Punjab Cabinet Meeting: ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਦੀ ਸ਼ੁੱਕਰਵਾਰ ਨੂੰ ਸੂਬੇ ਦੇ ਕਈ ਅਹਿਮ ਮਾਮਲਿਆਂ ‘ਤੇ ਕੈਬਨਿਟ ਮੀਟਿੰਗ ਹੋਣ ਵਾਲੀ ਹੈ। ਦੱਸ ਦਈਏ ਕਿ ਇਹ ਮੀਟਿੰਗ 06 ਜਨਵਰੀ ਨੂੰ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਹੋਵੇਗੀ।
ਇਸ ਵਿੱਚ ਸੀਐਮ ਭਗਵੰਤ ਮਾਨ ਸਮੇਤ ਕੈਬਨਿਟ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਬਾਰੇ ਚਰਚਾ ਕਰ ਸਕਦੀ ਹੈ। ਇਸ ਦੇ ਨਾਲ ਹੀ ਹੋ ਸਕਦੈ ਕਿ ਇਸ ਮੀਟਿੰਗ ‘ਚ ਵੀ ਐਸਵਾਈਐਲ ਦੇ ਮੁੱਦੇ ‘ਤੇ ਸੀਐਮ ਮਾਨ ਆਪਣੇ ਮੰਤਰੀਆਂ ਨਾਲ ਗੱਲਬਾਤ ਕਰਨ। ਸੀਐਮ ਮਾਨ ਅਕਸਰ ਕੈਬਨਿਟ ਮੀਟਿੰਗ ਤੋਂ ਬਾਅਦ ਕਈ ਅਹਿਮ ਐਲਾਨ ਕਰਦੇ ਰਹੇ ਹਨ। ਇਸ ਵਾਰ ਵੀ ਕੁਝ ਅਜਿਹਾ ਹੀ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਨਾਲ ਹੀ ਮੀਟਿੰਗ ‘ਚ ਕਈ ਹੋਰ ਅਹਿਮ ਮੁੱਦਿਆਂ ‘ਤੇ ਵੀ ਚਰਚਾ ਹੋ ਸਕਦੀ ਹੈ। ਇਸ ਸਮੇਂ ਪੰਜਾਬ ਵਿੱਚ ਓਪੀਐਸ ਸਕੀਮ ਵੀ ਲਾਗੂ ਨਹੀਂ ਕੀਤੀ ਗਈ ਹੈ। ਹਾਲਾਂਕਿ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਉਧਰ ਦੂਜੇ ਪਾਸੇ ਪੰਜਾਬ ਸਰਕਾਰ ਨੇ ਅਜੇ ਤੱਕ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਨਹੀਂ ਬੁਲਾਇਆ ਹੈ। ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਨ ਸਰਕਾਰ ਵੱਲੋਂ ਸਾਲ 2023 ਤੋਂ ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਰੈਂਕ ਦੇ ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਣੀ ਹੈ। ਮੀਟਿੰਗ ਤੋਂ ਬਾਅਦ ਭਰਤੀ ਪ੍ਰਕਿਰਿਆ ਦੀ ਮਿਤੀ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਮਾਨ ਸਰਕਾਰ ਦੇ ਬਹੁਤ ਸਾਰੇ ਪ੍ਰੋਜੈਕਟ ਅਤੇ ਕੰਮ ਪਾਈਪਲਾਈਨ ਵਿੱਚ ਹਨ। ਇਸ ਮੀਟਿੰਗ ‘ਚ ਆਉਣ ਵਾਲੇ ਸਮੇਂ ਲਈ ਇਨ੍ਹਾਂ ਸਭ ‘ਤੇ ਚਰਚਾ ਕਰਨ ਤੋਂ ਬਾਅਦ ਇਨ੍ਹਾਂ ‘ਚ ਤੇਜ਼ੀ ਲਿਆਂਦੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਵੀ ਮਾਨ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਸਕੂਲਾਂ ਦੇ ਨਾਂ ਬਦਲਣ, ਡਾਕਟਰਾਂ ਦੀਆਂ ਨਿਯੁਕਤੀਆਂ ਸਬੰਧੀ ਫੈਸਲੇ ਲੈਣ ਸਮੇਤ ਹੋਰ ਕਈ ਕੰਮ ਕੀਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h