ਬੁੱਧਵਾਰ, ਨਵੰਬਰ 11, 2026 07:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Pro Punjab Tv
ਨਵੰਬਰ 11, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ; 11 ਨਵੰਬਰ: ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਵਿੱਤੀ ਤੰਗੀਆਂ ਕਾਰਨ ਵਿਦਿਆਰਥੀ ਆਪਣੇ ਕਰੀਅਰ ਨੂੰ ਬਣਾਉਣ ਲਈ ਲੋੜੀਂਦਾ ਉਦਯੋਗਿਕ ਤਜਰਬਾ ਹਾਸਲ ਕਰਨ ਤੋਂ ਵਾਂਝੇ ਨਾ ਰਹਿ ਜਾਣ। ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ, ਸਰਕਾਰ ਵੱਲੋਂ ਪੌਲੀਟੈਕਨਿਕ ਵਿਦਿਆਰਥੀਆਂ ਨੂੰ 4 ਮਹੀਨਿਆਂ ਦੀ ਉਦਯੋਗਿਕ ਇੰਟਰਨਸ਼ਿਪ ਦੌਰਾਨ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਵਿਹਾਰਕ ਹੁਨਰ ਸਿੱਖਣ ਅਤੇ ਰੁਜ਼ਗਾਰ ਹਾਸਲ ਕਰਨ ਦੇ ਯੋਗ ਬਣਨ ਵਿੱਚ ਮਦਦ ਮਿਲੇਗੀ।

ਇਸ ਪਹਿਲਕਦਮੀ ਤਹਿਤ, 1,700 ਵਿਦਿਆਰਥੀਆਂ ਨੂੰ 4 ਮਹੀਨਿਆਂ ਤੱਕ 5,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ ਅਤੇ ਇਸ ਸਬੰਧੀ ਪਰਿਵਾਰਕ ਆਮਦਨ ਦੀ ਕੋਈ ਸੀਮਾ ਨਹੀਂ ਰੱਖੀ ਗਈ ਹੈ। ਇਹ ਯੋਜਨਾ ਛੇ ਡਿਪਲੋਮਾ ਸਟ੍ਰੀਮਾਂ ਦੇ 2024-27 ਬੈਚ ਦੇ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਲਈ ਲਾਗੂ ਹੋਵੇਗੀ, ਜਿਸ ਨਾਲ ਉਹ ਬਿਨਾਂ ਕਿਸੇ ਵਿੱਤੀ ਰੁਕਾਵਟ ਦੇ ਉਦਯੋਗਿਕ ਖੇਤਰ ਦਾ ਵਿਹਾਰਕ ਤਜਰਬਾ ਹਾਸਲ ਕਰ ਸਕਣਗੇ।

ਇਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਨੌਜਵਾਨ ਕੋਲ ਆਪਣੀ ਸਿੱਖਿਆ ਨੂੰ ਇੱਕ ਸਾਰਥਕ ਕਰੀਅਰ ਵਿੱਚ ਬਦਲਣ ਦਾ ਮੌਕਾ ਹੋਣਾ ਚਾਹੀਦਾ ਹੈ। ‘ਪੰਜਾਬ ਸਿੱਖਿਆ ਕ੍ਰਾਂਤੀ’ ਰਾਹੀਂ, ਅਸੀਂ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ ਕਿ ਸਰਕਾਰੀ ਸੰਸਥਾਵਾਂ ਵਿਦਿਆਰਥੀਆਂ ਨੂੰ ਸਿਰਫ਼ ਡਿਗਰੀਆਂ ਹੀ ਨਾ ਦੇਣ, ਸਗੋਂ ਉਨ੍ਹਾਂ ਨੂੰ ਅਜਿਹੇ ਹੁਨਰ ਅਤੇ ਤਜਰਬੇ ਨਾਲ ਲੈਸ ਕਰਨ ਜੋ ਉਨ੍ਹਾਂ ਨੂੰ ਜੀਵਨ ਵਿੱਚ ਸਫਲ ਬਣਾਉਣ ਲਈ ਜ਼ਰੂਰੀ ਹਨ। ਪੰਜਾਬ ਵਿੱਚ ਪੌਲੀਟੈਕਨਿਕ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਇਹ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੈ, ਜੋ ਸਾਡੇ ਨੌਜਵਾਨਾਂ ਨੂੰ ਉਸ ਸਮੇਂ ਸਹਾਇਤਾ ਪ੍ਰਦਾਨ ਕਰਦੀ ਹੈ ਜਦੋਂ ਉਹ ਕਲਾਸਰੂਮ ਤੋਂ ਨਿਕਲ ਕੇ ਕੰਮਕਾਜੀ ਦੁਨੀਆ ਵਿੱਚ ਕਦਮ ਰੱਖਦੇ ਹਨ ਅਤੇ ਆਪਣਾ ਭਵਿੱਖ ਸਿਰਜਦੇ ਹਨ।”

ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਉਦਯੋਗਿਕ ਸਿਖਲਾਈ ਉਹ ਪੜਾਅ ਹੈ ਜਿੱਥੇ ਵਿਦਿਆਰਥੀ ਕਲਾਸਰੂਮ ਵਿੱਚ ਸਿੱਖੀਆਂ ਗੱਲਾਂ ਨੂੰ ਅਸਲ ਦੁਨੀਆ ਦੀਆਂ ਚੁਣੌਤੀਆਂ ‘ਤੇ ਲਾਗੂ ਕਰਨਾ ਸ਼ੁਰੂ ਕਰਦੇ ਹਨ। ਇਸ ਦੌਰਾਨ 20,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਕੇ, ਅਸੀਂ ਵਿਦਿਆਰਥੀਆਂ ਦੀ ਮਦਦ ਕਰਨਾ ਚਾਹੁੰਦੇ ਹਾਂ ਤਾਂ ਜੋ ਉਹ ਵਿਹਾਰਕ ਤਜਰਬਾ ਹਾਸਲ ਕਰ ਸਕਣ, ਉਦਯੋਗਿਕ ਮਾਹਿਰਾਂ ਤੋਂ ਹੁਨਰ ਸਿੱਖ ਸਕਣ ਅਤੇ ਰੁਜ਼ਗਾਰ ਲਈ ਤਿਆਰ ਹੋ ਸਕਣ। ਸਾਡਾ ਉਦੇਸ਼ ਤਕਨੀਕੀ ਸਿੱਖਿਆ ਨੂੰ ਵਧੇਰੇ ਵਿਹਾਰਕ, ਉਦਯੋਗ-ਮੁਖੀ ਅਤੇ ਪੰਜਾਬ ਦੇ ਨੌਜਵਾਨਾਂ ਦੀਆਂ ਉਮੀਦਾਂ ਦੇ ਅਨੁਕੂਲ ਬਣਾਉਣਾ ਹੈ।”

ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ (ਖੂਨੀਮਾਜਰਾ) ਦੇ ਇੱਕ ਵਿਦਿਆਰਥੀ ਨੇ ਕਿਹਾ: “ਇਹ ਵਿੱਤੀ ਸਹਾਇਤਾ ਮੇਰੀ ਉਦਯੋਗਿਕ ਸਿਖਲਾਈ ਦੌਰਾਨ ਮੇਰੇ ਲਈ ਬਹੁਤ ਵੱਡਾ ਸਹਾਰਾ ਬਣੇਗੀ। ਇਸ ਨਾਲ ਮੈਨੂੰ ਆਪਣੇ ਕੁਝ ਖਰਚਿਆਂ ਦਾ ਪ੍ਰਬੰਧ ਕਰਨ ਵਿੱਚ ਮਦਦ ਮਿਲੇਗੀ ਅਤੇ ਮੈਂ ਨਵੇਂ ਹੁਨਰ ਸਿੱਖਣ, ਵਿਹਾਰਕ ਤਜਰਬਾ ਹਾਸਲ ਕਰਨ ਅਤੇ ਇਹ ਸਮਝਣ ‘ਤੇ ਧਿਆਨ ਕੇਂਦਰਿਤ ਕਰ ਸਕਾਂਗਾ ਕਿ ਉਦਯੋਗਾਂ ਵਿੱਚ ਕੰਮ ਕਿਵੇਂ ਹੁੰਦਾ ਹੈ। ਮੈਨੂੰ ਯਕੀਨ ਹੈ ਕਿ ਇਹ ਤਜਰਬਾ ਮੈਨੂੰ ਬਿਹਤਰ ਕਰੀਅਰ ਸਿਰਜਣ ਵਿੱਚ ਮਦਦ ਕਰੇਗਾ।”

ਜਿਹੜੇ ਵਿਦਿਆਰਥੀ ਪਹਿਲਾਂ ਹੀ ਆਪਣੇ ਉਦਯੋਗ ਜਾਂ ਕਿਸੇ ਹੋਰ ਸਰੋਤ ਤੋਂ ਵਜ਼ੀਫ਼ਾ ਜਾਂ ਵਿੱਤੀ ਸਹਾਇਤਾ ਪ੍ਰਾਪਤ ਕਰ ਰਹੇ ਹਨ, ਉਹ ਵੀ ਇਸ ਸਹਾਇਤਾ ਲਈ ਯੋਗ ਹੋਣਗੇ। ਜੇਕਰ ਉਨ੍ਹਾਂ ਨੂੰ ਮਿਲਣ ਵਾਲੀ ਰਕਮ 5,000 ਰੁਪਏ ਪ੍ਰਤੀ ਮਹੀਨਾ ਤੋਂ ਘੱਟ ਹੈ, ਤਾਂ ਨਿਰਧਾਰਤ ਸ਼ਰਤਾਂ ਦੇ ਅਧੀਨ, ਉਸ ਅੰਤਰ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਸਹਾਇਤਾ ਦਿੱਤੀ ਜਾਵੇਗੀ। ਇਹ ਸਹਾਇਤਾ ਸਿਖਲਾਈ ਦੌਰਾਨ ਵਿਦਿਆਰਥੀ ਦੀ ਭਾਗੀਦਾਰੀ ਅਤੇ ਪ੍ਰਗਤੀ ਮੁਤਾਬਕ ਦਿੱਤੀ ਜਾਵੇਗੀ। ਵਿਦਿਆਰਥੀਆਂ ਲਈ ਘੱਟੋ-ਘੱਟ 90 ਫ਼ੀਸਦੀ ਮਹੀਨਾਵਾਰ ਹਾਜ਼ਰੀ ਬਰਕਰਾਰ ਰੱਖਣੀ ਅਤੇ ਤਸਦੀਕਸ਼ੁਦਾ ਹਾਜ਼ਰੀ ਤੇ ਪ੍ਰਗਤੀ ਰਿਪੋਰਟਾਂ ਜਮ੍ਹਾਂ ਕਰਵਾਉਣੀ ਲਾਜ਼ਮੀ ਹੋਵੇਗੀ। ਸਿਖਲਾਈ ਦੇ ਸਫਲਤਾਪੂਰਵਕ ਮੁਕੰਮਲ ਹੋਣ ਅਤੇ ਨਿਰਧਾਰਤ ‘ਕੰਪਲੀਸ਼ਨ ਸਰਟੀਫਿਕੇਟ’ ਜਮ੍ਹਾਂ ਕਰਵਾਉਣ ਤੋਂ ਬਾਅਦ ਹੀ ਅੰਤਿਮ ਕਿਸ਼ਤ ਜਾਰੀ ਕੀਤੀ ਜਾਵੇਗੀ।

2024-27 ਬੈਚ ਦੇ ਛੇਵੇਂ ਸਮੈਸਟਰ ਲਈ ਪਾਇਲਟ ਵਜੋਂ ਲਾਗੂ ਕੀਤੀ ਜਾ ਰਹੀ ਇਹ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਤਕਨੀਕੀ ਸਿੱਖਿਆ ਨੂੰ ਹੋਰ ਉਦਯੋਗ-ਮੁਖੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਅਰਥਪੂਰਨ ਰੁਜ਼ਗਾਰ ਲਈ ਲੋੜੀਂਦੇ ਵਿਹਾਰਕ ਹੁਨਰ, ਵਿਸ਼ਵਾਸ ਅਤੇ ਤਜਰਬੇ ਨਾਲ ਲੈਸ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੇ ਵਿਆਪਕ ਯਤਨਾਂ ਦਾ ਹਿੱਸਾ ਹੈ।

Tags: Aam Aadmi PartyAAP Minister Harjot Bainslatest newsMann government is providing students with industrial sector experience to equip them with skillspro punjab tvpunjab news
Share197Tweet123Share49

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.