manish sisodia flood areas: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਹਲਕਾ ਪੱਟੀ ਦੇ ਪਿੰਡ ਮਰੜ ਵਿੱਖੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਚਾਲ ਪੁੱਛਣ ਅਤੇ ਜ਼ਾਇਜਾ ਲੈਣ ਪਹੁੰਚੇ। ਉਨ੍ਹਾਂ ਨੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।

ਇਸ ਦੌਰਾਨ ਉਨ੍ਹਾਂ ਭਾਰੀ ਮੀਂਹ ਤੋਂ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਲੋਕਾਂ ਨੂੰ ਦਿੱਤੀ ਜਾ ਰਹੀ ਮਦਦ ਬਾਰੇ ਵੀ ਜਾਣਕਾਰੀ ਲਈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਹਮਦਰਦੀ ਹੈ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਸੂਬੇ ਭਰ ਵਿੱਚ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ ਅਤੇ ਪਾਰਟੀ ਵੀ ਆਪਣੇ ਪੱਧਰ ‘ਤੇ ਪੀੜਤਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੁਦਰਤੀ ਆਫ਼ਤਾਂ ਹਨ, ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਨਾਲ ਲੜਨਾ ਪਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਲੋਕ-ਪੱਖੀ ਮੁੱਖ ਮੰਤਰੀ ਹਨ ਅਤੇ ਉਹ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾ ਰਹੀ ਮਦਦ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ।