ਸੋਮਵਾਰ, ਮਈ 26, 2025 09:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਨੇ 2022 ‘ਚ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਈ ਅਹਿਮ ਫੈਸਲੇ ਲਏ: ਅਨਮੋਲ ਗਗਨ ਮਾਨ

ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਕਿਰਤ ਭਲਾਈ ਸਕੀਮਾਂ ਤਹਿਤ 53731 ਉਸਾਰੀ ਕਿਰਤੀਆਂ ਨੂੰ ਕੁੱਲ 71.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

by ਮਨਵੀਰ ਰੰਧਾਵਾ
ਦਸੰਬਰ 31, 2022
in ਪੰਜਾਬ
0

Punjab Government: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਸਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਨੇ ਦੱਸਿਆ ਕਿ ਪਿਛਲੇ 9 ਮਹੀਨਿਆਂ ਦੇ ਸਾਸ਼ਨ ਦੌਰਾਨ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਉਨ੍ਹਾ ਦੇ ਹਿੱਤਾਂ ਪੱਖੀ ਕਈ ਅਹਿਮ ਫੈਸਲੇ ਲਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤਾਂ 9192 ਰੁਪਏ ਤੋਂ ਵਧਾ ਕੇ 9907 ਰੁਪਏ ਕੀਤੀਆਂ ਗਈਆਂ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤਾਂ 9972 ਰੁਪਏ ਤੋਂ ਵਧਾ ਕੇ 10687 ਰੁਪਏ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹੁਨਰਮੰਦ ਕਾਮਿਆਂ ਦੀ ਉਜਰਤਾਂ 10869 ਰੁਪਏ ਤੋਂ ਵਧਾ ਕੇ 11584 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਉਜਰਤਾਂ 11901 ਰੁਪਏ ਤੋਂ ਵਧਾ ਕੇ 12616 ਰੁਪਏ ਕਰ ਦਿੱਤੀਆ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਕਿਰਤ ਭਲਾਈ ਸਕੀਮਾਂ ਤਹਿਤ 53731 ਉਸਾਰੀ ਕਿਰਤੀਆਂ ਨੂੰ ਕੁੱਲ 71.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਉਨ੍ਹਾ ਕਿਹ‍ਾ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਕੁੱਲ 6.42 ਲੱਖ ਲਾਈਵ ਉਸਾਰੀ ਕਿਰਤੀ ਰਜਿਸਟਰਡ ਹੋ ਚੁੱਕੇ ਹਨ, ਜੋ ਬੋਰਡ ਦੀਆਂ 17 ਸਕੀਮਾਂ ਦਾ ਲਾਭ ਲੈ ਸਕਦੇ ਹਨ।

ਮੰਤਰੀ ਨੇ ਇਹ ਜਾਣਕਾਰੀ ਵੀ ਸਾਂਝੀ ਕੀਤੀ ਕਿ ਹਾਲ ਵਿੱਚ ਹੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਭਾਰਤ ਸਰਕਾਰ ਨਾਲ ਰਾਬਤਾ ਕਰਕੇ ਬੋਰਡ ਨੂੰ ਈ-ਕੇਵਾਈਸੀ ਸੇਵਾ ਨਾਲ ਜੋੜਿਆ ਗਿਆ। ਇਸ ਨਾਲ ਲਾਭਪਾਤਰੀ ਦੀ ਰਜਿਸਟਰੇਸ਼ਨ ਦੌਰਾਨ ਉਸ ਦੇ ਅਧਾਰ ਨੰਬਰ ਦੇ ਜਰੀਏ ਉਸ ਦੀ ਡੀਟੇਲਸ ਅਧਾਰ ਡਾਟਾਬੇਸ ਤੋਂ ਫੈਚ ਕਰਕੇ ਪ੍ਰਮਾਨਿਤ/ਵੈਰੀਫਾਈ ਕੀਤੀ ਜਾ ਸਕੇਗੀ। ਇਸ ਪ੍ਰਕ੍ਰਿਆ ਨਾਲ ਰਜਿਸਟਰੇਸ਼ਨ/ਰੀਨਿਉਵਲ ਪ੍ਰੋਸੈਸ ਕੁਸ਼ਲ, ਸਟੀਕ ਅਤੇ ਬਿਹਤਰ ਬਣੇਗੀ ਅਤੇ ਲੋੜਵੰਦ ਉਸਾਰੀ ਕਿਰਤੀ ਅਸਾਨੀ ਨਾਲ ਬੋਰਡ ਦੀ ਭਲਾਈ ਸਕੀਮਾਂ ਦਾ ਲਾਭ ਲੈ ਸਕਣਗੇ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀਆਂ ਨੂੰ ਵੱਡੀ ਸਹੂਲਤ ਦੇਣ ਦੇ ਮੰਤਵ ਨਾਲ ਇੱਕ ਮੋਬਾਇਲ ਐਪ “ਪੰਜਾਬ ਕਿਰਤੀ ਸਹਾਇਕ“ ਲਾਂਚ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰ ਕਰ ਸਕਦਾ ਹੈ, ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨੁਕਸਾਨ ਕਰਕੇ ਸੁਵਿਧਾ ਕੇਂਦਰਾ ਵਿੱਚ ਜਾ ਕੇ ਰਜਿਸਟਰ ਕਰਵਾਉਣ ਦੀ ਲੋੜ ਨਹੀਂ ਪਵੇਗੀ ।

ਕਿਰਤ ਮੰਤਰੀ ਨੇ ਦੱਸਿਆ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਰਾਹੀਂ ਚਾਲੂ ਵਿੱਤੀ ਸਾਲ ‘ਚ ਹੁਣ ਤੱਕ ਕਿਰਤ ਭਲਾਈ ਸਕੀਮਾਂ ਅਧੀਨ 2378 ਕਿਰਤੀਆਂ ਨੂੰ ਕੁੱਲ 4.62 ਕਰੋੜ ਦੀ ਰਕਮ ਵੰਡੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਕਿਰਤੀ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਕਿਰਤੀ ਪੱਖੀ ਫੈਸਲੇ ਲਏ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: anmol gagan maanLiving Standards of Working Classpro punjab tvpunjab governmentpunjabi news
Share208Tweet130Share52

Related Posts

Covid Cases Update: ਪੰਜਾਬ ਦੇ ਇਸ ਸ਼ਹਿਰ ‘ਚ ਕੋਰੋਨਾ ਨੇ ਦਿੱਤੀ ਦਸਤਕ, ਪੜ੍ਹੋ ਪੂਰੀ ਖ਼ਬਰ

ਮਈ 26, 2025

ਕਾਊਂਟਰ ਇੰਟੈਲੀਜੈਂਸ ਦਾ ਹੈੱਡ ਕਾਂਸਟੇਬਲ ਹੀ ਕਰਦਾ ਸੀ ਅਜਿਹਾ ਕੰਮ, ਪੁਲਿਸ ਨੇ ਇੰਝ ਕੀਤੇ ਕਾਬੂ

ਮਈ 26, 2025

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਆਪਣੇ ਹੀ MLA ਤੇ ਕੀਤੀ ਰੇਡ

ਮਈ 23, 2025

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025
Load More

Recent News

Canada Deportation: ਅਮਰੀਕਾ ਵਾਂਗ ਹੁਣ ਕੇਨੈਡਾ ਵੀ ਡਿਪੋਰਟ ਕਰੇਗਾ ਗੈਰ ਕਾਨੂੰਨੀ ਪਰਵਾਸੀ, ਜਾਰੀ ਹੋਈ ਲਿਸਟ

ਮਈ 26, 2025

Covid Cases Update: ਪੰਜਾਬ ਦੇ ਇਸ ਸ਼ਹਿਰ ‘ਚ ਕੋਰੋਨਾ ਨੇ ਦਿੱਤੀ ਦਸਤਕ, ਪੜ੍ਹੋ ਪੂਰੀ ਖ਼ਬਰ

ਮਈ 26, 2025

ਕਾਊਂਟਰ ਇੰਟੈਲੀਜੈਂਸ ਦਾ ਹੈੱਡ ਕਾਂਸਟੇਬਲ ਹੀ ਕਰਦਾ ਸੀ ਅਜਿਹਾ ਕੰਮ, ਪੁਲਿਸ ਨੇ ਇੰਝ ਕੀਤੇ ਕਾਬੂ

ਮਈ 26, 2025

Punjab Weather Update: ਅੱਜ ਇਹਨਾਂ ਜ਼ਿਲਿਆਂ ‘ਚ ਫਿਰ ਬਦਲੇਗਾ ਮੌਸਮ, ਜਾਣੋ ਅਗਲੇ ਮੌਸਮ ਦਾ ਹਾਲ

ਮਈ 26, 2025

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.