ਕੈਨੇਡਾ ‘ਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਤਨਮਨਜੋਤ ਸਿੰਘ ਗਿੱਲ ਹੈ। ਜਿਸ ਦੀ ਉਮਰ 23 ਸਾਲ ਹੈ।
ਉਸਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਦੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋਲੀਬਾਰੀ ਕੀਤੀ। ਇੱਥੇ ਗੋਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ ਪੰਜਾਬੀ ਮੂਲ ਦੇ ਸਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਚਲਾਉਣ ਵਾਲੇ ਨੌਜਵਾਨ ਕਿਸ ਗਿਰੋਹ ਨਾਲ ਸਬੰਧਤ ਹਨ। ਦੂਜਾ ਮੁਲਜ਼ਮ ਅਜੇ ਫਰਾਰ ਹੈ।
ਖ਼ਬਰ ਆ ਰਹੀ ਹੈ ਕਿ ਮਨਕੀਰਤ ਦੇ ਕਰੀਬੀ ‘ਤੇ ਗੋਲੀਆਂ ਚਲਾਉਣ ਵਾਲਿਆਂ ‘ਚੋਂ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਦੀ ਭਾਲ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਚਲਾਉਣ ਵਾਲੇ ਪੰਜਾਬੀ ਹੀ ਮੁੰਡੇ ਸਨ, ਜਿਨ੍ਹਾਂ ਨੇ ਐਂਡੀ ਦੁੱਗਾ ਦੇ ਸ਼ੋਅਰੂਮ ‘ਤੇ ਫਾਇਰਿੰਗ ਕੀਤੀ ਸੀ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦਾ ਨਾਂ ਤਨਮਨਜੋਤ ਗਿੱਲ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ ਹਾਲੇ ਸਿਰਫ਼ 23 ਸਾਲ ਹੈ।
ਦੱਸ ਦਈਏ ਕਿ ਇਹ ਵਾਰਦਾਤ ਕੈਨੇਡਾ ਦੇ ਬਰੈਂਪਟਨ ਦੇ ਪੀਲ ਇਲਾਕੇ ‘ਚ ਹੋਈ ਹੈ। ਇਸ ਵਾਰਦਾਤ ਤੋਂ ਮਗਰੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਐਂਡੀ ਦੁੱਗਗਾ ਬੰਬੀਹਾ ਗੈਂਗ ਦੇ ਨਿਸ਼ਾਨੇ ’ਤੇ ਹੈ। ਸੂਤਰਾਂ ਮੁਤਾਬਕ ਬੰਬੀਹਾ ਗੈਂਗ ਦਾ ਦੋਸ਼ ਹੈ ਕਿ ਐਂਡੀ ਦੁੱਗਾ ਲਾਰੈਂਸ ਬਿਸ਼ਨੋਈ ਨੂੰ ਸਪੋਰਟ ਕਰਦਾ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁਲਜ਼ਮਾਂ ਨੂੰ ਸ਼ੈਲਟਰ ਦਿੱਤੀ ਸੀ। ਹਾਲਾਂਕਿ ਪੰਜਾਬ ਪੁਲਸ ਅਤੇ ਕੈਨੇਡੀਆਈ ਜਾਂਚ ਵਿਚ ਅਜਿਹਾ ਕੋਈ ਜ਼ਿਕਰ ਨਹੀਂ ਹੈ। ਐਂਡੀ ਦੁੱਗਾ ਮਨਕੀਰਤ ਔਲਖ ਦਾ ਬੇਹੱਦ ਕਰੀਬੀ ਦੋਸਤ ਹੈ ਅਤੇ ਮਨਕੀਰਤ ਆਪਣੇ ਗੀਤਾਂ ਵਿਚ ਵੀ ਉਨ੍ਹਾਂ ਦਾ ਜ਼ਿਕਰ ਕਰ ਚੁੱਕੇ ਹਨ ਅਤੇ ਵੀਡੀਓ ਵਿਚ ਵੀ ਉਨ੍ਹਾਂ ਨੂੰ ਫਿਲਮਾਇਆ ਗਿਆ ਹੈ।