ED arrested Manish Sisodia: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਈਡੀ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਈਡੀ ਨੇ ਵੀਰਵਾਰ (9 ਮਾਰਚ) ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਸਿਸੋਦੀਆ ਤੋਂ ਦੂਜੀ ਵਾਰ ਪੁੱਛਗਿੱਛ ਕੀਤੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਈਡੀ ਨੇ ਜੇਲ੍ਹ ‘ਚ ਸਿਸੋਦੀਆ ਤੋਂ ਪੁੱਛਗਿੱਛ ਕੀਤੀ ਸੀ।
ਦੱਸ ਦਈਏ ਕਿ ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਦੀ ਅਦਾਲਤ ਨੇ ਸੋਮਵਾਰ ਨੂੰ ਉਸ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਸੀਬੀਆਈ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਸੁਣਵਾਈ ਵੀ ਸ਼ੁੱਕਰਵਾਰ ਨੂੰ ਹੋਣੀ ਹੈ।
ਸਿਸੋਦੀਆ ਤੋਂ ਜੇਲ੍ਹ ਵਿੱਚ ਦੋ ਵਾਰ ਪੁੱਛਗਿੱਛ
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਈਡੀ ਦੇ ਅਧਿਕਾਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਸਿਸੋਦੀਆ ਦਾ ਬਿਆਨ ਦਰਜ ਕਰਨ ਲਈ ਤਿਹਾੜ ਜੇਲ੍ਹ ਪੁੱਜੇ ਸੀ। ਈਡੀ ਨੇ ਸਿਸੋਦੀਆ ਤੋਂ ਪੁੱਛਗਿੱਛ ਲਈ ਅਦਾਲਤ ਤੋਂ ਇਜਾਜ਼ਤ ਲਈ ਸੀ। ਜੇਕਰ ਜਾਂਚ ਅਧਿਕਾਰੀ ਨੂੰ ਇਹ ਵਿਸ਼ਵਾਸ ਕਰਨ ਦੇ ਕਾਰਨ ਮਿਲਦੇ ਹਨ ਕਿ ਵਿਅਕਤੀ ਮਨੀ ਲਾਂਡਰਿੰਗ ਦੇ ਅਪਰਾਧ ਲਈ ਦੋਸ਼ੀ ਹੈ, ਤਾਂ ਈਡੀ ਪੀਐਮਐਲਏ ਦੀ ਧਾਰਾ 19 ਲਾਗੂ ਕਰ ਸਕਦੀ ਹੈ, ਜੋ ਇਸ ਕੇਸ ਵਿੱਚ ਸ਼ਾਮਲ ਵਿਅਕਤੀਆਂ ਜਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਇਜਾਜ਼ਤ ਦਿੰਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h