ਪੰਜਾਬੀ ਮਸ਼ਹੂਰ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਨੂੰ ਲੈ ਕੇਵੱਡੀ ਅਪਡੇਟ ਸਾਹਮਣੇ ਆਈ ਹੈ। ਧਮਕੀਆਂ ਦੇਣ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਹਰਜਿੰਦਰ ਸਿੰਘ ਨੂੰ ਮੋਹਾਲੀ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਹੈ। ਹਰਜਿੰਦਰ ਸਿੰਘ ਖਿਲਾਫ਼ ਹੁਣ ਤੱਕ ਕੋਈ ਵੀ ਸਬੂਤ ਨਹੀਂ ਮਿਲਿਆ ਹੈ, ਜਿਸ ਕਰਕੇ ਅਦਾਲਤ ਨੇ ਉਸ ਦੀ ਜਮਾਨਤ ਨੂੰ ਮਨਜੂਰੀ ਦੇ ਦਿੱਤੀ, ਇਸ ਦੇ ਨਾਲ ਹੀ ਅਦਾਲਤ ਵੱਲੋਂ ਕੁਝ ਸ਼ਰਤਾਂ ਲਾਈਆਂ ਗਈਆਂ ਹਨ।

ਦੱਸ ਦੇਈਏ ਕਿ ਬੀਤੇ ਮਹੀਨੇ ਪੰਜਾਬੀ ਗਾਇਕ ਮਨਕੀਰਤ ਔਲਖ ਦੀ ਮੈਨੇਜਮੈਂਟ ਦੇ ਨੰਬਰ ‘ਤੇ ਇੱਕ ਵਿਦੇਸ਼ੀ ਨੰਬਰ ਤੋਂ ਮੈਸੇਜ ਆਇਆ ਸੀ, ਜਿਸ ਵਿਚ ਗਾਇਕ ਅਤੇ ਉਸ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ।