ਵੀਰਵਾਰ, ਜਨਵਰੀ 15, 2026 12:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ ਤੋਂ ਕਿਤੇ ਜ਼ਿਆਦਾ ਗੰਭੀਰ ਹੁੰਦੇ ਸਨ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ ਤਿੰਨ ਲੱਖ ਮਾਮਲੇ ਸਾਹਮਣੇ ਆਉਂਦੇ ਹਨ

by Pro Punjab Tv
ਜਨਵਰੀ 14, 2026
in ਅਜ਼ਬ-ਗਜ਼ਬ
0

ਚੰਡੀਗੜ੍ਹ : ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ ਤੋਂ ਕਿਤੇ ਜ਼ਿਆਦਾ ਗੰਭੀਰ ਹੁੰਦੇ ਸਨ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ ਤਿੰਨ ਲੱਖ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ‘ਤੇ ਰੇਬੀਜ਼ ਦਾ ਖ਼ਤਰਾ ਬਣਿਆ ਰਹਿੰਦਾ ਸੀ। ਜੇਕਰ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਬਿਮਾਰੀ 100 ਫ਼ੀਸਦੀ ਘਾਤਕ ਹੁੰਦੀ ਹੈ ਪਰ ਸਮੇਂ ਸਿਰ ਟੀਕਾਕਰਨ ਨਾਲ ਇਸ ਦੀ ਪੂਰੀ ਤਰ੍ਹਾਂ ਰੋਕਥਾਮ ਕੀਤੀ ਜਾ ਸਕਦੀ ਹੈ। ਪਹਿਲਾਂ ਐਂਟੀ-ਰੇਬੀਜ਼ ਟੀਕਾਕਰਨ (ਏਆਰਵੀ) ਸਿਰਫ਼ 48 ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਹੀ ਉਪਲੱਬਧ ਸੀ, ਜਿਸ ਕਾਰਨ ਪੀੜਤਾਂ, ਜਿਹਨਾਂ ਵਿੱਚ ਅਕਸਰ ਬੱਚੇ, ਬਜ਼ੁਰਗ ਅਤੇ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਕਾਮੇ ਹੁੰਦੇ ਹਨ, ਨੂੰ ਘਰਾਂ ਤੋਂ ਦੂਰ ਜਾਣਾ ਪੈਂਦਾ ਸੀ, ਘੰਟਿਆਂ ਤੱਕ ਉਡੀਕ ਕਰਨੀ ਪੈਂਦੀ ਸੀ, ਉਨ੍ਹਾਂ ਦੀ ਮਜ਼ਦੂਰੀ ਦਾ ਨੁਕਸਾਨ ਹੁੰਦਾ ਸੀ ਅਤੇ ਕਈ ਮਾਮਲਿਆਂ ਵਿੱਚ, ਜ਼ਰੂਰੀ ਪੰਜ ਖੁਰਾਕਾਂ ਵਾਲੇ ਟੀਕਾਕਰਨ ਸ਼ਡਿਊਲ ਨੂੰ ਵਿਚਕਾਰੋਂ ਛੱਡਣ ਲਈ ਮਜਬੂਰ ਹੋਣਾ ਪੈਂਦਾ ਸੀ। ਇਹ ਪਾੜਾ ਪ੍ਰਣਾਲੀਗਤ ਸੀ ਅਤੇ ਕੀਮਤੀ ਮਨੁੱਖੀ ਜਾਨਾਂ ‘ਤੇ ਇਸ ਦਾ ਜੋਖਮ ਗੰਭੀਰ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਇਸ ਹਕੀਕਤ ਨੂੰ ਨਿਰਣਾਇਕ ਢੰਗ ਨਾਲ ਨਵਾਂ ਰੂਪ ਦਿੱਤਾ ਗਿਆ ਹੈ। ਸੂਬੇ ਭਰ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਸਥਾਪਿਤ ਕੀਤੇ ਗਏ 881 ਆਮ ਆਦਮੀ ਕਲੀਨਿਕਾਂ ਦੇ ਵਿਸ਼ਾਲ ਨੈਟਵਰਕ ਦਾ ਲਾਭ ਉਠਾਉਂਦਿਆਂ, ਪੰਜਾਬ ਸਰਕਾਰ ਨੇ ਪ੍ਰਾਇਮਰੀ ਕੇਅਰ ਪੱਧਰ ‘ਤੇ ਏਆਰਵੀ ਸੇਵਾਵਾਂ ਨੂੰ ਯਕੀਨੀ ਬਣਾ ਕੇ ਆਪਣੇ ਸਭ ਤੋਂ ਅਹਿਮ ਜਨਤਕ ਸਿਹਤ ਸੁਧਾਰ ਨੂੰ ਯਕੀਨੀ ਬਣਾਇਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਪਹੁੰਚਯੋਗ ਅਤੇ ਕਿਫਾਇਤੀ ਸਿਹਤ ਸੰਭਾਲ ਸੇਵਾਵਾਂ ਰਾਹੀਂ ਸੂਬੇ ਦੇ ਹਰ ਵਿਅਕਤੀ ਦੀ ਰੱਖਿਆ ਲਈ ਵਚਨਬੱਧ ਹੈ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ 3 ਲੱਖ ਮਾਮਲੇ ਸਾਹਮਣੇ ਆਉਂਦੇ ਹਨ ਅਤੇ ਸੂਬੇ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਐਂਟੀ-ਰੇਬੀਜ਼ ਟੀਕਾਕਰਨ ਸੇਵਾਵਾਂ ਯਕੀਨੀ ਬਣਾ ਕੇ ਜਨਤਕ ਸਿਹਤ ਖੇਤਰ ਵਿੱਚ ਇਕ ਅਹਿਮ ਮੀਲ ਪੱਥਰ ਸਥਾਪਤ ਕੀਤਾ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਮੇਂ ਸਿਰ, ਸੰਪੂਰਨ ਇਲਾਜ ਪ੍ਰਦਾਨ ਕਰਕੇ ਅਸੀਂ ਇੱਕ ਸੁਰੱਖਿਅਤ, ਸਿਹਤਮੰਦ ਪੰਜਾਬ ਸਿਰਜ ਰਹੇ ਹਾਂ।”

ਆਮ ਆਦਮੀ ਕਲੀਨਿਕ, ਜਿੱਥੇ ਪਹਿਲਾਂ ਹੀ ਓ.ਪੀ.ਡੀ. ਵਿੱਚ 4.6 ਕਰੋੜ ਤੋਂ ਵੱਧ ਮਰੀਜ਼ਾਂ ਦੀ ਆਮਦ ਹੁੰਦੀ ਹੈ ਅਤੇ ਜੋ ਰੋਜ਼ਾਨਾ ਲਗਭਗ 70,000 ਮਰੀਜ਼ਾਂ ਨੂੰ ਇਲਾਜ ਪ੍ਰਦਾਨ ਕਰਦੇ ਹਨ, ਪੰਜਾਬ ਦੀ ਪ੍ਰਾਇਮਰੀ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਵਜੋਂ ਉੱਭਰੇ ਹਨ। ਇਨ੍ਹਾਂ ਸਾਰੇ ਕਲੀਨਿਕਾਂ ਵਿੱਚ ਏਆਰਵੀ ਸੇਵਾਵਾਂ ਨੂੰ ਏਕੀਕ੍ਰਿਤ ਕਰਕੇ, ਮਾਨ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਕੁੱਤੇ ਦੇ ਕੱਟਣ ਦਾ ਅਰਥ ਹੁਣ ਘਬਰਾਹਟ, ਖਰਚਾ ਜਾਂ ਦੇਰੀ ਨਹੀਂ ਹੈ। ਹੁਣ ਇਹ ਇਲਾਜ ਤੁਰੰਤ ਘਰ ਦੇ ਨਜ਼ਦੀਕ, ਬਿਨਾਂ ਕਤਾਰਾਂ ਵਿੱਚ ਲੱਗੇ ਅਤੇ ਬਿਨਾਂ ਕਿਸੇ ਵਿੱਤੀ ਬੋਝ ਦੇ ਉਪਲਬਧ ਕਰਵਾਇਆ ਜਾ ਰਿਹਾ ਹੈ ਅਤੇ ਪੂਰੀਆਂ ਪੰਜ ਖੁਰਾਕਾਂ ਵਾਲਾ ਇਹ ਟੀਕਾਕਰਨ ਕੋਰਸ ਨਜ਼ਦੀਕੀ ਕਲੀਨਿਕ ‘ਤੇ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ।

ਪਿਛਲੇ ਚਾਰ ਮਹੀਨਿਆਂ ਵਿੱਚ, ਹਰ ਮਹੀਨੇ ਔਸਤਨ ਕੁੱਤਿਆਂ ਦੇ ਕੱਟਣ ਦੇ 1,500 ਪੀੜਤ ਆਮ ਆਦਮੀ ਕਲੀਨਿਕਾਂ ਵਿੱਚ ਰਿਪੋਰਟ ਕਰ ਰਹੇ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਮਰੀਜ਼ ਦੇ ਕਲੀਨਿਕਾਂ ਵਿੱਚ ਪਹੁੰਚਣ ਦੇ ਕੁਝ ਮਿੰਟਾਂ ਦੇ ਅੰਦਰ ਹੀ ਇਲਾਜ ਸ਼ੁਰੂ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਰੇਬੀਜ਼ ਨਾਲ ਹੋਣ ਵਾਲੀਆਂ ਮੌਤਾਂ ਦੇ ਜੋਖਮ ਨੂੰ ਘਟਾਇਆ ਜਾ ਰਿਹਾ ਹੈ। ਹਜ਼ਾਰਾਂ ਲੋਕ ਮੁਕੰਮਲ ਟੀਕਾਕਰਨ ਸ਼ਡਿਊਲ ਪੂਰਾ ਕਰ ਰਹੇ ਹਨ, ਜੋ ਕਿ ਪਹਿਲਾਂ ਦੇ ਹਸਪਤਾਲ-ਕੇਂਦ੍ਰਿਤ ਮਾਡਲ ਵਿੱਚ ਗਰੰਟੀਸ਼ੁਦਾ ਨਹੀਂ ਸੀ।

ਮਰੀਜ਼ਾਂ ਦੇ ਅਨੁਭਵ ਵਿੱਚ ਬਦਲਾਅ ਲਿਆਉਣਾ ਵੀ ਬੇਹੱਦ ਮਹੱਤਵਪੂਰਨ ਹੈ। ਪਹਿਲਾਂ ਇਹ ਅਨੁਭਵ ਤਣਾਅਪੂਰਨ, ਖਰਚੀਲਾ ਅਤੇ ਅਨਿਸ਼ਚਿਤ ਹੁੰਦਾ ਸੀ, ਜਿਸ ਨੂੰ ਹੁਣ ਕੁਸ਼ਲ ਜਨਤਕ ਸਿਹਤ ਸੁਰੱਖਿਆ ਵਿੱਚ ਬਦਲ ਦਿੱਤਾ ਗਿਆ ਹੈ। ਪੀੜਤਾਂ ਨੂੰ ਤੁਰੰਤ ਦੇਖਭਾਲ, ਸਹੀ ਸਲਾਹ, ਢਾਂਚਾਗਤ ਫਾਲੋ-ਅੱਪ ਅਤੇ ਨਿਰੰਤਰ ਡਾਕਟਰੀ ਨਿਗਰਾਨੀ ਪ੍ਰਦਾਨ ਕੀਤੀ ਜਾਂਦੀ ਹੈ। ਪੇਂਡੂ ਪਰਿਵਾਰਾਂ ਅਤੇ ਰੋਜ਼ਾਨਾ ਦਿਹਾੜੀ ਕਰਨ ਵਾਲਿਆਂ ਲਈ ਇਹ ਤਬਦੀਲੀ ਬਿਨ੍ਹਾਂ ਕਿਸੇ ਜੋਖਮ ਤੋਂ ਸੁਰੱਖਿਆ ਯਕੀਨੀ ਬਣਾਉਂਦੀ ਹੈ।

ਗਿਣਤੀ ਅਤੇ ਬੁਨਿਆਦੀ ਢਾਂਚੇ ਤੋਂ ਪਰੇ, ਇਹ ਸੁਧਾਰ ਭਗਵੰਤ ਮਾਨ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰਨ ਸਬੰਧੀ ਵਿਆਪਕ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ ਜਿਸ ਤਹਿਤ ਜਨਤਕ ਸਿਹਤ ਜੋਖਮਾਂ ਦਾ ਅੰਦਾਜ਼ਾ ਲਗਾਉਣਾ, ਫਰੰਟਲਾਈਨ ਪ੍ਰਣਾਲੀਆਂ ਨੂੰ ਮਜ਼ਬੂਤ ਕਰਨਾ ਅਤੇ ਨਾਗਰਿਕਾਂ ਦੇ ਸਨਮਾਨ ਤੇ ਸਹੂਲਤਾਂ ਨੂੰ ਨੀਤੀਆਂ ਵਿੱਚ ਤਰਜੀਹ ਦੇਣਾ ਸ਼ਾਮਲ ਹੈ। ਪਹਿਲਾਂ ਅਣਗੌਲਿਆਂ ਕੀਤੀ ਇਸ ਐਮਰਜੈਂਸੀ ਨੂੰ ਤਰਜੀਹੀ ਰੋਕਥਾਮ ਦੇਖਭਾਲ ਦਾ ਰੂਪ ਦੇ ਕੇ, ਪੰਜਾਬ ਸਰਕਾਰ ਨੇ ਇਹ ਸਪੱਸ਼ਟ ਕੀਤਾ ਹੈ ਕਿ ਕਿਵੇਂ ਨਿਰਣਾਇਕ ਲੀਡਰਸ਼ਿਪ ਅਤੇ ਮਜ਼ਬੂਤ ਪ੍ਰਾਇਮਰੀ ਸਿਹਤ ਸੰਭਾਲ ਕੀਮਤੀ ਜਾਨਾਂ ਨੂੰ ਬਚਾ ਸਕਦੀ ਹੈ, ਅਸਮਾਨਤਾ ਨੂੰ ਘਟਾ ਸਕਦੀ ਹੈ ਅਤੇ ਸੂਬੇ ਦੀ ਸਿਹਤ ਪ੍ਰਣਾਲੀ ਵਿੱਚ ਲੋਕਾਂ ਦਾ ਵਿਸ਼ਵਾਸ਼ ਬਹਾਲ ਕਰ ਸਕਦੀ ਹੈ।

Tags: latest newsLatest News Pro Punjab Tvlatest punjabi news pro punjab tvMann government makes comprehensive reforms to tackle rabies threat in Punjabpro punjab tvpro punjab tv newspro punjab tv punjabi news
Share198Tweet124Share50

Related Posts

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025
Load More

Recent News

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.