Mankirt Aulakh religious song : ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦਾ ਹਫਤਾ ਚੱਲ ਰਿਹਾ ਹੈ ਤੇ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਕੌਮ ਲਈ ਵਾਰੇ ਪਰਿਵਾਰ ਦੀ ਕੁਰਬਾਨੀ ਹਰ ਇੱਕ ਦੇ ਦਿਲਾਂ ਅੰਦਰ ਵੱਸਦੀ ਹੈ। ਪੰਜਾਬੀ ਸਿੰਗਰ ਵੀ ਆਪਣੇ ਧਾਰਮਿਕ ਗਾਣਿਆਂ ਦੇ ਰਾਹੀਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰ ਰਹੇ ਹਨ।
ਪੰਜਾਬੀ ਸਿੰਗਰ ਮਨਕੀਰਤ ਔਲਖ ਨੇ ਵੀ ਆਪਣੇ ਨਵੇਂ ਧਾਰਮਿਕ ਗੀਤ ‘‘ਮੇਰਾ ਇੱਕ ਤੂੰ ਮਾਲਕਾ’’ (Mera Ik Tu Malka) ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਯਾਦ ਕੀਤਾ ਹੈ। ਆਪਣੀ ਮਿੱਠੀ ਆਵਾਜ਼ ਰਾਹੀਂ ਮਨਕੀਰਤ ਨੇ ਸਾਹਿਬਜ਼ਾਦਿਆਂ ਦੀ ਕੁਰਬਾਨੀ ‘ਤੇ ਬਾਖੂਬੀ ਚਾਨਣਾ ਪਾਇਆ ਹੈ।
View this post on Instagram
ਮਨਕੀਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਧਾਰਮਿਕ ਗਾਣੇ ਦਾ ਲਿੰਕ ਸ਼ੇਅਰ ਕੀਤਾ ਹੈ। ਇਸ ਧਾਰਮਿਕ ਗੀਤ ਦੇ ਬੋਲ Preeta & Sandeep Cammando ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ। ਇਹ ਧਾਰਮਿਕ ਗਾਣਾ ਮਨਕੀਰਤ ਔਲਖ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ।
ਸਿੱਖ ਇਤਿਹਾਸ ਲਾਸਾਨੀ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ । ਦਸਮ ਪਾਤਸ਼ਾਹ ਨੂੰ ਸਰਬੰਸਦਾਨੀ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ ਕਿਉਂਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੌਮ ਲਈ ਪੂਰੇ ਪਰਿਵਾਰ ਨੂੰ ਵਾਰ ਦਿੱਤਾ ਸੀ। ਦਸਮ ਪਾਤਸ਼ਾਹ ਦੇ ਦੋ ਸਾਹਿਬਜ਼ਾਦਿਆਂ ਨੇ ਜੰਗ ਦੇ ਮੈਦਾਨ ‘ਚ ਆਪਣਾ ਆਪ ਵਾਰ ਦਿੱਤਾ ਜਦਕਿ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦੇ ਜੀਅ ਨੀਹਾਂ ‘ਚ ਚਿਣਵਾ ਦਿੱਤਾ ਗਿਆ ਸੀ। ਮਾਤਾ ਗੁਜਰੀ ਜੀ ਨੇ ਵੀ ਆਪਣੇ ਪ੍ਰਾਣ ਤਿਆਗ ਦਿੱਤੇ ਸੀ। ਇਹੀ ਨਹੀਂ ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਅਤੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਵੀ ਕਸ਼ਮੀਰੀ ਪੰਡਤਾਂ ਦੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h