ਸ਼ਨੀਵਾਰ, ਅਗਸਤ 29, 2026 10:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Blood Bank : ਖੂਨ ਦਾਨ ਕਰਨ ਵਾਲੀਆਂ ਕਈ ਸੰਸਥਾਵਾਂ ਹੁਣ ਸਰਕਾਰੀ ਹਸਪਤਾਲ ਦੇ ਬਲੱਡ ਬੈਂਕ ਨੂੰ ਨਹੀਂ ਦੇਣਗੀਆਂ ਖੂਨ

Blood Bank : ਖੂਨ ਦਾਨ ਕਰਨ ਵਾਲੀਆਂ ਕਈ ਸੰਸਥਾਵਾਂ ਹੁਣ ਸਰਕਾਰੀ ਹਸਪਤਾਲ ਦੇ ਬਲੱਡ ਬੈਂਕ ਨੂੰ ਨਹੀਂ ਦੇਣਗੀਆਂ ਖੂਨ

by Gurjeet Kaur
ਸਤੰਬਰ 16, 2023
in ਪੰਜਾਬ
0
Human blood in storage

Human blood in storage

ਸਿਵਲ ਹਸਪਤਾਲ ਗੁਰਦਾਸਪੁਰ ਅਤੇ ਬਲੱਡ ਡੋਨਰ ਸੁਸਾਇਟੀ ਵਿਚਾਲੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਬਲੱਡ ਡੋਨਰ ਸੁਸਾਇਟੀ ਨੇ ਮੀਟਿੰਗ ਕਰਕੇ ਸਿਵਲ ਹਸਪਤਾਲ ਸਥਿਤ ਬਲੱਡ ਬੈਂਕ ਦੇ ਮੁਲਾਜ਼ਮਾਂ ’ਤੇ ਉਨ੍ਹਾਂ ਨਾਲ ਦੁਰਵਿਵਹਾ9ਰ ਕਰਨ ਦੇ ਦੋਸ਼ ਲਾਏ ਸਨ ਅਤੇ ਸਿਵਲ ਹਸਪਤਾਲ ਦਾ ਬਾਈਕਾਟ ਕੀਤਾ ਸੀ। ਇਸ ਉਪਰੰਤ ਬਲੱਡ ਬੈਂਕ ਇੰਚਾਰਜ ਡਾ: ਪੂਜਾ ਖੋਸਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੇਤਨਾ ਦੀ ਤਰਫੋਂ ਅਪੀਲ ਕੀਤੀ ਗਈ ਕਿ ਸੁਸਾਇਟੀ ਦੇ ਮੈਂਬਰ ਇਸ ਤਰ੍ਹਾਂ ਬਾਈਕਾਟ ਨਾ ਕਰਨ ਕਿਉਂਕਿ ਇਸ ਨਾਲ ਆਮ ਜਨਤਾ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹੋਰ ਸੁਸਾਇਟੀਆਂ ਮਿਲ ਕੇ ਕੰਮ ਕਰ ਰਹੀਆਂ ਹਨ, ਉਸੇ ਤਰ੍ਹਾਂ ਬਲੱਡ ਡੋਨਰ ਸੁਸਾਇਟੀ ਨੂੰ ਵੀ ਉਨ੍ਹਾਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਇਸ ਤੋਂ ਬਾਅਦ ਵੀਰਵਾਰ ਦੇਰ ਸ਼ਾਮ ਫਿਰ ਬਲੱਡ ਡੋਨਰ ਸੋਸਾਇਟੀ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਬਾਈਕਾਟ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਸੋਸਾਇਟੀ ਦੇ ਨਾਲ ਖੂਨਦਾਨ ਕੈਂਪ ਲਗਾਉਣ ਵਾਲੀਆਂ ਹੋਰ ਕਈ ਸੰਸਥਾਵਾਂ ਦੇ ਆਗੂ ਵੀ ਹਾਜ਼ਰ ਸਨ ਜਿਹਨਾਂ ਨੇ ਬਲੱਡੋਨਰ ਸੁਸਾਇਟੀ ਦੇ ਇਸ ਬਾਈਕਾਟ ਦਾ ਸਮਰਥਨ ਕੀਤਾ ਅਤੇ ਇਸ ਬਾਈਕਾਟ ਵਿੱਚ ਸ਼ਰੀਕ ਹੋਣ ਦੀ ਘੋਸ਼ਣਾ ਵੀ ਕੀਤੀ। ਇਨ੍ਹਾਂ ਸੰਸਥਾਵਾਂ ਦੀ ਸਾਂਝੀ ਮੰਗ ਸੀ ਹਸਪਤਾਲ ਦੇ ਅਧਿਕਾਰੀਆਂ ਨੂੰ ਉਨ੍ਹਾਂ ਨਾਲ ਟੇਬਲ ਟਾਕ ਲਈ ਬੈਠਣਾ ਚਾਹੀਦਾ ਹੈ ਅਤੇ ਖੂਨਦਾਨੀਆਂ ਨਾਲ ਦੁਰਵਿਵਹਾਰ ਕਰਨ ਵਾਲੇ ਬਲੱਡ ਬੈਂਕ ਦੇ ਕਰਮਚਾਰੀਆਂ ਵਿਰੁੱਧ ਕਾਰਵਾਈ ਹੋਣ ਤੱਕ ਬਾਈਕਾਟ ਜਾਰੀ ਰਹੇਗਾ। ਸੰਸਥਾਵਾਂ ਦੇ ਆਗੂਆਂ ਨੇ  ਸਿਵਲ ਹਸਪਤਾਲ ਪ੍ਰਸ਼ਾਸਨ ਅੱਗੇ ਮੀਡੀਆ ਦੇ ਜਰੀਏ ਇਹ ਮੰਗ ਵੀ ਰੱਖੀ ਹੈ ਕਿ ਕਿ ਖੂਨਦਾਨ ਸਭਾਵਾਂ ਦੇ ਮਸਲਿਆਂ ਦੇ ਨਿਪਟਾਰੇ ਲਈ ਵੱਖਰੀ ਕਮੇਟੀ ਬਣਾਈ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਖੂਨਦਾਨੀ ਜਾਂ ਸੁਸਾਇਟੀ ਦੇ ਮੈਂਬਰ ਨਾਲ ਕੋਈ ਮਾੜਾ ਵਿਵਹਾਰ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਬਾਈਕਾਟ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਆਉਣ ਵਾਲੇ ਸਮੇਂ ਵਿੱਚ ਬਲੱਡ ਡੋਨਰ ਸੁਸਾਇਟੀ ਹੋਰ ਵੀ ਸੁਸਾਇਟੀਆਂ ਨੂੰ ਆਪਣੇ ਨਾਲ ਜੋੜ ਲਵੇਗੀ। ਇਸ ਮੌਕੇ ਆਦਰਸ਼ ਕੁਮਾਰ, ਕੇਪੀਐਸ ਬਾਜਵਾ, ਮਨੂੰ ਸ਼ਰਮਾ, ਕਰਮਬੀਰ ਸਿੰਘ, ਹਰਦੀਪ ਕਾਹਲੋਂ, ਮਾਹਲ ਸਰਪੰਚ, ਸੁਖਵਿੰਦਰ ਮੱਲੀ, ਦੀਪਕ ਅੱਤਰੀ, ਰਾਜੇਸ਼ ਬੱਬੀ ਆਦਿ ਹਾਜ਼ਰ ਸਨ।

ਦੱਸਣਯੋਗ ਹੈ ਕਿ ਸਿਵਲ ਹਸਪਤਾਲ ਨੂੰ ਖੂਨ ਮੁਹੱਈਆ ਕਰਵਾਉਣ ਵਾਲੀ ਬਲੱਡ ਡੋਨਰ ਸੁਸਾਇਟੀ ਨੇ ਸਿਵਲ ਹਸਪਤਾਲ ਗੁਰਦਾਸਪੁਰ ਨੂੰ ਖੂਨ ਨਾ ਦੇਣ ਦਾ ਫੈਸਲਾ ਕੀਤਾ ਹੈ। ਸੁਸਾਇਟੀ ਦਾ ਦੋਸ਼ ਹੈ ਕਿ ਹਸਪਤਾਲ ਵਿੱਚ ਉਨ੍ਹਾਂ ਦੇ ਵਲੰਟੀਅਰਾਂ ਨਾਲ ਦੁਰਵਿਵਹਾਰ ਕੀਤਾ ਜਾਂਦਾ ਹੈ। ਸੁਸਾਇਟੀ ਦੇ ਮੁਖੀ ਆਦਰਸ਼ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੇ ਵਲੰਟੀਅਰ ਖੂਨ ਲੈਣ ਲਈ ਸਿਵਲ ਹਸਪਤਾਲ ਪਹੁੰਚਦੇ ਹਨ ਤਾਂ ਉੱਥੇ ਉਨ੍ਹਾਂ ਨੂੰ ਦੋ ਘੰਟੇ ਤਕ ਪ੍ਰੇਸ਼ਾਨ ਕੀਤਾ ਜਾਂਦਾ ਹੈ। ਖੂਨ ਦੀ ਜਾਂਚ ਦੀ ਪ੍ਰਕਿਰਿਆ ਸਿਰਫ 25 ਤੋਂ 45 ਮਿੰਟ ਲੈਂਦੀ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਕਈ ਘੰਟੇ ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਹ ਲੰਬੇ ਸਮੇਂ ਤੋਂ ਹਸਪਤਾਲ ਨੂੰ ਖੂਨ ਮੁਹੱਈਆ ਕਰਵਾ ਰਹੇ ਹਨ। ਫਿਰ ਵੀ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਜਾਂਦਾ ਹੈ। ਕਈ ਵਲੰਟੀਅਰ ਲੰਬੀ ਦੂਰੀ ਦਾ ਸਫ਼ਰ ਤੈਅ ਕਰਕੇ ਹਸਪਤਾਲ ਪਹੁੰਚ ਜਾਂਦੇ ਹਨ ਪਰ ਉਨ੍ਹਾਂ ਨੂੰ ਵੀ ਘੰਟਿਆਂ ਬੱਧੀ ਇੰਤਜ਼ਾਰ ਕਰਨਾ ਪੈਂਦਾ ਹੈ। ਹਸਪਤਾਲ ਦੇ ਬਲੱਡ ਬੈਂਕ ਦੇ ਕਰਮਚਾਰੀਆਂ ਦੇ ਵਤੀਰੇ ਅਤੇ ਅਧਿਕਾਰੀਆਂ ਵੱਲੋਂ ਆਪਣੇ ਹੀ ਕਰਮਚਾਰੀਆਂ ਦਾ ਸਮਰਥਨ ਕਰਨ ਕਾਰਨ ਸੁਸਾਇਟੀ ਨੇ ਭਵਿੱਖ ਵਿੱਚ ਸਿਵਲ ਹਸਪਤਾਲ ਨੂੰ ਖੂਨ ਮੁਹੱਈਆ ਨਾ ਕਰਵਾਉਣ ਦਾ ਫੈਸਲਾ ਕੀਤਾ ਹੈ।

Tags: blood banklatest newspro punjab tvpunjabi news
Share212Tweet133Share53

Related Posts

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.