Essential Drugs Price Hike: ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ 1 ਅਪ੍ਰੈਲ ਨੂੰ ਇੱਕ ਹੋਰ ਝਟਕਾ ਲੱਗਣ ਵਾਲਾ ਹੈ ਤੇ ਹੁਣ ਲੋਕਾਂ ਨੂੰ ਜ਼ਰੂਰੀ ਦਵਾਈਆਂ ਲਈ ਹੋਰ ਪੈਸੇ ਖਰਚਣੇ ਪੈ ਸਕਦੇ ਹਨ।
ਦੱਸ ਦਈਏ ਕਿ 1 ਅਪ੍ਰੈਲ ਤੋਂ, ਦਰਦ ਨਿਵਾਰਕ ਦਵਾਈਆਂ ਤੇ ਐਂਟੀਬਾਇਓਟਿਕਸ ਸਮੇਤ ਕਈ ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਵਧਣ ਜਾ ਰਹੀਆਂ ਹਨ। ਸਰਕਾਰ ਸਾਲਾਨਾ ਥੋਕ ਮੁੱਲ ਸੂਚਕਾਂਕ (ਡਬਲਯੂਪੀਆਈ) ਵਿੱਚ ਬਦਲਾਅ ਮੁਤਾਬਕ ਫਾਰਮਾਸਿਊਟੀਕਲ ਕੰਪਨੀਆਂ ਨੂੰ ਵਾਧੇ ਦੀ ਆਗਿਆ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।
12 ਫੀਸਦੀ ਤੱਕ ਵਧ ਸਕਦੀਆਂ ਹਨ ਦਵਾਈਆਂ ਦੀਆਂ ਕੀਮਤਾਂ
ਇਹ ਮਹਿੰਗਾਈ ਨਾਲ ਜੂਝ ਰਹੇ ਆਮ ਲੋਕਾਂ ਲਈ ਇਕ ਵੱਡਾ ਝਟਕਾ ਹੈ, ਕਿਉਂਕਿ ਡਰੱਗ ਕੀਮਤ ਰੈਗੂਲੇਟਰ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐਨਪੀਪੀਏ) ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਵਲੋਂ ਨੋਟੀਫਾਈ ਕੀਤੇ ਗਏ ਸਾਲਾਨਾ ਥੋਕ ਮੁੱਲ ਸੂਚਕ ਅੰਕ (ਡਬਲਯੂਪੀਆਈ) ਵਿਚ ਸਾਲਾਨਾ ਬਦਲਾਅ ਨਾਲ ਕੀਮਤਾਂ ਵਿਚ 12 ਫੀਸਦ ਦਾ ਵਾਧਾ ਹੋਵੇਗਾ। ਦੱਸ ਦੇਈਏ ਕਿ ਵਧਦੀ ਮਹਿੰਗਾਈ ਨੂੰ ਦੇਖਦੇ ਹੋਏ ਫਾਰਮਾ ਕੰਪਨੀਆਂ ਦਵਾਈਆਂ ਦੀਆਂ ਕੀਮਤਾਂ ਵਧਾਉਣ ਦੀ ਮੰਗ ਕਰ ਰਹੀਆਂ ਹਨ।
ਵਧ ਸਕਦੀਆਂ ਹਨ 900 ਦਵਾਈਆਂ ਦੀਆਂ ਕੀਮਤਾਂ
ਰਿਪੋਰਟ ਮੁਤਾਬਕ ਦਰਦ ਨਿਵਾਰਕ, ਐਂਟੀ-ਇਨਫੈਕਟਿਵ, ਐਂਟੀਬਾਇਓਟਿਕਸ ਅਤੇ ਦਿਲ ਦੀਆਂ ਦਵਾਈਆਂ ਸਮੇਤ ਲਗਪਗ 900 ਦਵਾਈਆਂ ਦੀ ਕੀਮਤ 12% ਤੋਂ ਵੱਧ ਵਧ ਸਕਦੀ ਹੈ। ਇਹ ਲਗਾਤਾਰ ਦੂਸਰਾ ਸਾਲ ਹੈ ਜਦੋਂ ਗੈਰ-ਅਨੁਸੂਚਿਤ ਦਵਾਈਆਂ ਦੀਆਂ ਕੀਮਤਾਂ ਵਿੱਚ ਮਨਜ਼ੂਰੀ ਤੋਂ ਵੱਧ ਵਾਧਾ ਹੋਇਆ ਹੈ।
ਦੱਸ ਦੇਈਏ ਕਿ ਅਨੁਸੂਚਿਤ ਦਵਾਈਆਂ ਉਹ ਦਵਾਈਆਂ ਹੁੰਦੀਆਂ ਹਨ, ਜਿਨ੍ਹਾਂ ਦੀਆਂ ਕੀਮਤਾਂ ਨਿਯੰਤਰਿਤ ਹੁੰਦੀਆਂ ਹਨ। ਜਦੋਂ ਕਿ ਬਾਕੀ ਦਵਾਈਆਂ ਗੈਰ-ਅਨੁਸੂਚਿਤ ਦਵਾਈਆਂ ਦੀ ਸ਼੍ਰੇਣੀ ਵਿੱਚ ਆਉਂਦੀਆਂ ਹਨ ਤੇ ਇਨ੍ਹਾਂ ਦੀਆਂ ਕੀਮਤਾਂ ਵਿੱਚ 10 ਫੀਸਦੀ ਤੱਕ ਦਾ ਵਾਧਾ ਕੀਤਾ ਜਾ ਸਕਦਾ ਹੈ। ਹਾਲਾਂਕਿ ਨਿਯਮਾਂ ਮੁਤਾਬਕ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਗੈਰ-ਨਿਰਧਾਰਤ ਦਵਾਈਆਂ ਦੀਆਂ ਕੀਮਤਾਂ ਨਹੀਂ ਵਧਾਈਆਂ ਜਾ ਸਕਦੀਆਂ।
ਇਸ ਆਧਾਰ ‘ਤੇ ਵਧਾਈਆਂ ਜਾਂਦੀਆਂ ਹਨ ਕੀਮਤਾਂ
ਡਰੱਗ ਕੀਮਤ ਰੈਗੂਲੇਟਰ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਨੂੰ ਪਿਛਲੇ ਕੈਲੰਡਰ ਸਾਲ ਦੇ ਸਾਲਾਨਾ ਥੋਕ ਮੁੱਲ ਸੂਚਕਾਂਕ (WPI) ਦੇ ਅਨੁਸਾਰ ਹਰ ਸਾਲ 1 ਅਪ੍ਰੈਲ ਨੂੰ ਜਾਂ ਇਸ ਤੋਂ ਪਹਿਲਾਂ ਅਨੁਸੂਚਿਤ ਫਾਰਮੂਲੇਸ਼ਨਾਂ ਦੀ ਸੀਲਿੰਗ ਕੀਮਤ ਨੂੰ ਸੋਧਣ ਦੀ ਇਜਾਜ਼ਤ ਹੈ।
ਡਰੱਗ ਪ੍ਰਾਈਸ ਕੰਟਰੋਲ ਆਰਡਰ 2013 ਦੀ ਧਾਰਾ 16 ਵਿੱਚ ਇਸ ਸਬੰਧੀ ਇੱਕ ਨਿਯਮ ਹੈ। ਇਸ ਆਧਾਰ ‘ਤੇ NPPA ਹਰ ਸਾਲ ਦਵਾਈਆਂ ਦੀਆਂ ਕੀਮਤਾਂ ‘ਚ ਸੋਧ ਕਰਦਾ ਹੈ ਅਤੇ ਨਵੀਆਂ ਕੀਮਤਾਂ 1 ਅਪ੍ਰੈਲ ਤੋਂ ਲਾਗੂ ਹੁੰਦੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h