ਵੀਰਵਾਰ, ਅਗਸਤ 21, 2025 12:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਦੀ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ, ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਤਿੰਨ ਪੜਾਵੀ ਰਣਨੀਤੀ ਮਜ਼ਬੂਤੀ ਨਾਲ ਲਾਗੂ ਕਰਨ ਦੀ ਹਦਾਇਤ

Mann Meeting with Police officers: ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਰੋਕੂ ਅਫਸਰ (ਡੈਪੋ) ਅਤੇ ਬੱਡੀ ਪ੍ਰੋਗਰਾਮ ਨੂੰ ਠੋਸ ਢੰਗ ਨਾਲ ਲਾਗੂ ਕਰਨ ਦੇ ਨਾਲ-ਨਾਲ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ, ਦਵਾਈਆਂ, ਕੌਂਸਲਿੰਗ ਅਤੇ ਸਾਥੀਆਂ ਦੇ ਸਹਿਯੋਗ 'ਤੇ ਆਧਾਰਿਤ ਬਾਹਰੀ ਮਰੀਜ਼ਾਂ ਦੇ ਇਲਾਜ 'ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।

by ਮਨਵੀਰ ਰੰਧਾਵਾ
ਫਰਵਰੀ 3, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਕਾਰਵਾਈ ਕਰਨ, ਨਸ਼ਾ ਛੁਡਾਉਣ ਅਤੇ ਰੋਕਥਾਮ ਦੀ ਤਿੰਨ ਪੜਾਵੀ ਰਣਨੀਤੀ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ।

ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਤਹਿਤ ਠੋਸ ਕਾਰਵਾਈ ਨੂੰ ਅੰਜ਼ਾਮ ਦੇਣ ਲਈ ਹਰੇਕ ਪੁਲਿਸ ਸਟੇਸ਼ਨ/ਇਲਾਕੇ/ਪਿੰਡ ਅਨੁਸਾਰ ਖੇਤਰ-ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਨ ਵਾਲੇ ਪੁਲਿਸ ਅਧਿਕਾਰੀਆਂ/ਸਰਕਾਰੀ ਅਧਿਕਾਰੀਆਂ ਦੇ ਸਖ਼ਤ ਖਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਨਾਪਾਕ ਗੱਠਜੋੜ ਨੂੰ ਤੋੜਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਐਨ.ਡੀ.ਪੀ.ਐਸ. ਐਕਟ-1985 ਦੀਆਂ ਧਾਰਾਵਾਂ ਤਹਿਤ ਜ਼ਬਤ ਕੀਤਾ ਜਾਵੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਪੀ.ਆਈ.ਟੀ.ਐਨ.ਡੀ.ਪੀ.ਐਸ. ਐਕਟ- 1988 ਦੇ ਤਹਿਤ ਇਹਤਿਆਤੀ ਨਜ਼ਰਬੰਦੀ ਦੀਆਂ ਵਿਵਸਥਾਵਾਂ ਲਾਗੂ ਕਰਨ ਦੇ ਨਾਲ-ਨਾਲ ਇਸ ਨੂੰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਹਰੇਕ ਬਰਾਮਦਗੀ ਦੀ ਸਹੀ ਜਾਂਚ ਰਾਹੀਂ ਸਪਲਾਈ ਲਾਈਨ ਬਾਰੇ ਮੁਕੰਮਲ ਜਾਣਕਾਰੀ ਦਾ ਪਤਾ ਲਾਉਣ ਲਈ ਲਾਗੂ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਯਮਤ ਸਿਖਲਾਈ ਅਤੇ ਵਰਕਸ਼ਾਪਾਂ ਰਾਹੀਂ ਐਨ.ਡੀ.ਪੀ.ਐਸ. ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਆਈ.ਓ./ਜੀ.ਓ. ਦੀ ਸਮਰੱਥਾ ਵਧਾਉਣ ਨੂੰ ਵੀ ਯਕੀਨੀ ਬਣਾਉਣ ਲਈ ਵੀ ਕਿਹਾ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਾਗ੍ਰਸਤ ਲੋਕਾਂ ਦੇ ਪੁਨਰਵਾਸ ਅਤੇ ਇਲਾਜ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਰੋਕੂ ਅਫਸਰ (ਡੈਪੋ) ਅਤੇ ਬੱਡੀ ਪ੍ਰੋਗਰਾਮ ਨੂੰ ਠੋਸ ਢੰਗ ਨਾਲ ਲਾਗੂ ਕਰਨ ਦੇ ਨਾਲ-ਨਾਲ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ, ਦਵਾਈਆਂ, ਕੌਂਸਲਿੰਗ ਅਤੇ ਸਾਥੀਆਂ ਦੇ ਸਹਿਯੋਗ ‘ਤੇ ਆਧਾਰਿਤ ਬਾਹਰੀ ਮਰੀਜ਼ਾਂ ਦੇ ਇਲਾਜ ‘ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਦੱਸਿਆ ਕਿ 528 ਓ.ਓ.ਏ.ਟੀ. ਕਲੀਨਿਕ (17 ਕੇਂਦਰੀ ਜੇਲ੍ਹਾਂ ਸਮੇਤ), 36 ਸਰਕਾਰੀ ਨਸ਼ਾ ਛੁਡਾਊ ਕੇਂਦਰ, 19 ਸਰਕਾਰੀ ਮੁੜ ਵਸੇਬਾ ਕੇਂਦਰ, 185 ਨਿੱਜੀ ਨਸ਼ਾ ਛੁਡਾਊ ਕੇਂਦਰ ਅਤੇ 75 ਪ੍ਰਾਈਵੇਟ ਪੁਨਰਵਾਸ ਕੇਂਦਰਾਂ ਦੇ ਰੂਪ ਵਿੱਚ ਮੈਡੀਕਲ ਬੁਨਿਆਦੀ ਢਾਂਚਾ ਹੈ, ਜਿਸ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਸਮਝਦਾਰੀ ਨਾਲ ਵਰਤਿਆ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿਰੁੱਧ ਕਾਰਵਾਈ ਹੋਰ ਤੇਜ਼ ਕਰਨ ਲਈ ਵੀ ਆਖਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਨਤਕ ਤੌਰ ਉਤੇ ਹਥਿਆਰਾਂ ਦੀ ਵਡਿਆਈ ਕਰਨ ਲਈ ਹੁਣ ਤੱਕ 167 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਕੁੱਲ 4.38 ਲੱਖ ਵਿੱਚੋਂ 1.77 ਲੱਖ ਹਥਿਆਰਾਂ ਦੀ ਤਸਦੀਕ ਕੀਤੀ ਜਾ ਚੁੱਕੀ ਹੈ। ਹਾਲਾਂਕਿ, ਭਗਵੰਤ ਮਾਨ ਨੇ ਇਸ ਸਬੰਧ ਵਿੱਚ ਅਧਿਕਾਰੀਆਂ ਨੂੰ ਯਤਨ ਹੋਰ ਤੇਜ਼ ਕਰਨ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅਧਿਕਾਰੀਆਂ ਨੂੰ ਤਸਦੀਕ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਪੂਰਾ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਵਿੱਢੀ ਹੋਈ ਹੈ ਅਤੇ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 503 ਤੋਂ ਵੱਧ ਗੈਂਗਸਟਰਾਂ ਉਤੇ ਕਾਰਵਾਈ ਕੀਤੀ ਗਈ, ਦੋ ਨੂੰ ਖਤਮ ਕੀਤਾ ਗਿਆ ਅਤੇ 138 ਤੋਂ ਵੱਧ ਅਪਰਾਧਿਕ ਗਰੋਹਾਂ ਦਾ ਪਰਦਾਫਾਸ਼ ਕੀਤਾ ਜਾ ਚੁੱਕਾ ਹੈ। ਇਨ੍ਹਾਂ ਅਪਰਾਧੀਆਂ ਵੱਲੋਂ ਵਰਤੇ ਜਾਂਦੇ 481 ਹਥਿਆਰ ਅਤੇ 106 ਵਾਹਨ ਬਰਾਮਦ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਜ਼ਿਲ੍ਹਾ ਹੈੱਡਕੁਆਰਟਰ ਦੇ ਅਧਿਕਾਰੀਆਂ ਨੂੰ ਇਸ ਕਾਰਵਾਈ ਨੂੰ ਹੋਰ ਤੇਜ਼ ਕਰਨਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਰੋਕਿਆ ਜਾ ਸਕੇ।

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਐਸ.ਐਸ.ਪੀ., ਵਿਜੀਲੈਂਸ ਨਾਲ ਮਹੀਨਾਵਾਰ ਮੀਟਿੰਗਾਂ ਕਰਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਕਾਨੂੰਨ ਮੁਤਾਬਕ ਪੂਰੀ ਪ੍ਰਕਿਰਿਆ ਅਪਨਾਉਣੀ ਯਕੀਨੀ ਬਣਾਉਣ ਤਾਂ ਜੋ ਕੇਸ ਨੂੰ ਉਸ ਦੇ ਸਹੀ ਨਤੀਜੇ ਉਤੇ ਪਹੁੰਚਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਭ੍ਰਿਸ਼ਟਾਚਾਰੀਆਂ ਨੂੰ ਆਪਣੇ ਕੀਤੇ ਗੁਨਾਹਾਂ ਦੀ ਸਜ਼ਾ ਦਿਵਾਉਣੀ ਯਕੀਨੀ ਬਣਾਈ ਜਾਵੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਕੌਮੀ ਸ਼ਾਹਰਾਹ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡਾ ਪ੍ਰਾਜੈਕਟ ਹੈ, ਜਿਸ ਦੇ ਇਕ ਵਾਰ ਮੁਕੰਮਲ ਹੋਣ ਉਤੇ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਖ਼ਾਸ ਤੌਰ ਉਤੇ ਮਾਤਾ ਵੈਸ਼ਨੋ ਦੇਵੀ ਧਾਮ ਜਣ ਵਾਲੇ ਯਾਤਰੀਆਂ ਦੇ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ 254 ਕਿਲੋਮੀਟਰ ਲੰਮੇ ਇਸ ਸ਼ਾਹਰਾਹ ਦੇ ਨਿਰਮਾਣ ਉਤੇ 11, 510 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਪੰਜਾਬ ਦੇ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ।

ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਜੇ ਕਿਸੇ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਜੇ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਹੁੰਦੀ ਹੈ ਤਾਂ ਉਸ ਲਈ ਸਬੰਧਤ ਅਧਿਕਾਰੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਇਹ ਯਕੀਨੀ ਬਣਾਉਣ ਕਿ ਸੂਬੇ ਭਰ ਵਿੱਚ ਕੋਈ ਗੈਰ-ਕਾਨੂੰਨੀ ਗਤੀਵਿਧੀ ਨਾ ਚੱਲੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਆਖਿਆ ਕਿ ਉਹ ਲੋਕਾਂ ਨੂੰ ਮਿਆਰੀ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦੀ ਨਿਰੰਤਰ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਸੂਬਾ ਭਰ ਵਿੱਚ ਸ਼ੁਰੂ ਹੋ ਰਹੇ ‘ਸਕੂਲ ਆਫ ਐਮੀਨੈਂਸ’ ਉਤੇ ਵੀ ਢੁਕਵਾਂ ਧਿਆਨ ਦਿੱਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਇਨ੍ਹਾਂ ਦੋਵਾਂ ਖੇਤਰਾਂ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਫੀਲਡ ਦੇ ਵੱਧ ਤੋਂ ਵੱਧ ਦੌਰੇ ਕਰਨ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਰਾਬਤਾ ਵਧਾਉਣ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਰੋਜ਼ਾਨਾ ਦੇ ਕੰਮਕਾਜ ਕਰਵਾਉਣ ਲਈ ਕੋਈ ਦਿੱਕਤ ਨਾ ਆਵੇ ਅਤੇ ਉਨ੍ਹਾਂ ਨੂੰ ਚੰਗਾ ਸ਼ਾਸਨ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਦਫ਼ਤਰੀ ਕਾਰਜ ਪ੍ਰਣਾਲੀ ਵਿੱਚ ਸੁਧਾਰ ਕਰਨ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਐਕਟ (ਮਨਰੇਗਾ) ਦੇ ਲਾਭ ਲੋੜਵੰਦਾਂ ਤੱਕ ਪੁੱਜਣੇ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜਿੱਥੇ ਇਕ ਪਾਸੇ 100 ਦਿਨ ਦਾ ਕੰਮ ਦੇਣ ਦੀ ਗਰੰਟੀ ਹੈ, ਉਥੇ ਦੂਜੇ ਪਾਸੇ ਇਸ ਨਾਲ ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਦਾ ਸੰਕਲਪ ਚਿਤਵਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਕੀਮ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਜਾਵੇ ਤਾਂ ਜੋ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannDeputy Commissionerspolice commissionerspro punjab tvPunjab CMPunjab Drug-Free Statepunjab news
Share204Tweet127Share51

Related Posts

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025
Load More

Recent News

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਕਿਸ ਸਮੇਂ ਕਰਨੀ ਚਾਹੀਦੀ ਹੈ ਗਰਮ ਜਾਂ ਠੰਡੀ ਸਿਕਾਈ, ਜਾਣੋ ਕੀ ਹੈ ਕਿਹੜੀ ਸੱਟ ‘ਤੇ ਬਿਹਤਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਹੁਣ ONLINE GAMES ‘ਤੇ ਲੱਗੇਗਾ BAN, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਮਿਲੇਗੀ ਸਖ਼ਤ ਸਜਾ

ਅਗਸਤ 20, 2025

ਭਾਰਤ ਤੇ ਚੀਨ ਦੇ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਵਿਚਾਲੇ ਇਨ੍ਹਾਂ ‘ਤੇ ਬਣੀ ਸਹਿਮਤੀ

ਅਗਸਤ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.