ਐਤਵਾਰ, ਅਪ੍ਰੈਲ 12, 2026 03:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਵੱਡੇ ਫੈਸਲੇ, ਕੇਂਦਰ ਸਰਕਾਰ ਤੋਂ ਕੀਤੀ ਗਈ ਇਹ ਮੰਗ

Wheat Procurement : ਮੀਟਿੰਗ ਦੌਰਾਨ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਕਟੌਤੀ ਦੇ ਮਾਪਦੰਡਾਂ ਵਿੱਚ ਢੁਕਵੀਂ ਢਿੱਲ ਦਿੱਤੀ ਜਾਵੇ ਤਾਂ ਕਿ ਪਹਿਲਾਂ ਹੀ ਖ਼ਰਾਬ ਮੌਸਮ ਦੀ ਮਾਰ ਝੱਲ ਰਹੇ ਸੂਬੇ ਦੇ ਕਿਸਾਨਾਂ ਨੂੰ ਹੋਰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Cabinet  Meeting: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੇਂਦਰ ਸਰਕਾਰ ਤੋਂ ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਸੀਜ਼ਨ ਵਿੱਚ ਕਣਕ ਖ਼ਰੀਦ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ।

ਇਸ ਸਬੰਧੀ ਫੈਸਲਾ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਕਟੌਤੀ ਦੇ ਮਾਪਦੰਡਾਂ ਵਿੱਚ ਢੁਕਵੀਂ ਢਿੱਲ ਦਿੱਤੀ ਜਾਵੇ ਤਾਂ ਕਿ ਪਹਿਲਾਂ ਹੀ ਖ਼ਰਾਬ ਮੌਸਮ ਦੀ ਮਾਰ ਝੱਲ ਰਹੇ ਸੂਬੇ ਦੇ ਕਿਸਾਨਾਂ ਨੂੰ ਹੋਰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਕਣਕ ਦੀ ਪੱਕੀ ਫ਼ਸਲ ‘ਤੇ ਪਿਆ ਮੀਂਹ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਬਹੁਤ ਨੁਕਸਾਨ ਹੋਇਆ ਹੈ। ਖੇਤਾਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਕਣਕ ਦਾ ਦਾਣਾ ਵੀ ਬਦਰੰਗ ਹੋਇਆ ਹੈ। ਇਸ ਲਈ ਕੈਬਨਿਟ ਨੇ ਇਕਮੱਤ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੇ ਦਾਣੇ ਦੇ ਸੁੰਗੜਨ, ਬਦਰੰਗੀ ਤੇ ਨਮੀ ਸਬੰਧੀ ਮਾਪਦੰਡਾਂ ਵਿੱਚ ਛੋਟ ਦਿੱਤੀ ਜਾਣੀ ਚਾਹੀਦੀ ਹੈ।

ਕੈਬਨਿਟ ਨੇ ਅੱਗੇ ਕਿਹਾ ਕਿ ਫ਼ਸਲ ਪਾਲਣ ਲਈ ਵਧੀਆਂ ਲਾਗਤਾਂ ਅਤੇ ਹੋਰ ਖ਼ਰਚਿਆਂ ਵਿੱਚ ਹੋਏ ਬੇਤਹਾਸ਼ਾ ਵਾਧੇ ਦੇ ਮੱਦੇਨਜ਼ਰ ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਬਦਲੇ ਕਿਸਾਨਾਂ ਨੂੰ ਮਿਲਦੇ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਕਾਫ਼ੀ ਘੱਟ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ 75 ਫੀਸਦੀ ਤੋਂ ਵੱਧ ਫ਼ਸਲ ਦੇ ਨੁਕਸਾਨ ਲਈ ਕਿਸਾਨਾਂ ਨੂੰ ਮਿਲਦੇ ਮੁਆਵਜ਼ੇ ਵਿੱਚ ਆਪਣਾ ਹਿੱਸਾ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਹੈ। ਇਸ ਦੌਰਾਨ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਵੀ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ਾ ਵਧਾਉਣ ਦੀ ਅਪੀਲ ਕੀਤੀ।

ਕੈਬਨਿਟ ਦਾ ਤਰਕ ਸੀ ਕਿ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਨੁਕਸਾਨ ਝੱਲਣ ਵਾਲੇ ਵੱਡੀ ਗਿਣਤੀ ਕਿਸਾਨਾਂ ਦਾ ਦਰਦ ਤੇ ਪੀੜ ਸ਼ਬਦਾਂ ਵਿੱਚ ਬਿਆਨ ਨਹੀਂ ਕੀਤੀ ਜਾ ਸਕਦੀ। ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦੇ ਨਾਲ ਪਏ ਮੋਹਲੇਧਾਰ ਮੀਂਹ ਕਾਰਨ ਫ਼ਸਲਾਂ ਦਾ ਵੱਡੇ ਪੱਧਰ ਉਤੇ ਨੁਕਸਾਨ ਹੋਇਆ ਹੈ ਅਤੇ ਵੱਡੀ ਗਿਣਤੀ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਵੱਜੀ ਹੈ। ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤੇਜ਼ ਹਵਾਵਾਂ, ਮੀਂਹ ਤੇ ਗੜ੍ਹੇਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਦੀ ਖੜ੍ਹੀ ਫ਼ਸਲ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਕੈਬਨਿਟ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ ਮਿਲਦਾ ਘੱਟੋ-ਘੱਟ ਮੁਆਵਜ਼ਾ ਦੇਣ ਲਈ ਨਿਯਮਾਂ ਵਿੱਚ ਸੋਧ ਕਰਨ ਦੀ ਲੋੜ ਹੈ।

ਕੈਬਨਿਟ ਨੇ ਚੇਤੇ ਕਰਵਾਇਆ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਪੰਜਾਬ ਕੇਂਦਰੀ ਪੂਲ ਵਿੱਚ ਕਣਕ ਦਾ 40 ਤੋਂ 50 ਫੀਸਦੀ ਅਤੇ ਚੌਲਾਂ ਦਾ 30 ਤੋਂ 35 ਫੀਸਦੀ ਯੋਗਦਾਨ ਪਾ ਕੇ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਹਮੇਸ਼ਾ ਮੋਹਰੀ ਰਿਹਾ ਹੈ। ਕਿਸਾਨਾਂ ਦੇ ਸਮਰਪਣ ਤੇ ਵਚਨਬੱਧਤਾ ਦਾ ਅੰਦਾਜ਼ਾ ਇਸ ਗੱਲੋਂ ਲਾਇਆ ਜਾ ਸਕਦਾ ਹੈ ਕਿ ਸਿਰਫ਼ ਦੋ ਫੀਸਦੀ ਭੂਗੋਲਿਕ ਇਲਾਕਾ ਤੇ ਦੇਸ਼ ਦੀ ਆਬਾਦੀ ਦਾ ਇਕ ਫੀਸਦੀ ਤੋਂ ਵੀ ਘੱਟ ਹੋਣ ਦੇ ਬਾਵਜੂਦ ਪੰਜਾਬ, ਦੇਸ਼ ਦੇ ਅਨਾਜ ਭੰਡਾਰ ਵਿੱਚ ਸਾਰੇ ਸੂਬਿਆਂ ਨਾਲੋਂ ਵੱਧ ਯੋਗਦਾਨ ਪਾਉਂਦਾ ਹੈ, ਜਿਸ ਕਾਰਨ ਪੰਜਾਬ ਨੂੰ ‘ਅੰਨ ਭੰਡਾਰ’ ਦਾ ਉਪ ਨਾਮ ਮਿਲਿਆ ਹੈ। ਭਾਵੇਂ ਇਸ ਲਈ ਸੂਬੇ ਅਤੇ ਕਿਸਾਨਾਂ ਨੂੰ ਵੱਡੀ ਕੀਮਤ ਤਾਰਨੀ ਪਈ ਕਿਉਂਕਿ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਦੋ ਅਹਿਮ ਕੁਦਰਤੀ ਸਰੋਤਾਂ ਜਰਖ਼ੇਜ਼ ਜ਼ਮੀਨ ਤੇ ਪਾਣੀ ਤੋਂ ਵਾਂਝਾ ਹੋਣਾ ਪਿਆ। ਇਸ ਦੌਰਾਨ ਪੰਜਾਬ ਕੈਬਨਿਟ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਦੇ ਚੇਅਰਮੈਨ ਮੰਤਰੀਆਂ ਨੂੰ ਸਬੰਧਤ ਜ਼ਿਲ੍ਹਿਆਂ ਵਿੱਚ ਆਪਣੀ ਨਿਗਰਾਨੀ ਹੇਠ ਗਿਰਦਾਵਰੀਆਂ ਕਰਵਾਉਣ ਲਈ ਵੀ ਆਖਿਆ ਤਾਂ ਕਿ ਇਸ ਕੰਮ ਵਿੱਚ ਤੇਜ਼ੀ ਆ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manncentral governmentcrop damagefarmersMoisture in wheatpro punjab tvpunjab cabinetpunjab cabinet meetingpunjab cabinet ministerPunjab CMpunjab governmentpunjab newspunjabi newsUnseasonal RainsWheat Procurement Norms
Share214Tweet134Share53

Related Posts

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026
Load More

Recent News

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.