Punjab Cabinet Meeting: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 19 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਕਈ ਅਹਿਮ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਫੈਸਲਿਆਂ ਸਬੰਧੀ ਜਾਣਕਾਰੀ ਦਿੱਤੀ।
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਕੱਢਣ ਦਾ ਫੈਸਲਾ ਕੀਤਾ ਗਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਜਿਹੜੇ ਐਸੋਏਟਿਡ ਪ੍ਰੋਫੈਸਰ ਹਨ ਉਨ੍ਹਾਂ ਦੀ ਉਮਰ ਹੱਦ 37 ਸਾਲ ਤੋਂ ਵਧਾ ਕੇ 42 ਸਾਲ ਕਰ ਦਿੱਤੀ ਗਈ ਹੈ।
ਬਲੱਡ ਰਿਲੇਸ਼ਨ ‘ਚ ਹੋਵੇਗੀ ਪਾਵਰ ਆਫ ਅਟਾਰਨੀ
ਮੁੱਖ ਮੰਤਰੀ ਨੇ ਕਿਹਾ ਕਿ ਇਹ ਜਿਹੜੇ ਉਮਰ ਵਿੱਚ ਵਾਧਾ ਕੀਤਾ ਗਿਆ ਹੈ ਇਹ ਉਹ ਹੀ ਸਾਲ ਹਨ, ਜਦੋਂ ਪਿਛਲੀਆਂ ਸਰਕਾਰਾਂ ਸਮੇਂ ਧਰਨੇ ਦੇ ਰਹੇ ਸੀ। ਇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੀ ਨਿਯਮਾਂਵਲੀ ਕੈਬਨਿਟ ਵਿੱਚ ਪਾਸ ਕੀਤੀ ਗਈ ਹੈ। ਪਾਵਰ ਆਫ ਅਟਾਰਨੀ ਬਲੱਡ ਰਿਲੇਸ਼ਨ ਵਿੱਚ ਹੋਵੇਗੀ, ਜਿਸ ਵਿੱਚ ਦਾਦਾ, ਦਾਦੀ, ਪਿਤਾ, ਮਾਤਾ, ਪਤਨੀ ਵਿੱਚ ਜੇਕਰ ਹੋਵੇਗੀ ਤਾਂ ਉਹ ਮੁਫਤ ਹੋਵੇਗੀ। ਜੇਕਰ ਇਸ ਤੋਂ ਬਾਹਰ ਦਿੱਤੀ ਜਾਵੇਗੀ ਤਾਂ ਉਸ ‘ਤੇ 2 ਫੀਸਦੀ ਫੀਸ ਲਗਾਈ ਜਾਵੇਗੀ।
ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸ਼ਾਰਣ ਨੂੰ ਲੈ ਕੇ ਵੱਡਾ ਫੈਸਲਾ
ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸ਼ਾਰਣ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਐਕਟ 1925 ਵਿੱਚ ਸੋਧ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਹੜੀ ਕਿ ਜਿਸ ਸਿੱਖ ਗੁਰਦੁਆਰਾ ਐਕਟ 1925 ਦੇ ਅੰਦਰ ਬਣਾਈ ਗਈ ਹੈ। ਉਨ੍ਹਾਂ ਕਿਹਾਕਿ ਜਿਹੜਾ ਗੁਰਦੁਆਰਾ ਐਕਟ ਹੈ ਉਸ ਵਿੱਚ ਕਿਤੇ ਵੀ ਬ੍ਰੋਡ ਕਾਸਟ ਜਾਂ ਟੈਲੀਕਾਸਟ ਦਾ ਅੱਖਰ ਵੀ ਨਹੀਂ ਲਿਖਿਆ ਗਿਆ।
ਉਨ੍ਹਾਂ ਕਿਹਾ ਕਿ ਇਸ ਕਮੇਟੀ ਉਤੇ ਇਕ ਪਰਿਵਾਰ ਦਾ ਕਬਜ਼ਾ ਚਲਿਆ ਆ ਰਿਹਾ ਹੈ, ਉਸ ਪਰਿਵਾਰ ਨੇ ਇਕ ਚੈਨਲ ਖੋਲ੍ਹ ਲਿਆ ਹੈ ਤਾਂ ਉਨ੍ਹਾਂ ਨੇ 11 ਸਾਲ ਵਾਸਤੇ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਖਰੀਦ ਲਏ ਹਨ। ਇਸ ਤੋਂ ਬਾਅਦ ਗੁਰਬਾਣੀ ਸੁਣਨ ਲਈ ਉਸ ਚੈਨਲ ਨੂੰ ਲਗਵਾਉਣਾ ਹੀ ਪੈਦਾ ਹੈ। ਮੁੱਖ ਮੰਤਰੀ ਨੇ ਕਿਹਾ ਇਸ ਨੂੰ ਲੈ ਕੇ ਵੱਡੇ ਵੱਡੇ ਵਕੀਲਾਂ ਨਾਲ ਸਲਾਹ ਮਸਵਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਹਰਿਆਣਾ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਬਣ ਰਹੀ ਸੀ, ਤਾਂ ਉਸ ਸਮੇਂ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਟੇਟ ਐਕਟ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਵਿੱਚ ਅਸੀਂ ਕੋਈ ਸੋਧ ਨਹੀਂ ਕਰ ਰਹੇ।
ਭਗਵੰਤ ਮਾਨ ਨੇ ਕਿਹਾ ਕਿ ਇਸ ਵਿੱਚ ਅਸੀਂ ਕਿਸੇ ਇਕ ਨਿੱਜੀ ਚੈਨਲ ਨੂੰ ਅਧਿਕਾਰ ਨਹੀਂ ਦਿਵਾ ਰਹੇ। ਉਨ੍ਹਾਂ ਕਿਹਾ ਕਿ ਨਾਂ ਤਾਂ ਅਸੀਂ ਐਕਟ ‘ਚ ਸੋਧ ਕਰ ਰਹੇ ਹਾਂ ਤੇ ਨਾਂ ਹੀ ਐਕਟ ਬਦਲ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਮੁਤਾਬਕ ਗੁਰਬਾਣੀ ਪ੍ਰਸ਼ਾਰਣ ਤੋਂ ਪਹਿਲਾਂ ਕਿਸੇ ਵੀ ਚੈਨਲ ਉਤੇ ਅੱਧਾ ਘੰਟਾ ਪਹਿਲਾਂ ਅਤੇ ਅੱਧਾ ਘੰਟਾ ਬਾਅਦ ਵਿੱਚ ਕੋਈ ਵੀ ਇਸ਼ਤਿਹਾਰ ਨਹੀਂ ਚਲਾਇਆ ਜਾਵੇਗਾ। ਇਸ ਤੋਂ ਇਲਾਵਾ ਗੁਰਬਾਣੀ ਦੇ ਪ੍ਰਸ਼ਾਰਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਲਾਈਨ ਨਹੀਂ ਚਲਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h