ਸ਼ਨੀਵਾਰ, ਮਾਰਚ 21, 2026 08:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

467.49 ਲੱਖ ਰੁਪਏ ਦਾ ਨਿਵੇਸ਼, ਲੱਖਾਂ ਨੌਜਵਾਨਾਂ ਲਈ ਉਮੀਦ: ਨਸ਼ਾ ਛੁਡਾਊ ਲਈ ਮਾਨ ਸਰਕਾਰ ਦਾ ‘ਬਜਟ ਤੋਂ ਬਦਲਾਅ’ ਤੱਕ ਦਾ ਸਫ਼ਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ।

by Pro Punjab Tv
ਜਨਵਰੀ 6, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ, 5 ਜਨਵਰੀ 2026 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ ਚੁੱਕੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਸਪਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ। ਨਸ਼ਾ ਮੁਕਤ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਸਰਕਾਰ ਵੱਲੋਂ ਕੁੱਲ 467.49 ਲੱਖ ਰੁਪਏ ਖਰਚ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ, ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਵਿਸਤ੍ਰਿਤ ਯੋਜਨਾਬੰਦੀ ਤਹਿਤ ਕਈ ਕਾਰਜਕ੍ਰਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਤਿਆਰ ਕਰਕੇ ਲਾਗੂ ਕੀਤੇ ਗਏ ਹਨ, ਜਿਨ੍ਹਾਂ ਲਈ ਵਿੱਤੀ ਸਰੋਤ ਵੀ ਮੁਹੱਈਆ ਕਰਵਾਏ ਗਏ ਹਨ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਨਸ਼ਾ ਮੁਕਤ ਮੁਹਿੰਮ ਤਹਿਤ 107.22 ਲੱਖ ਰੁਪਏ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਿਆਪਕ ਜਨ-ਜਾਗਰੂਕਤਾ ਗਤੀਵਿਧੀਆਂ ਲਈ 202.99 ਲੱਖ ਰੁਪਏ, ਜਦਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਲਈ 109.12 ਲੱਖ ਰੁਪਏ ਖਰਚ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੀ ਸਭ ਤੋਂ ਵੱਡੀ ਮਾਰ ਸੂਬੇ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਪੈਂਦੀ ਹੈ। ਕਈ ਮਾਵਾਂ ਆਪਣੇ ਪੁੱਤਰਾਂ ਦੇ ਭਵਿੱਖ ਲਈ ਹਰ ਰੋਜ਼ ਦੁਆਵਾਂ ਕਰਦੀਆਂ ਹਨ, ਕਈ ਬੱਚੇ ਆਪਣੇ ਪਿਤਾ ਦੀਆਂ ਅੱਖਾਂ ਵਿੱਚੋਂ ਉਮੀਦ ਮੁੱਕਦੀ ਹੋਈ ਵੇਖਦੇ ਹਨ ਅਤੇ ਕਈ ਘਰਾਂ ਦੀਆਂ ਖੁਸ਼ੀਆਂ ਨਸ਼ਿਆਂ ਦੀ ਭੇਟ ਚੜ੍ਹ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਦਰਦ ਨੂੰ ਡੂੰਘਾਈ ਨਾਲ ਸਮਝਦੀ ਹੈ ਅਤੇ ਨਸ਼ਾ ਮੁਕਤ ਪੰਜਾਬ ਦੀ ਲੜਾਈ ਨੂੰ ਸਿਰਫ਼ ਪ੍ਰਸ਼ਾਸਕੀ ਨਹੀਂ, ਸਗੋਂ ਮਨੁੱਖੀ ਅਤੇ ਸੰਵੇਦਨਸ਼ੀਲ ਦ੍ਰਿਸ਼ਟੀਕੋਣ ਨਾਲ ਅੱਗੇ ਵਧਾ ਰਹੀ ਹੈ।

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਕੇਵਲ ਨਸ਼ਿਆਂ ਨੂੰ ਜੜੋਂ ਖਤਮ ਕਰਨਾ ਹੀ ਨਹੀਂ, ਸਗੋਂ ਹਰ ਨੌਜਵਾਨ ਨੂੰ ਮੁੜ ਸੁਪਨੇ ਵੇਖਣ ਦਾ ਹੌਸਲਾ ਦੇਣਾ, ਹਰ ਮਾਂ ਦੇ ਅੰਸੂ ਪੋਂਝਣਾ ਅਤੇ ਹਰ ਪਰਿਵਾਰ ਵਿੱਚ ਖੁਸ਼ਹਾਲੀ ਵਾਪਸ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਦ੍ਰਿੜ੍ਹ ਸੰਕਲਪ ਹੈ ਕਿ ਪੰਜਾਬ ਦਾ ਹਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਤਰੱਕੀ ਅਤੇ ਸਨਮਾਨ ਭਰਿਆ ਜੀਵਨ ਬਤੀਤ ਕਰਦਾ ਹੋਇਆ ਅੱਗੇ ਵਧੇ।

ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨਾ ਸਿਰਫ਼ ਨੀਤੀਆਂ ਬਣਾ ਰਹੀ ਹੈ, ਸਗੋਂ ਟੁੱਟੇ ਪਰਿਵਾਰਾਂ ਦੇ ਸੁਪਨਿਆਂ ਨੂੰ ਦੁਬਾਰਾ ਜੋੜ ਵੀ ਰਹੀ ਹੈ। ਕਰੋੜਾਂ ਰੁਪਏ ਦਾ ਬਜਟ ਅਤੇ ਵਿਭਾਗਾਂ ਵਿਚਕਾਰ ਤਾਲਮੇਲ ਸਾਬਤ ਕਰਦਾ ਹੈ ਕਿ ਪੰਜਾਬ ਹੁਣ ਸੁਰੱਖਿਅਤ ਹੱਥਾਂ ਵਿੱਚ ਹੈ।”

Tags: Aam Aadmi Party Punjabbhagwant maancm bhagwant maanLatest News Pro Punjab Tvlatest punjabi news pro punjab tvMann government's journey from 'budget to change' for drug de-addictionpro punjab tvpro punjab tv newspro punjab tv punjabi newspunjab government
Share200Tweet125Share50

Related Posts

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.