ਵੀਰਵਾਰ, ਅਕਤੂਬਰ 8, 2026 07:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਖ ਅਰਦਾਸ ਦੌਰਾਨ ਮਰਯਾਦਾ ਦੀ ਉਲੰਘਣਾ ਲਈ ਮਨੋਹਰ ਲਾਲ ਖੱਟਰ ਮੁਆਫ਼ੀ ਮੰਗਣ : ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਕੇ ਸਿੱਖ ਮਰਯਾਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਆਖਿਆ ਹੈ।

by Bharat Thapa
ਫਰਵਰੀ 11, 2023
in ਪੰਜਾਬ
0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਕੇ ਸਿੱਖ ਮਰਯਾਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਆਖਿਆ ਹੈ।

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਰਿਆਣਾ ਦੇ ਫਰੀਦਾਬਾਦ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਹਸਪਤਾਲ ਦਾ ਨੀਂਹ ਪੱਥਰ ਰੱਖਣ ਦੇ ਸਮਾਗਮ ਮੌਕੇ ਸ੍ਰੀ ਮਨੋਹਰ ਲਾਲ ਖੱਟਰ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਉਹ ਸਿੱਖ ਅਰਦਾਸ ਦੌਰਾਨ ਬਿਨਾਂ ਸਿਰ ਢੱਕਣ ਤੋਂ ਸ਼ਾਮਲ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਅਜਿਹਾ ਕਰਕੇ ਸਿੱਖ ਮਰਯਾਦਾ ਦਾ ਉਲੰਘਣ ਕੀਤਾ ਗਿਆ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਸਿੱਖ ਅਰਦਾਸ ਦੀ ਇਕ ਮਰਯਾਦਾ ਹੈ, ਜਿਸ ਤਹਿਤ ਅਰਦਾਸ ਵਿਚ ਖੜ੍ਹਨ ਵਾਲਾ ਹਰ ਵਿਅਕਤੀ ਪਰਮਾਤਮਾ ਅਤੇ ਗੁਰੂ ਸਾਹਿਬ ਨੂੰ ਸਮਰਪਿਤ ਹੁੰਦਿਆਂ ਸਿਰ ਢੱਕ ਕੇ ਅਤੇ ਦੋਵੇਂ ਹੱਥ ਜੋੜ ਕੇ ਸਤਿਕਾਰ ਸਹਿਤ ਖੜ੍ਹਦਾ ਹੈ। ਇਸ ਮਰਯਾਦਾ ਵਿਚ ਕਿਸੇ ਨੂੰ ਵੀ ਮਨਮਰਜ਼ੀ ਦੀ ਖੁੱਲ੍ਹ ਨਹੀਂ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਖੱਟਰ ਪੰਜਾਬੀ ਮੂਲ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਸਿੱਖ ਮਰਯਾਦਾ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹੈ। ਇਸ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਜਾਣਬੁਝ ਕੇ ਸਿੱਖਾਂ ਦੀਆਂ ਭਾਵਨਾਵਾਂ ਦੁਖਾਉਣੀਆਂ ਬੇਹੱਦ ਦੁਖਦਾਈ ਅਤੇ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਅਫ਼ਸੋਸ ਇਸ ਗੱਲ ਦਾ ਵੀ ਹੈ ਕਿ ਸਮਾਗਮ ਦੌਰਾਨ ਗੈਰ ਸੰਵਿਧਾਨਕ ਤੌਰ ’ਤੇ ਬਣੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਵੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਸ. ਗੁਰਵਿੰਦਰ ਸਿੰਘ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸਿੱਖ ਮਰਯਾਦਾ ਦਾ ਉਲੰਘਣ ਕਰਨ ਤੋਂ ਨਾ ਰੋਕਣਾ ਵੱਡੇ ਸਵਾਲ ਪੈਦਾ ਕਰਦਾ ਹੈ।

ਇਸ ਤੋਂ ਇਹ ਵੀ ਸਾਫ਼ ਹੋ ਰਿਹਾ ਹੈ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੰਡਤ ਕਰਨ ਦੇ ਮੰਤਵ ਨਾਲ ਗੈਰ-ਸੰਵਿਧਾਨਕ ਤੌਰ ’ਤੇ ਸਰਕਾਰੀ ਸ਼ਹਿ ’ਤੇ ਬਣੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਕੇਵਲ ਸਰਕਾਰ ਦੇ ਚਾਪਲੂਸ ਹੀ ਹਨ। ਇਨ੍ਹਾਂ ਦਾ ਸਿੱਖ ਮਰਯਾਦਾ ਦੀ ਪਹਿਰੇਦਾਰੀ ਨਾਲ ਕੋਈ ਵਾਹ-ਵਾਸਤਾ ਨਹੀਂ ਹੈ, ਜਿਹਾ ਕਿ ਮਨੋਹਰ ਲਾਲ ਖੱਟਰ ਵੱਲੋਂ ਮਰਯਾਦਾ ਦੀ ਕੀਤੀ ਅਵੱਗਿਆ ਦੌਰਾਨ ਸਾਹਮਣੇ ਆਇਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਵੱਲੋਂ ਕੀਤੀ ਗਈ ਸਿੱਖ ਮਰਯਾਦਾ ਦੀ ਉਲੰਘਣਾ ਲਈ ਉਹ ਤੁਰੰਤ ਮੁਆਫ਼ੀ ਮੰਗਣ। ਇਸ ਦੇ ਨਾਲ ਹੀ ਉਥੇ ਮੌਜੂਦ ਹਰਿਆਣਾ ਦੇ ਸਥਾਨਕ ਸਿੱਖ ਆਗੂ ਵੀ ਆਪਣਾ ਪੱਖ ਜ਼ਰੂਰ ਸਪੱਸ਼ਟ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Advocate Dhamiapologizemanohar lal khattarpropunjabtvSikh prayersviolation
Share209Tweet131Share52

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.