਾਬ ਦੀ ਖੇਤੀ ਲਈ ਚੰਗੀਆਂ ਮੰਡੀਆਂ ਸਭ ਤੋਂ ਜ਼ਰੂਰੀ ਹਨ, ਅੱਜ ਤੋਂ ਹੀ ਦੁਆਬਾ ਖੇਤਰ ਦੀਆਂ ਸਾਰੀਆਂ ਮੰਡੀਆਂ ਦੇ ਵਿਕਾਸ ਕਾਰਜਾ ਦੀ ਸ਼ੁਰੂਆਤ ਹੋ ਗਈ ਹੈ। #Punjab #Punjabi #agriculture #farmers #bhagwantmann #kuldeepsinghdhaliwal pic.twitter.com/OzEFUwGeB8

— Kuldeep Dhaliwal (@KuldeepSinghAAP) February 22, 2023

ਲਿੰਕ ਸੜਕਾਂ ਮੁਰੰਮਤ ਸਬੰਧੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ 10.61 ਕਰੋੜ ਰੁਪਏ ਦੀ ਲਾਗਤ ਨਾਲ ਨਕੋਦਰ, ਸ਼ਾਹਕੋਟ, ਫਿਲੌਰ ਹਲਕਿਆਂ ਵਿੱਚ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਨੂੰ ਅਪਗ੍ਰੇਡ ਕਰਨ ਵਾਲੇ ਪ੍ਰੋਗਰਾਮ ਤਹਿਤ ਇਨ੍ਹਾਂ ਸੜਕਾਂ ਦੀ ਚੌੜਾਈ 10 ਤੋਂ 18 ਫੁੱਟ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਰਹੀ ਆਵਾਜਾਈ ਦੇ ਮੱਦੇਨਜ਼ਰ ਲੋਕਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਲੋਂ ਜਲੰਧਰ ਜ਼ਿਲ੍ਹੇ ਦੀਆਂ ਵੱਖ-ਵੱਖ ਲਿੰਕ ਸੜਕਾਂ ਦੀ ਮੁਰੰਮਤ ਲਈ 9.92 ਕਰੋੜ ਰੁਪਏ ਦੀ ਲਾਗਤ ਨਾਲ 66.75 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦੀ ਮੁਕੰਮਲ ਮੁਰੰਮਤ ਕਰਵਾਈ ਜਾ ਰਹੀ ਹੈ।

ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਖੇਤੀਬਾੜੀ ਨੀਤੀ ਮਾਰਚ ਮਹੀਨੇ ਦੇ ਅਖੀਰ ਤੱਕ ਲਿਆਂਦੀ ਜਾ ਰਹੀ ਹੈ ਜੋ ਕਿ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਦੇ ਬੇਹੱਦ ਲਾਹੇਵੰਦ ਹੋਵੇਗੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਫਸਲਾਂ ਲਈ ਨਹਿਰੀ ਪਾਣੀ ਦੀ ਵਰਤੋਂ ਨੂੰ ਜਲਦ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਹਰ ਖੇਤਰ ਵਿੱਚ ਫ਼ਸਲਾਂ ਲਈ ਨਹਿਰੀ ਪਾਣੀ ਦੀ ਉਪਲਬੱਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਮੁੱਖ ਫ਼ਸਲਾਂ ਦੀ ਕਾਸ਼ਤ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਸਬਜ਼ੀਆਂ ਦੀ ਪੈਦਾਵਾਰ ਅਤੇ ਹੋਰ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਫ਼ਸਲਾਂ ਦੇ ਸੁਚੱਜੇ ਮੰਡੀਕਰਨ ਲਈ ਮੰਡੀਆਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Canal Water for Cropskuldeep singh dhaliwalMandis of JalandharNew Agricultural Policypro punjab tvPunjab Agriculture Ministerpunjab farmerspunjab governmentPunjab Mandispunjab news
Share205Tweet128Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.