Mann government: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਤੇ ਸੇਵਾ ਖੇਤਰਾਂ ਲਈ ਵਪਾਰਕ ਮਾਹੌਲ ਸਿਰਜਣ ਅਤੇ ਉਤਾਸ਼ਹਿਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ।
ਇਸ ਸਬੰਧ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਰਾਜ ਸਰਕਾਰ 23 ਅਤੇ 24 ਫਰਵਰੀ 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ (ਆਈਐਸਬੀ), ਮੋਹਾਲੀ ਵਿਖੇ ਹੋਣ ਵਾਲੇ 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਾਰੇ ਉਦਯੋਗਪਤੀਆਂ ਦਾ ਸਵਾਗਤ ਕਰੇਗੀ।
ਮੰਤਰੀ ਨੇ ਦੱਸਿਆ ਕਿ ਸੈਰ ਸਪਾਟਾ ਵਿਭਾਗ ਨੇ ਲੇਕ ਕਲੱਬ ਚੰਡੀਗੜ ਵਿਖੇ 23 ਫਰਵਰੀ ਨੂੰ ਨਿਵੇਸ਼ਕਾਂ ਲਈ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਕਰਨ ਲਈ ਇੱਕ ਸੱਭਿਆਚਾਰਕ ਕਮੇਟੀ ਬਣਾਈ ਹੈ , ਉਨਾਂ ਕਿਹਾ ਕਿ ਇਸ ਸਭਿਆਚਾਰਕ ਪ੍ਰੋਗਰਾਮ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਵੱਲੋ ਸ਼ਾਨਦਾਰ ਪੇਸ਼ਕਾਰੀ ਕੀਤੀ ਜਾਵੇਗੀ।
Tourism and Cultural Affairs and Investment promotion Minister @AnmolGaganMann said that State Government will be welcoming all Industrialists to 5th Progressive Punjab Investors Summit on 23rd & 24th February 2023 at the Indian School of Business Mohali, Punjab.@invest_punjab pic.twitter.com/Yi6FYetjgS
— Government of Punjab (@PunjabGovtIndia) February 20, 2023
ਇਸ ਦੇ ਨਾਲ ਹੀ ਸਭਿਆਚਾਰਕ ਟੁਕੜੀ ਅਤੇ ਫੋਕ ਆਰਕੈਸਟਰਾ ਵੱਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਸ਼ਾਨਾਮੱਤੀ ਵਿਰਾਸਤ ਨੂੰ ਦਰਸਾਉਂਦੀ ਪੇਸ਼ਕਾਰੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੱਭਿਆਚਾਰਕ ਟੁਕੜੀ 22 ਤੋਂ 24 ਫਰਵਰੀ ਤੱਕ ਹਵਾਈ ਅੱਡੇ ਅਤੇ ਆਈਐਸਬੀ ਮੁਹਾਲੀ ਵਿਖੇ ਡੈਲੀਗੇਟਾਂ ਦਾ ਸਵਾਗਤ ਕਰੇਗੀ।
ਮੰਤਰੀ ਨੇ ਅੱਗੇ ਦੱਸਿਆ ਕਿ ਸੈਰ-ਸਪਾਟਾ ਵਿਭਾਗ ਵੱਲੋ ਮੁੱਖ ਪ੍ਰਦਰਸ਼ਨੀ ਖੇਤਰ ‘ਤੇ ਪੰਜਾਬ ਪੈਵੇਲੀਅਨ ਅਤੇ ਮੇਨ ਐਟ੍ਰੀਅਮ ਖੇਤਰ ਦੇ ਬਾਹਰ ਵੱਖ-ਵੱਖ ਥੀਮੈਟਿਕ ਡਿਜ਼ਾਈਨਾਂ ਵਾਲਾ ਡਿਸਪਲੇਅ ਏਰੀਆ ਵੀ ਸਥਾਪਿਤ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h