Delhi AAP: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਦੋਸ਼ਾਂ ‘ਤੇ ਤਿਹਾੜ ਪ੍ਰਸ਼ਾਸਨ ਦਾ ਬਿਆਨ ਸਾਹਮਣੇ ਆਇਆ ਹੈ। ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਮਨੀਸ਼ ਸਿਸੋਦੀਆ ਨੂੰ ਜਿਸ ਵਾਰਡ ਵਿੱਚ ਰੱਖਿਆ ਗਿਆ ਹੈ, ਉਸ ‘ਚ ਉਨ੍ਹਾਂ ਦੇ ਨਾਲ ਕੌਣ-ਕੌਣ ਲੋਕ ਹਨ।
ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਸੁਰੱਖਿਆ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵੱਖਰੇ ਵਾਰਡ ਵਿੱਚ ਰੱਖਿਆ ਗਿਆ ਹੈ। ਦੱਸ ਦੇਈਏ ਕਿ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਸੀਜੇ-1 ਵਾਰਡ ‘ਚ ਰੱਖਿਆ ਗਿਆ ਹੈ। ਇਨ੍ਹਾਂ ਵਾਰਡਾਂ ਵਿੱਚ ਅਜਿਹੇ ਕੈਦੀ ਰੱਖੇ ਹਨ, ਜਿਨ੍ਹਾਂ ਦਾ ਆਚਰਣ ਕਾਫੀ ਚੰਗਾ ਹੈ ਤੇ ਜੋ ਗੈਂਗਸਟਰ ਨਹੀਂ ਹਨ। ਉਨ੍ਹਾਂ ਦੀ ਸੁਰੱਖਿਆ ਲਈ ਜੇਲ੍ਹ ਦੇ ਨਿਯਮਾਂ ਅਨੁਸਾਰ ਸਾਰੇ ਪ੍ਰਬੰਧ ਕੀਤੇ ਗਏ ਹਨ।
ਮਨੀਸ਼ ਸਿਸੋਦੀਆ ਨਿਆਂਇਕ ਹਿਰਾਸਤ ਵਿੱਚ
ਆਬਕਾਰੀ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਨੂੰ ਤਿਹਾੜ ਦੀ ਜੇਲ੍ਹ ਨੰਬਰ 1 ‘ਚ ਰੱਖੇ ਜਾਣ ‘ਤੇ ਇਤਰਾਜ਼ ਜਤਾਇਆ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਕਿ ਅੱਜ ਹੋਲੀ ਦੇ ਸ਼ੁਭ ਮੌਕੇ ‘ਤੇ ‘ਆਪ’ ਨਾਲ ਭਾਜਪਾ ਦੀ ਦੁਸ਼ਮਣੀ ਇਸ ਹੱਦ ਤੱਕ ਵੱਧ ਗਈ ਹੈ ਕਿ ਸਿੱਖਿਆ ਦਾ ਮਾਡਲ ਦੇਣ ਵਾਲੇ ਮਨੀਸ਼ ਸਿਸੋਦੀਆ ਨੂੰ ਘਿਨਾਉਣੇ ਅਪਰਾਧੀਆਂ ‘ਚ ਜੇਲ੍ਹ ‘ਚ ਬੰਦ ਕਰ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਦੇ ਕਤਲ ਦਾ ਖ਼ਤਰਾ ਹੈ।
ਜਾਣੋ ਕੀ ਹੈ ਪੂਰਾ ਮਾਮਲਾ?
ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ‘ਚ ਰਾਊਜ਼ ਐਵੇਨਿਊ ਅਦਾਲਤ ਨੇ 20 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਸ ਤੋਂ ਬਾਅਦ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਨੇ ਮਨੀਸ਼ ਸਿਸੋਦੀਆ ਨੂੰ ਤਿਹਾੜ ਦੀ ਜੇਲ ਨੰਬਰ 1 ‘ਚ ਰੱਖੇ ਜਾਣ ‘ਤੇ ਇਤਰਾਜ਼ ਜਤਾਇਆ ਹੈ।
ਸਿਸੋਦੀਆ ਨੂੰ ਜੇਲ੍ਹ ਨੰਬਰ 1 ਵਿੱਚ ਰੱਖਿਆ ਗਿਆ ਹੈ, ਜਦਕਿ ‘ਆਪ’ ਦੇ ਸਤੇਂਦਰ ਜੈਨ ਨੂੰ ਤਿਹਾੜ ਜੇਲ੍ਹ ਨੰਬਰ 7 ਵਿੱਚ ਰੱਖਿਆ ਗਿਆ ਹੈ। ਜੇਲ੍ਹ ਨੰਬਰ 1 ਤਿਹਾੜ ਕੰਪਲੈਕਸ ਵਿੱਚ ਸਭ ਤੋਂ ਪੁਰਾਣੀ ਹੈ। ‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਹੈ ਕਿ ਮੈਂ ਜੇਲ੍ਹ ਅਧਿਕਾਰੀਆਂ ਨੂੰ ਵੀ ਚੇਤਾਵਨੀ ਦੇਣਾ ਚਾਹੁੰਦਾ ਹਾਂ ਕਿ ਉਹ ਭਾਜਪਾ ਦੀ ਸਾਜ਼ਿਸ਼ ਵਿੱਚ ਨਾ ਫਸਣ। ਜੇਲ੍ਹ ਵਿੱਚ ਕਈ ਕਤਲ ਹੋ ਚੁੱਕੇ ਹਨ, ਇਸ ਲਈ ਸਾਨੂੰ ਉਨ੍ਹਾਂ ਦੇ ਕਤਲ ਦਾ ਸ਼ੱਕ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h