Punjab Cabinet Meeting: ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਕੀਤਾ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਪ੍ਰਵਾਨਗੀ ਮਗਰੋਂ ਇਹ ਵਿਸ਼ੇਸ਼ ਛੋਟ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।
ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਨੂੰ ਹਰੀ ਝੰਡੀ
ਕੈਬਨਿਟ ਨੇ ਸੂਬੇ ਵਿੱਚ ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ (AI) ਦੀ ਵਰਤੋਂ ਦੀ ਵੀ ਸਹਿਮਤੀ ਦੇ ਦਿੱਤੀ। ਇਸ ਫੈਸਲੇ ਦਾ ਮੰਤਵ ਸ਼ਾਸਨ ਵਿੱਚ ਏ.ਆਈ. ਦੀ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਅਤੇ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਨਾ ਹੈ। ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ ਘਟਾਉਣ, ਟੈਕਸ ਚੋਰੀ ਰੋਕਣ, ਸਿਹਤ ਸੇਵਾਵਾਂ ਵਿੱਚ ਸੁਧਾਰ, ਲੋਕਾਂ ਦੇ ਮਸਲਿਆਂ ਦੇ ਵੱਧ ਪ੍ਰਭਾਵੀ ਢੰਗ ਨਾਲ ਹੱਲ ਤੇ ਹੋਰ ਕੰਮਾਂ ਵਿੱਚ ਏ.ਆਈ. ਮਦਦਗਾਰ ਸਾਬਤ ਹੋ ਸਕਦੀ ਹੈ।
ਇਸ ਸਬੰਧੀ ਪੰਜਾਬ ਰਾਜ ਗਵਰਨੈਂਸ ਸੁਸਾਇਟੀ (PEGS) ਵਿੱਚ ਨਵੀਆਂ ਤਕਨੀਕਾਂ (ਇਮਰਜਿੰਗ ਤਕਨਾਲੋਜੀ) ਬਾਰੇ ਇਕ ਸੈਂਟਰ ਪਹਿਲਾਂ ਹੀ ਸਥਾਪਤ ਕੀਤਾ ਗਿਆ ਹੈ ਅਤੇ ਏ.ਆਈ. ਤੇ ਮਸ਼ੀਨ ਲਰਨਿੰਗ (ਐਮ.ਐਲ.) ਦੇ ਲਾਭਾਂ ਦਾ ਪੂਰਾ ਫਾਇਦਾ ਲੈਣ ਲਈ ਵਿਭਾਗ ਦੇ ਸਹਿਯੋਗ ਵਾਸਤੇ ਇਕ ਗ਼ੈਰ ਸਰਕਾਰੀ ਸੰਗਠਨ (ਐਨ.ਜੀ.ਓ.) ਨਾਲ ਸਮਝੌਤਾ ਕਲਮਬੱਧ ਕੀਤਾ ਗਿਆ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਏ.ਆਈ. ‘ਤੇ ਵਧੇਰੇ ਧਿਆਨ ਦੇ ਕੇ ਨਵੀਆਂ ਤਕਨਾਲੋਜੀ ਲਈ ਬਣੇ ਇਸ ਸੈਂਟਰ ਨੂੰ ਮਜ਼ਬੂਤ ਕਰਨ ‘ਤੇ ਧਿਆਨ ਦਿੱਤਾ ਜਾਵੇਗਾ ਅਤੇ ਇਸ ਮੰਤਵ ਲਈ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ.ਐਮ.ਯੂ.) ਦਾ ਵੀ ਗਠਨ ਕੀਤਾ ਜਾਵੇਗਾ। ਸਬੰਧਤ ਵਿਭਾਗਾਂ ਦੇ ਕੇਸਾਂ ਦੀ ਨਿਸ਼ਾਨਦੇਹੀ ਤੇ ਵੰਡ ਨੂੰ ਲਾਗੂ ਕਰਨ ਲਈ ਪੀ.ਐਮ.ਯੂ. ਵੱਲੋਂ ਇਮਰਜਿੰਗ ਤਕਨਾਲੋਜੀ ਲਈ ਬਣੇ ਇਸ ਸੈਂਟਰ ਦੀ ਮਦਦ ਕੀਤੀ ਜਾਵੇਗੀ।
ਐਨ.ਆਰ.ਆਈਜ਼ ਦੀ ਸਹੂਲਤ ਲਈ ਇੰਦਰਾ ਗਾਂਧੀ ਏਅਰਪੋਰਟ ਵਿਖੇ ਵਿਸ਼ੇਸ਼ ਕੇਂਦਰ ਸਥਾਪਤ ਕਰਨ ਦੀ ਪ੍ਰਵਾਨਗੀ
ਨਵੀਂ ਦਿੱਲੀ ਵਿਖੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਵਿਖੇ ਐਨ.ਆਰ.ਆਈਜ਼ ਦੀ ਸਹੂਲਤ ਲਈ ਵੱਡਾ ਉਪਰਾਲਾ ਕਰਦਿਆਂ ਮੰਤਰੀ ਮੰਡਲ ਨੇ ਇੰਟਰਨੈਸ਼ਨਲ ਟਰਮੀਨਲ ਦੇ ਅਰਾਈਵਲ ਹਾਲ (ਪਹੁੰਚ ਹਾਲ) ਵਿਖੇ ਸਹੂਲਤ ਪ੍ਰਦਾਨ ਕਰਨ ਵਾਲਾ ਕੇਂਦਰ (ਫੈਸਿਲੀਟੇਸ਼ਨ ਸੈਂਟਰ) ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਕੇਂਦਰ 24 ਘੰਟੇ ਖੁੱਲ੍ਹਾ ਰਹੇਗਾ ਅਤੇ ਟਰਮੀਨਲ ਵਿਖੇ ਪਹੁੰਚਣ ਵਾਲੇ ਸਾਰੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਇਸ ਵਿਸ਼ੇਸ਼ ਕੇਂਦਰ ਵਿਚ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਬੈਠਣ ਲਈ ਢੁਕਵੀਂ ਵਿਵਸਥਾ ਕਰਨ ਦੇ ਯਤਨ ਕੀਤੇ ਜਾਣਗੇ।
ਕੈਬਨਿਟ ਮੰਤਰੀ Adv. Harpal Cheema ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ | Live https://t.co/cvyGEGKhcK
— AAP Punjab (@AAPPunjab) August 11, 2023
ਮੁਸਾਫਰਾਂ/ਰਿਸ਼ਤੇਦਾਰਾਂ ਨੂੰ ਫਲਾਈਟਾਂ ਸਬੰਧੀ, ਟੈਕਸੀ ਸੇਵਾਵਾਂ, ਸਮਾਨ ਗੁਆਚਣ ਬਾਰੇ ਮਦਦ ਲਈ ਸਹੂਲਤਾਂ ਸਮੇਤ ਹੋਰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਮੁਸਾਫਰ ਦੀ ਇੱਛਾ ਦੇ ਮੁਤਾਬਕ ਇਹ ਕੇਂਦਰ ਵਾਜਬ ਕੀਮਤਾਂ ਉਤੇ ਟੈਕਸੀ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਕਰੇਗਾ। ਇਸ ਤੋਂ ਇਲਾਵਾ ਇਸ ਕੇਂਦਰ ਕੋਲ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਨੇੜੇ ਦੀਆਂ ਥਾਵਾਂ ਉਤੇ ਲਿਜਾਣ ਵਿਚ ਮਦਦ ਲਈ ਵਾਹਨ ਵੀ ਹੋਣਗੇ।
ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣੇਗਾ
ਆਜ਼ਾਦੀ ਦੇ ਸੰਘਰਸ਼ ਦੌਰਾਨ ਮਾਤ ਭੂਮੀ ਦੀ ਰਾਖੀ ਕਰਦੇ ਹੋਏ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਮੰਤਰੀ ਮੰਡਲ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਮਾਰਕ ‘ਤੇ ਸਬੰਧਤ ਜ਼ਿਲ੍ਹੇ ਦੇ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਲਿਖੇ ਜਾਣਗੇ, ਜਿਨ੍ਹਾਂ ਨੇ ਆਜ਼ਾਦੀ ਦੇ ਅੰਦੋਲਨ ਵਿਚ ਜਾਂ ਕਿਸੇ ਜੰਗ ਵਿਚ ਸ਼ਹਾਦਤ ਦਿੱਤੀ ਸੀ ਤਾਂ ਕਿ ਸਾਡੇ ਨੌਜਵਾਨ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਜਾਣੂੰ ਹੋ ਸਕਣ। ਇਹ ਸਮਾਰਕ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਖਾਤਰ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰੇਗੀ।
3️⃣ ‘Martyrs Memorial’ to come up in the leading park of every district of Punjab
– This memorial will have the names of the martyrs and great freedom fathers from that respective district
4️⃣ Approval for the use of Artificial Intelligence (AI) in further improving the…
— AAP Punjab (@AAPPunjab) August 11, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h