Dr. Inderbir Singh Nijjar: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ (Punjab Government) ਨੇ ਸੰਗਰੂਰ ਦੇ ਦਿੜ੍ਹਬਾ ਅਤੇ ਬਰਨਾਲਾ ਦੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ (laying sewerage lines) ਦੀ ਸਹੂਲਤ ਮੁਹੱਈਆ ਕਰਵਾਉਣ ਲਈ ਲਗਭਗ 12.07 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਪੰਜਾਬ ਜਲ ਸਪਲਾਈ ਸੀਵਰੇਜ ਬੋਰਡ (Punjab Water Supply Sewerage Board) ਵੱਲੋਂ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੰਗਰੂਰ ਦੇ ਦਿੜ੍ਹਬਾ ਵਿੱਚ ਯੂਪੀਵੀਸੀ ਪਾਈਪ ਸੀਵਰੇਜ ਵਿਛਾਉਣ ਅਤੇ ਮੈਨਹੋਲ ਦੇ ਨਿਰਮਾਣ, ਸੀਵਰ ਹਾਊਸ ਕੁਨੈਕਸ਼ਨ ਮੁਹੱਈਆ ਕਰਵਾਉਣ ਅਤੇ ਹੋਰ ਸਬੰਧਤ ਕੰਮਾਂ ਲਈ ਲਗਭਗ 7.80 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਹੰਡਿਆਇਆ ਵਿਖੇ ਯੂਪੀਵੀਸੀ ਪਾਈਪ ਸੀਵਰੇਜ ਅਤੇ ਮੈਨਹੋਲ ਦੀ ਉਸਾਰੀ, ਸੀਵਰ ਹਾਊਸ ਕੁਨੈਕਸ਼ਨ ਮੁਹੱਈਆ ਕਰਵਾਉਣ ਅਤੇ ਹੋਰ ਸਬੰਧਤ ਕੰਮਾਂ ਲਈ ਵੀ ਲਗਭਗ 4.27 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਨਿੱਜਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਇਸ ਲਈ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ।
ਉਨ੍ਹਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h