Punjab Haryana High Court: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਰਾਜ ਸਰਕਾਰ ਵੱਲੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮਾਂ ਨੂੰ ਦੂਜੀ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਇਸ ਮਾਮਲੇ ਦੀ ਸੁਣਵਾਈ ਵੀਰਵਾਰ ਯਾਨੀ 16 ਮਾਰਚ ਨੂੰ ਹਾਈ ਕੋਰਟ ਵਿੱਚ ਹੋਣੀ ਹੈ। ਮਨੀਸ਼ਾ ਗੁਲਾਟੀ ਨੇ ਸਰਕਾਰੀ ਫੈਸਲੇ ‘ਚ ਸਪੱਸ਼ਟ ਨਾ ਹੋਣ ਸਮੇਤ ਤਕਨੀਕੀ ਕਾਰਨਾਂ ਦੇ ਆਧਾਰ ‘ਤੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੇ ਸੀਨੀਅਰ ਵਕੀਲ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਉਸ ਦੀ ਨਿਯੁਕਤੀ 13 ਮਾਰਚ 2018 ਨੂੰ ਤੈਅ ਪ੍ਰਕਿਰਿਆ ਤਹਿਤ ਤਿੰਨ ਸਾਲਾਂ ਲਈ ਕੀਤੀ ਗਈ ਸੀ।
ਮਨੀਸ਼ਾ ਨੂੰ 18 ਸਤੰਬਰ 2020 ਤੋਂ 19 ਮਾਰਚ 2021 ਤੱਕ ਅਤੇ ਫਿਰ 18 ਮਾਰਚ 2024 ਤੱਕ ਨਿਰਧਾਰਤ ਪ੍ਰਕਿਰਿਆ ਅਧੀਨ ਵਾਧਾ ਦਿੱਤਾ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ 31 ਜਨਵਰੀ ਨੂੰ ਪੰਜਾਬ ਸਰਕਾਰ ਨੇ ਉਸ ਦੇ ਐਕਸਟੈਂਸ਼ਨ ਦੇ ਹੁਕਮਾਂ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੂੰ ਐਕਟ ਦੀ ਉਲੰਘਣਾ ਕਰਕੇ ਸੇਵਾਕਾਲ ਵਿਚ ਵਾਧਾ ਕੀਤਾ ਗਿਆ ਸੀ।
ਐਕਸਟੈਂਸ਼ਨ ਰੱਦ ਕਰਨ ਦਾ ਆਰਡਰ ਗਲਤ
ਮਨੀਸ਼ਾ ਗੁਲਾਟੀ ਨੇ ਪਟੀਸ਼ਨ ‘ਚ ਕਿਹਾ ਹੈ ਕਿ ਜਿਸ ਅਥਾਰਟੀ ਅਤੇ ਐਕਟ ਤਹਿਤ ਉਸ ਦੀ ਨਿਯੁਕਤੀ ਕੀਤੀ ਗਈ ਹੈ, ਉਸ ਤਹਿਤ ਉਸ ਨੂੰ ਸੇਵਾਕਾਲ ਵਿਚ ਵਾਧਾ ਵੀ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਐਕਸਟੈਂਸ਼ਨ ਰੱਦ ਕਰਨ ਦੇ ਹੁਕਮਾਂ ਨੂੰ ਗਲਤ ਦੱਸਦੇ ਹੋਏ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਪੰਜਾਬ ਸਰਕਾਰ ਨੇ ਵਾਪਸ ਲਿਆ ਸੀ ਫੈਸਲਾ
ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ 15 ਫਰਵਰੀ ਨੂੰ ਹਾਈ ਕੋਰਟ ਨੂੰ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈਣ ਲਈ ਸੂਚਿਤ ਕੀਤਾ ਸੀ। ਇਸ ’ਤੇ ਹਾਈ ਕੋਰਟ ਵੱਲੋਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਨੇ ਮੁੜ ਉਸ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਸਨ। ਪੰਜਾਬ ਸਰਕਾਰ ਦੇ ਇਸ ਹੁਕਮ ਵਿੱਚ ਕਾਰਨ ਸਪੱਸ਼ਟ ਨਹੀਂ ਹਨ ਅਤੇ ਹੁਕਮਾਂ ਦੀ ਵੈਧਤਾ ਨੂੰ ਵੀ ਚੁਣੌਤੀ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h