ਵੀਰਵਾਰ, ਅਕਤੂਬਰ 15, 2026 06:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੀਵਰੇਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ।

by Pro Punjab Tv
ਜੂਨ 4, 2026
in Featured News, ਪੰਜਾਬ
0

ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੀਵਰੇਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਸੂਬੇ ਭਰ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ 2,200 ਕਿਲੋਮੀਟਰ ਸੀਵਰੇਜ ਲਾਈਨਾਂ ਅਤੇ 1,400 ਹੌਟਸਪੌਟਾਂ ਨੂੰ ਸਾਫ਼ ਕੀਤਾ ਜਾਵੇਗਾ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੁਹੱਲਿਆਂ ਵਿੱਚ 800 ਕਿਲੋਮੀਟਰ ਮੁੱਖ ਟਰੰਕ ਲਾਈਨਾਂ ਅਤੇ 1,400 ਕਿਲੋਮੀਟਰ ਬ੍ਰਾਂਚ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ। ਵਿਭਾਗ ਵੱਲੋਂ 1,400 ਪੁਰਾਣੇ ਹੌਟਸਪੌਟਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਹਰ ਸਾਲ ਮਾਨਸੂਨ ਦੌਰਾਨ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਆਉਂਦੀ ਸੀ।

ਸ. ਬੈਂਸ ਨੇ ਕਿਹਾ, “ਹਰ ਸਾਲ ਜਦੋਂ ਬਾਰਸ਼ ਆਉਂਦੀ ਹੈ ਤਾਂ ਹਰ ਸ਼ਹਿਰ ਅਤੇ ਮੁਹੱਲੇ ਵਿੱਚ ਕੁਝ ਅਜਿਹੇ ਸਥਾਨ ਹੁੰਦੇ ਹਨ ਜਿੱਥੇ ਸੀਵਰੇਜ ਓਵਰਫਲੋਅ ਹੁੰਦਾ ਹੈ। ਇਸ ਵਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ, ਸਾਨੂੰ ਟੀਚਾ ਦਿੱਤਾ ਗਿਆ ਹੈ ਕਿ ਪੰਜਾਬ ਦੇ ਕਿਸੇ ਵੀ ਸ਼ਹਿਰ ਅਤੇ ਕਸਬੇ ਵਿੱਚ ਕਿਤੇ ਵੀ ਸੀਵਰੇਜ ਓਵਰਫਲੋਅ ਨਹੀਂ ਹੋਣਾ ਚਾਹੀਦਾ।”

ਸ਼ਹਿਰ ਪੱਧਰ ਦੇ ਵੇਰਵੇ ਸਾਂਝੇ ਕਰਦਿਆਂ, ਸ. ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜਲੰਧਰ ਵਿੱਚ 108 ਕਿਲੋਮੀਟਰ ਸੀਵਰ ਲਾਈਨਾਂ ਅਤੇ 47 ਹੌਟਸਪੌਟਾਂ ਨੂੰ ਕਵਰ ਕੀਤਾ ਜਾਵੇਗਾ ਜਦਕਿ ਪਟਿਆਲਾ ਵਿੱਚ 93 ਕਿਲੋਮੀਟਰ ਸੀਵਰ ਲਾਈਨਾਂ, ਲੁਧਿਆਣਾ ਵਿੱਚ 40 ਕਿਲੋਮੀਟਰ ਸੀਵਰ ਲਾਈਨਾਂ ਅਤੇ 42 ਹੌਟਸਪੌਟ, ਬਠਿੰਡਾ ਵਿੱਚ 55 ਕਿਲੋਮੀਟਰ ਸੀਵਰ ਲਾਈਨਾਂ ਅਤੇ 39 ਹੌਟਸਪੌਟ, ਮੋਹਾਲੀ ਵਿੱਚ 36 ਕਿਲੋਮੀਟਰ ਸੀਵਰ ਲਾਈਨਾਂ, ਜ਼ੀਰਕਪੁਰ ਵਿੱਚ 14 ਕਿਲੋਮੀਟਰ ਸੀਵਰ ਲਾਈਨਾਂ ਅਤੇ 15 ਹੌਟਸਪੌਟ, ਖਰੜ ਵਿੱਚ 11 ਕਿਲੋਮੀਟਰ ਸੀਵਰ ਲਾਈਨਾਂ ਅਤੇ 11 ਹੌਟਸਪੌਟ, ਧੂਰੀ ਵਿੱਚ 7 ਕਿਲੋਮੀਟਰ ਸੀਵਰ ਲਾਈਨਾਂ ਅਤੇ 3 ਹੌਟਸਪੌਟ, ਕੋਟਕਪੂਰਾ ਵਿੱਚ 21 ਕਿਲੋਮੀਟਰ ਸੀਵਰ ਲਾਈਨਾਂ ਅਤੇ ਨੰਗਲ ਵਿੱਚ 7 ਕਿਲੋਮੀਟਰ ਸੀਵਰ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ, ਜਿੱਥੇ ਪਹਿਲੀ ਵਾਰ ਸਫ਼ਾਈ ਕੀਤੀ ਜਾ ਰਹੀ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਜੇ.ਈਜ਼. ਤੇ ਹੋਰ ਸਟਾਫ ਨੂੰ ਇਸ ਮੁਹਿੰਮ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ, “ਅਸੀਂ ਸੁਪਰ-ਸਕਸ਼ਨ ਮਸ਼ੀਨਾਂ ਅਤੇ ਉੱਚ-ਸਮਰੱਥਾ ਵਾਲੇ ਜੈਟਿੰਗ ਉਪਕਰਣ ਲਗਾਏ ਹਨ। ਅਸਲ-ਸਮੇਂ ਦੀ ਜਾਣਕਾਰੀ ਲਈ ਵੱਖਰੇ ਕੰਟਰੋਲ ਰੂਮ ਅਤੇ ਡਿਜੀਟਲ ਡੈਸ਼ਬੋਰਡ ਸਥਾਪਤ ਕੀਤੇ ਜਾ ਰਹੇ ਹਨ।”

ਉਨ੍ਹਾਂ ਅੱਗੇ ਦੱਸਿਆ ਕਿ ਡੈਸ਼ਬੋਰਡ ਰਾਹੀਂ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਇਸ ਕਾਰਜ ਨੂੰ ਹੋਰ ਸੁਚੱਜਾ ਬਣਾਉਣ ਲਈ ਜੇ.ਈ. ਤੋਂ ਐਸ.ਈ. ਪੱਧਰ ਤੱਕ ਜਵਾਬਦੇਹੀ ਤੈਅ ਕੀਤੀ ਗਈ ਹੈ। ਇਹ ਮੁਹਿੰਮ ਮਿਸ਼ਨ ਮੋਡ ਵਿੱਚ ਪੂਰੀ ਕੀਤੀ ਜਾਵੇਗੀ।

ਇੱਕ ਹੈਰਾਨੀਜਨਕ ਉਦਾਹਰਣ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ, ‘‘ ਸਾਡੀ ਟੀਮ ਨੇ ਲੁਧਿਆਣਾ ਦੇ ਭੱਟੀਆਂ ਇਲਾਕੇ ਵਿੱਚ ਸੀਵਰੇਜ ਦੀ ਸਫਾਈ ਕੀਤੀ ਗਈ ਤਾਂ ਪਤਾ ਲੱਗਾ ਕਿ ਇਸ ਦੇ ਨਜ਼ਦੀਕ ਬਣੇ ਇੱਕ ਮਕਾਨ ਦੀ ਉਸਾਰੀ ਸਮੇਂ ਸੀਵਰ ਲਾਈਨ ਕੰਕਰੀਟ ਨਾਲ ਭਰ ਦਿੱਤੀ ਗਈ ਸੀ। ਇਹ ਲਾਈਨ ਛੇ ਸਾਲਾਂ ਤੋਂ ਬੰਦ ਪਈ ਸੀ, ਜਿਸ ਕਾਰਨ ਪੂਰੇ ਇਲਾਕੇ ਲਈ ਮੁਸੀਬਤ ਬਣੀ ਹੋਈ ਸੀ। ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।’’

ਸਥਾਨਕ ਸਰਕਾਰਾਂ ਮੰਤਰੀ ਸ. ਬੈਂਸ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਫੀਲਡ ਵਿੱਚ ਰਹਿਣਗੇ ਅਤੇ ਸਾਰੇ ਅਧਿਕਾਰੀਆਂ ਨੂੰ ਵੀ ਫੀਲਡ ਵਿੱਚ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਕਿਹਾ,‘‘ਅਸੀਂ ਆਪਣੇ ਸਾਰੇ ਵਿਧਾਇਕਾਂ ਅਤੇ ਮਿਉਂਸੀਪਲ ਕੌਂਸਲਰਾਂ ਨੂੰ ਵੀ ਇਸ ਮੁਹਿੰਮ ਨਾਲ ਜੋੜ ਰਹੇ ਹਾਂ। ਸਾਡਾ ਉਦੇਸ਼ ਹੈ ਕਿ ਇਸ ਵਾਰ ਮਾਨਸੂਨ ਸੀਜ਼ਨ ਦੌਰਾਨ ਪਾਣੀ ਭਰਨ, ਸੀਵਰੇਜ ਉਛਲਣ ਅਤੇ ਪਾਣੀ ਖੜ੍ਹਨ ਕਾਰਨ ਡੇਂਗੂ ਦਾ ਫੈਲਾਅ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇ।’’

Tags: latest newslatest Updatepro punjab tvpropunjabtvpunjabpunjab governmentpunjab newspunjabi news
Share201Tweet126Share50

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.