ਸੋਮਵਾਰ, ਮਾਰਚ 30, 2026 12:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਦਿਵਿਆਂਗਜਨਾਂ ਲਈ ਮਾਨ ਸਰਕਾਰ ਦਾ ਵੱਡਾ ਕਦਮ : 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

by Pro Punjab Tv
ਦਸੰਬਰ 31, 2025
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ, 31 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਹੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਨੂੰ ਸਮੇਂ-ਸਿਰ, ਪਾਰਦਰਸ਼ੀ ਅਤੇ ਬਿਨਾਂ ਕਿਸੇ ਰੁਕਾਵਟ ਦੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਉਦੇਸ਼ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 495 ਕਰੋੜ ਰੁਪਏ ਦਾ ਬਜਟ ਉਪਬੰਧ ਪਹਿਲਾਂ ਹੀ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਹਾਇਤਾ ਤੋਂ ਵੰਚਿਤ ਨਾ ਰਹਿਣਾ ਪਵੇ।

ਡਾ. ਬਲਜੀਤ ਕੌਰ ਨੇ ਸਪਸ਼ਟ ਕੀਤਾ ਕਿ ਇਸ ਵਿੱਤੀ ਸਹਾਇਤਾ ਯੋਜਨਾ ਹੇਠ ਉਹ ਦਿਵਿਆਂਗ ਵਿਅਕਤੀ ਸ਼ਾਮਲ ਕੀਤੇ ਜਾਂਦੇ ਹਨ ਜੋ ਆਪਣੀ ਰੋਜ਼ੀ-ਰੋਟੀ ਕਮਾਉਣ ਵਿੱਚ ਅਸਮਰੱਥ ਹਨ ਅਤੇ ਜਿਨ੍ਹਾਂ ਦੀ ਘੱਟੋ-ਘੱਟ ਅਪੰਗਤਾ 50 ਫੀਸਦੀ ਜਾਂ ਇਸ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਹੀ ਹੱਕਦਾਰ ਤੱਕ ਸਹਾਇਤਾ ਪਹੁੰਚਾ ਕੇ ਉਨ੍ਹਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਉਹ ਆਪਣੇ ਜੀਵਨ ਦੀਆਂ ਬੁਨਿਆਦੀ ਲੋੜਾਂ ਨੂੰ ਸਨਮਾਨ ਨਾਲ ਪੂਰਾ ਕਰ ਸਕਣ।

ਡਾ.ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਦਿਵਿਆਂਗਜਨਾਂ ਨੂੰ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ ਰੱਖਣਾ ਚਾਹੁੰਦੀ, ਸਗੋਂ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਕੇ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਜੀਊਣ ਦੇ ਪੂਰੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਦ੍ਰਿੜਤਾ ਨਾਲ ਵਚਨਬੱਧ ਹੈ।

Tags: Aam Aadmi Party Punjablatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share200Tweet125Share50

Related Posts

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026
Load More

Recent News

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.