ਬੁੱਧਵਾਰ, ਜੁਲਾਈ 9, 2025 09:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ – ਜਿੰਪਾ

  ਡੇਰਾਬੱਸੀ ਇਲਾਕੇ ਚ ਐਮ ਐਲ ਏ ਕੁਲਜੀਤ ਸਿੰਘ ਡੇਰਾਬੱਸੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

by Gurjeet Kaur
ਜੁਲਾਈ 15, 2023
in ਪੰਜਾਬ
0

ਡੇਰਾਬੱਸੀ, 14 ਜੁਲਾਈ, 2023: ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਅੱਜ ਡੇਰਾਬੱਸੀ ਹਲਕੇ ਵਿੱਚ ਨਦੀਆਂ ਅਤੇ ਚੋਆਂ ਵਿੱਚ ਅਚਾਨਕ ਆਏ ਪਾਣੀ ਨਾਲ ਨਗਲਾਂ, ਅੰਨਟਾਲਾ, ਸਾਰੰਗਪੁਰ, ਚਚਰੌਲੀ, ਹੰਡੇਸਰਾ ਵਿਖੇ ਨੁਕਸਾਨੀ ਗਈ ਫ਼ਸਲ ਦਾ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਕਿਹਾ ਪੰਜਾਬ ਵਿੱਚ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਹੜ੍ਹ ਪ੍ਰਭਾਵਿਤ ਥਾਵਾਂ ‘ਤੇ ਜਾਣ ਦੇ ਨਾਲ ਨਾਲ ਆਪਣੇ ਸਾਰੇ ਮੰਤਰੀਆਂ ਤੇ ਐਮ ਐਲ ਏਜ਼ ਨੂੰ ਮੁਸੀਬਤ ਦੀ ਇਸ ਘੜੀ ਵਿੱਚ ਪੀੜਤਾਂ ਤੱਕ ਪੁੱਜ ਕੇ ਉਨ੍ਹਾਂ ਨੂੰ ਹੌਂਸਲਾ ਦੇਣ, ਬਚਾਅ ਤੇ ਰਾਹਤ ਕਾਰਜਾਂ ਚ ਸਹਿਯੋਗ ਦੇਣ ਲਈ ਕਿਹਾ ਗਿਆ ਹੈ।

ਆਲਮਗੀਰ, ਟਿਵਾਣਾ, ਸਾਧਾਪੁਰ, ਡੰਗਡੇਰਾ, ਖਜੂਰ ਮੰਡੀਅਤੇ ਸਿਰਸਿਣੀ ਵਿਖੇ ਘੱਗਰ ਦੇ ਬੰਨ੍ਹ ਟੁੱਟਣ ਨਾਲ ਡੁੱਬੀ ਫ਼ਸਲ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰੇਗੀ।

ਉਨ੍ਹਾਂ ਕਿਹਾ ਕਿ ਇਸ ਵੇਲੇ ਸਾਡੀ ਵੱਡੀ ਜਿੰਮੇਵਾਰੀ ਪਾਣੀ ਉਤਰਨ ਤੋਂ ਬਾਅਦ ਕੀਤੇ ਜਾਣ ਵਾਲੇ ਅਗਲੇ ਰਾਹਤ ਅਤੇ ਬਚਾਅ ਕਾਰਜਾਂ ਦੀ ਬਣਦੀ ਹੈ। ਪੰਜਾਬ ਦੇ ਲੋਕ ਬਹਾਦਰ ਹਨ, ਜਿਨ੍ਹਾਂ ਨੇ ਇਨ੍ਹਾਂ ਕੁੱਝ ਵਾਪਰਨ ਤੇ ਵੀ ਹੌਂਸਲਾ ਨਹੀਂ ਢਾਹਿਆ ਅਤੇ ਖੁਦ ਸਰਕਾਰ ਨਾਲ ਬਚਾਅ ਕਾਰਜਾਂ ਵਿੱਚ ਸਹਿਯੋਗ ਦੇ ਰਹੇ ਹਨ।

ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਨੇ ਆਖਿਆ ਕਿ ਸਰਕਾਰ ਵੱਲੋਂ ਪਿੰਡਾਂ ਚ ਪੀਣ ਵਾਲੇ ਪਾਣੀ ਸਮੇਤ ਹੋਰ ਜ਼ਰੂਰੀ ਸੇਵਾਵਾਂ ਜਿਵੇਂ ਕਿ ਸਿਹਤ ਸੇਵਾਵਾਂ, ਪਸ਼ੂਆਂ ਦੀ ਸਿਹਤ ਸੰਭਾਲ ਦੇ ਵਿਸ਼ੇਸ਼ ਆਦੇਸ਼ ਦਿੱਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਇਸ ਗੱਲ ਨੂੰ ਵੀ ਯਕੀਨੀ ਬਣਾਏਗੀ ਕਿ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਤੇ ਹੋਏ ਨਾਜਾਇਜ਼ ਕਬਜ਼ੇ ਛੁਡਵਾ ਕੇ, ਦੱਬੀਆਂ ਡਰੇਨਾਂ ਤੇ ਨਿਕਾਸੀ ਨਾਲਿਆਂ ਦੀ ਨਿਸ਼ਾਨਦੇਹੀ ਕਰਕੇ ਵਹਾਅ ਨੂੰ ਯਕੀਨੀ ਬਣਾਇਆ ਜਾਵੇ।

ਮੰਤਰੀ ਜਿੰਪਾ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਦੀਆਂ ਸੂਚੀਆਂ ਤਿਆਰ ਕਰਦੇ ਹੋਏ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਹਰੇਕ ਨੁਕਸਾਨ ਦੀ ਭਰਪਾਈ ਹੋਵੇ। ਸਰਕਾਰ ਕੋਲ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ।

ਬਾਅਦ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ ਨੇ ਐਮ ਐਲ ਏ ਰੰਧਾਵਾ ਨਾਲ ਜੋਲਾ ਕਲਾਂ ਅਤੇ ਜਾਂਡਲੀ ਵਿਚਾਲੇ ਅਕੁਮਸ ਲਾਈਫ ਸਾਇੰਸਜ਼ ਫੈਕਟਰੀ ਅੱਗੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਹੜ੍ਹ ਦੇ ਪਾਣੀ ਵਿੱਚ ਡੁੱਬਣ ਕਾਰਨ ਧਰਨੇ ਤੇ ਬੈਠੇ ਕਿਸਾਨਾਂ ਨਾਲ ਹਮਦਰਦੀ ਜਤਾਈ ਅਤੇ ਐਮ ਐਲ ਏ ਕੁਲਜੀਤ ਸਿੰਘ ਡੇਰਾਬੱਸੀ ਤੇ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੂੰ ਕਿਸਾਨਾਂ ਵੱਲੋਂ ਇਸ ਲਈ ਫੈਕਟਰੀ ਵੱਲੋਂ ਕੁਦਰਤੀ ਚੋਅ ਦਾ ਰਸਤਾ ਤੰਗ ਕੀਤੇ ਜਾਣ ਦੇ ਮਾਮਲੇ ਦੇਖਣ ਲਈ ਕਿਹਾ।

ਇਸ ਮੌਕੇ ਐਮ ਐਲ ਏ ਡੇਰਾਬੱਸੀ ਨੇ ਕਿਹਾ ਕਿ ਉਹ ਖੁਦ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦਿਵਾਉਣ ਲਈ ਅਤੇ ਜ਼ਰੂਰੀ ਸੇਵਾਵਾਂ ਬਹਾਲ ਕਰਵਾਉਣ ਲਈ ਪ੍ਰਸ਼ਾਸਨਿਕ ਮਸ਼ੀਨਰੀ ਨਾਲ ਸੰਪਰਕ ਵਿੱਚ ਹਨ। ਉਨ੍ਹਾਂ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਇਸ ਪੱਛੜੇ ਅਤੇ ਦੂਰ ਦੁਰਾਡੇ ਦੇ ਇਲਾਕੇ ਵਿੱਚ ਹੜ੍ਹ ਪ੍ਰਭਾਵਿਤਾਂ ਦੀ ਸਾਰ ਲੈਣ ਲਈ ਕੀਤੇ ਵਿਸ਼ੇਸ਼ ਦੌਰੇ ਲਈ ਧੰਨਵਾਦ ਕੀਤਾ।

Tags: braham shankar jimpaCabinet Ministerpro punjab tv
Share210Tweet132Share53

Related Posts

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025

ਪੰਜਾਬੀ ਭਾਸ਼ਾ ਦਾ ਪ੍ਰਮੁੱਖ ਖ਼ਬਰ ਚੈਨਲ ਲਿਵਿੰਗ ਇੰਡੀਆ ਨਿਊਜ਼, ਜੋ ਭਾਰਤ 3 ਪ੍ਰਮੁੱਖ ਖੇਤਰਾਂ ‘ਚ ਹੈ ਪ੍ਰਸਿੱਧ

ਜੁਲਾਈ 9, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਜੁਲਾਈ 9, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025
Load More

Recent News

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

Crying Benefits: ਕਦੇ ਕਦੇ ਰੋਣਾ ਸਿਹਤ ਲਈ ਹੁੰਦਾ ਹੈ ਫ਼ਾਇਦੇਮੰਦ, ਜਾਣੋ ਕੀ ਹੋ ਸਕਦੇ ਹਨ ਫ਼ਾਇਦੇ

ਜੁਲਾਈ 9, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.