ਸੋਮਵਾਰ, ਨਵੰਬਰ 16, 2026 09:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

by Pro Punjab Tv
ਅਕਤੂਬਰ 6, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ, 6 ਅਕਤੂਬਰ : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਦੀ ਪ੍ਰਮੁੱਖ ਸਕੀਮ “ਬਿੱਲ ਲਿਆਓ ਇਨਾਮ ਪਾਓ” (ਮੇਰਾ ਬਿੱਲ ਸਕੀਮ) ਵਿੱਚ ਇੱਕ ਹੋਰ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ, “ਇਸ ਸਕੀਮ ਤਹਿਤ ਹੁਣ ਤੱਕ 9.40 ਕਰੋੜ ਰੁਪਏ ਦੇ ਜੁਰਮਾਨੇ ਦੀ ਮੰਗ ਕੀਤੀ ਗਈ ਹੈ (ਜਿਸ ਵਿੱਚੋਂ 7.31 ਕਰੋੜ ਰੁਪਏ ਦੀ ਵਸੂਲੀ ਹੋ ਚੁੱਕੀ ਹੈ), 135 ਨਵੇਂ ਡੀਲਰ ਰਜਿਸਟਰ ਕੀਤੇ ਗਏ, ਅਤੇ ਵਿੱਤੀ ਵਰ੍ਹੇ 2025–26 ਤੇ 2026–27 ਦੌਰਾਨ ਕੱਢੇ ਗਏ 4,058 ਡਰਾਵਾਂ ਵਿੱਚ 3,548 ਪ੍ਰਮਾਣਿਤ ਲੱਕੀ ਡਰਾਅ ਜੇਤੂਆਂ ਨੂੰ 2.30 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ। ਇਸ ਸਕੀਮ ਨੇ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਲੋਕਾਂ ਨੂੰ ਉਤਸ਼ਾਹਿਤ ਕਰਨ, ਦੋਵਾਂ ਪੱਖਾਂ ਤੋਂ ਸ਼ਾਨਦਾਰ ਨਤੀਜੇ ਦਿੱਤੇ ਹਨ।”

ਇਸ ਪਹਿਲਕਦਮੀ ਦੀ ਕਾਮਯਾਬੀ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਸਕੀਮ ਰਾਹੀਂ ਬਿੱਲਾਂ ਦੀ ਪੁਖ਼ਤਾ ਜਾਂਚ ਯਕੀਨੀ ਬਣੀ ਅਤੇ ਸੂਬੇ ਭਰ ਵਿੱਚ ਟੈਕਸ ਨਿਯਮਾਂ ਦੀ ਉਲੰਘਣਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਈ। ਲਗਾਤਾਰ ਨਿਗਰਾਨੀ ਅਤੇ ਕਾਨੂੰਨੀ ਕਾਰਵਾਈ ਜ਼ਰੀਏ ਕਰ ਵਿਭਾਗ ਨੇ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਨੂੰ ਫੜਿਆ, ਜਿਸ ਦੇ ਸਿੱਟੇ ਵਜੋਂ 9.40 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ ਸਰਕਾਰੀ ਖ਼ਜ਼ਾਨੇ ਵਿੱਚ 7.31 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ। ਇਸ ਦੇ ਨਾਲ ਹੀ 135 ਨਵੇਂ ਡੀਲਰਾਂ ਨੂੰ ਰਜਿਸਟਰ ਕਰਕੇ ਟੈਕਸ ਦੇ ਦਾਇਰੇ ਨੂੰ ਹੋਰ ਵਿਸ਼ਾਲ ਕੀਤਾ ਗਿਆ।”

ਉਨ੍ਹਾਂ ਨੇ “ਮੇਰਾ ਬਿੱਲ ਸਕੀਮ” ਲੱਕੀ ਡਰਾਅ ਤਹਿਤ ਖਪਤਕਾਰਾਂ ਨੂੰ ਦਿੱਤੇ ਜਾਣ ਵਾਲੇ ਇਨਾਮਾਂ ਦੇ ਅੰਕੜੇ ਸਾਂਝੇ ਕਰਦਿਆਂ ਆਮ ਲੋਕਾਂ ਦੀ ਉਤਸ਼ਾਹੀ ਹਿੱਸੇਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, “ਵਿੱਤੀ ਵਰ੍ਹੇ 2025–26 ਅਤੇ 2026–27 ਦੌਰਾਨ ਕੱਢੇ ਗਏ 4,058 ਡਰਾਵਾਂ ਵਿੱਚੋਂ ਤਸਦੀਕ ਉਪਰੰਤ ਕੁੱਲ 3,548 ਜੇਤੂ ਸਾਹਮਣੇ ਆਏ, ਜਿਨ੍ਹਾਂ ਨੂੰ ਕੁੱਲ 2,30,38,070 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਇਕੱਲੇ ਵਿੱਤੀ ਵਰ੍ਹੇ 2025–26 ਵਿੱਚ 3,080 ਪ੍ਰਮਾਣਿਤ ਜੇਤੂਆਂ ਨੂੰ 1,98,15,980 ਰੁਪਏ ਦਿੱਤੇ ਗਏ, ਜਦਕਿ ਵਿੱਤੀ ਵਰ੍ਹੇ 2026–27 ਦੌਰਾਨ ਜਾਰੀ ਡਰਾਵਾਂ ਤਹਿਤ ਖ਼ੁਸ਼ਕਿਸਮਤ ਭਾਗੀਦਾਰਾਂ ਨੂੰ ਵਾਧੂ 32,22,090 ਰੁਪਏ ਵੰਡੇ ਜਾ ਚੁੱਕੇ ਹਨ।”

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਪਾਰਦਰਸ਼ਤਾ ਲਿਆਉਣ ਅਤੇ ਟੈਕਸ ਪ੍ਰਣਾਲੀ ਵਿੱਚ ਖਪਤਕਾਰਾਂ ਦੀ ਸ਼ਮੂਲੀਅਤ ਵਧਾਉਣ ਲਈ ਇੱਕ ਕਾਰਗਰ ਸਾਧਨ ਸਾਬਤ ਹੋਈ ਹੈ। ਉਨ੍ਹਾਂ ਕਿਹਾ, “ਟੈਕਸ ਚੋਰੀ ਰੋਕਣ, ਅਹਿਮ ਮਾਲੀਆ ਇਕੱਠਾ ਕਰਨ, ਸੁਚੇਤ ਨਾਗਰਿਕਾਂ ਨੂੰ ਇਨਾਮ ਦੇਣ ਅਤੇ ਟੈਕਸ ਦਾ ਘੇਰਾ ਵਧਾਉਣ ਵਿੱਚ ਮਿਲੀ ਠੋਸ ਸਫ਼ਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਇਸ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਸਕੀਮ ਦੀ ਮਿਆਦ ਇੱਕ ਸਾਲ ਹੋਰ ਵਧਾਉਣ ਦਾ ਫ਼ੈਸਲਾ ਕੀਤਾ ਹੈ।”

1 ਮਾਰਚ 2026 ਤੋਂ 31 ਅਗਸਤ 2026 ਤੱਕ ਦੇ ਛੇ ਮਹੀਨਿਆਂ ਦੌਰਾਨ ਇਸ ਸਕੀਮ ਤਹਿਤ ਹੋਈਆਂ ਕਾਰਵਾਈਆਂ ਦਾ ਜਾਇਜ਼ਾ ਲੈਂਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ 33,06,280 ਰੁਪਏ ਦਾ ਜੁਰਮਾਨਾ ਸ਼ਾਮਲ ਹੈ। ਮੈਂ ਕਰ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਸਬੰਧਤ ਫੀਲਡ ਅਧਿਕਾਰੀਆਂ ਨੂੰ ਅਗਲੇ ਮਹੀਨੇ ਦੇ ਅੰਦਰ-ਅੰਦਰ ਬਕਾਇਆ 33.06 ਲੱਖ ਰੁਪਏ ਦੀ ਵਸੂਲੀ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਹਨ, ਨਾਲ ਹੀ ਇਸ ਮਾਮਲੇ ਦੀ ਕਾਰਵਾਈ ਰਿਪੋਰਟ ਰਿਕਾਰਡ ਵਿੱਚ ਦਰਜ ਕਰਨ ਲਈ ਕਿਹਾ ਹੈ।”

ਭਗਵੰਤ ਮਾਨ ਸਰਕਾਰ ਦੀ ਸਾਫ਼, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰੇਕ ਖ਼ਰੀਦਦਾਰੀ ‘ਤੇ ਅਸਲ ਬਿੱਲ ਮੰਗਣ, ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਲੱਕੀ ਡਰਾਅ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ, ਅਤੇ ਇੱਕ ਆਰਥਿਕ ਤੌਰ ‘ਤੇ ਮਜ਼ਬੂਤ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।

Tags: Aam Aadmi Party Punjabcm bhagwant mannlatest newslatest UpdateMann government extends Bring Bills Get Rewards schemeMinister Harpal Singh Cheemapro punjab tvpropunjabtvpunjabi news
Share201Tweet126Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.