Manish Sisodia Over Liquor Policy: ਆਬਕਾਰੀ ਨੀਤੀ ਮਾਮਲੇ ’ਚ ਐੱਫਆਈਆਰ ਦਰਜ ਕਰਨ ਤੋਂ ਬਾਅਦ ਸੀਬੀਆਈ ਨੇ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਈਏਐੱਸ ਅਧਿਕਾਰੀ ਆਰਵ ਗੋਪੀ ਕ੍ਰਿਸ਼ਨਾ ਦੇ ਘਰ ਸਮੇਤ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ 21 ਥਾਵਾਂ ‘ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਤੋਂ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਜ਼ਬਤ ਕੀਤੇ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਪਿਛਲੇ ਸਾਲ ਨਵੰਬਰ ਵਿੱਚ ਲਿਆਂਦੀ ਗਈ ਦਿੱਲੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਐੱਫਆਈਆਰ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਛਾਪੇ ਦੌਰਾਨ ਸੀਬੀਆਈ ਦੀਆਂ ਟੀਮਾਂ ਸਿਸੋਦੀਆ ਅਤੇ 2012 ਬੈਚ ਦੇ ਏਜੀਐੱਮਯੂਟੀ ਕੇਡਰ ਦੇ ਆਈਏਐੱਸ ਅਧਿਕਾਰੀ ਅਤੇ ਸਾਬਕਾ ਆਬਕਾਰੀ ਕਮਿਸ਼ਨਰ ਕ੍ਰਿਸ਼ਨਾ ਸਮੇਤ ਚਾਰ ਜਨਤਕ ਸੇਵਕਾਂ ਸਮੇਤ 21 ਥਾਵਾਂ ‘ਤੇ ਪਹੁੰਚੀਆਂ।
ਇਸ ਦੌਰਾਨ ਇਨ੍ਹਾਂ ਛਾਪਿਆਂ ਖ਼ਿਲਾਫ਼ ਪ੍ਰਦਰ਼ਸਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਨੇਤਾਵਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।ਸੀਬੀਆਈ ਨੇ ਮਨੀਸ਼ ਸਿਸੋਦੀਆ ਦੇ ਦਿੱਲੀ ਸਥਿਤ ਘਰ ਅਤੇ ਸੱਤ ਰਾਜਾਂ ਵਿੱਚ 20 ਹੋਰ ਟਿਕਾਣਿਆਂ ਦੀ ਤਲਾਸ਼ੀ ਲਈ।
ਇਹ ਵੀ ਪੜ੍ਹੋ : Pilots Fall Asleep :ਜਹਾਜ਼ ਦੇ ਦੋਨੋ ਪਾਇਲਟਾਂ ਨੂੰ 37,000 ਫੁੱਟ ‘ਤੇ ਆਈ ਨੀਂਦ..
ਇਸ ਪਾਸੇ ਜਾਂਚ ਏਜੰਸੀ ਨੇ ਐਫਆਈਆਰ ਦਰਜ ਕੀਤੀ ਹੈ ਅਤੇ ਨਵੰਬਰ ਵਿੱਚ ਸ਼ੁਰੂ ਕੀਤੀ ਦਿੱਲੀ ਆਬਕਾਰੀ ਨੀਤੀ ਦੀ ਜਾਂਚ ਕਰ ਰਹੀ ਹੈ, ਜਿਸ ਦੇ ਤਹਿਤ ਸ਼ਰਾਬ ਦੀਆਂ ਦੁਕਾਨਾਂ ਦੇ ਲਾਇਸੈਂਸ ਪ੍ਰਾਈਵੇਟ ਕੰਪਨੀਆਂ ਨੂੰ ਸੌਂਪੇ ਗਏ ਸਨ।
ਜਦਕਿ ਆਬਕਾਰੀ ਵਿਭਾਗ ਦੀ ਨਿਗਰਾਨੀ ਕਰਨ ਵਾਲੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਨੀਤੀ ਸਰਕਾਰੀ ਸ਼ਰਾਬ ਦੀਆਂ ਦੁਕਾਨਾਂ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਹੈ। ਅੱਜ ਸਵੇਰੇ ਸ੍ਰੀ ਸਿਸੋਦੀਆ ਨੇ ਟਵੀਟ ਕੀਤਾ: “ਸੀਬੀਆਈ ਇੱਥੇ ਮੇਰੇ ਨਿਵਾਸ ‘ਤੇ ਹੈ। ਮੈਂ ਜਾਂਚ ਏਜੰਸੀ ਨੂੰ ਸਹਿਯੋਗ ਕਰਾਂਗਾ, ਉਨ੍ਹਾਂ ਨੂੰ ਮੇਰੇ ਵਿਰੁੱਧ ਕੁਝ ਨਹੀਂ ਮਿਲੇਗਾ।”