Bhupinder Gill On Surinder Shinda: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਜਾਣਕਾਰੀ ਮੁਤਾਬਿਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਕਲਾਕਾਰ ਦੀ ਮੌਤ ਨਾਲ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸ਼ਿੰਦਾ ਦੀ ਮੌਤ ਉੱਪਰ ਪੰਜਾਬੀ ਗਾਇਕ ਭੁਪਿੰਦਰ ਗਿੱਲ ਵੱਲੋਂ ਪੋਸਟ ਸਾਂਝੀ ਕੀਤੀ ਗਈ ਹੈ।
ਪੰਜਾਬੀ ਗਾਇਕ ਭੁਪਿੰਦਰ ਗਿੱਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਮਰਹੂਮ ਗਾਇਕ ਸੁਰਿੰਦਰ ਸ਼ਿੰਦਾ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ। ਇਸ ਨੂੰ ਕੈਪਸ਼ਨ ਦਿੰਦਿਆ ਉਨ੍ਹਾਂ ਲਿਖਿਆ, ਅਫਸੋਸ ਨਹੀਂ ਰਹੇ ਗਾਇਕ ਸੁਰਿੰਦਰ ਛਿੰਦਾ ਜੀ…ਸੰਗੀਤ ਪ੍ਰੇਮੀਆ ਨੂੰ ਨਾ ਪੂਰਾ ਹੋਣ ਵਾਲਾ ਘਾਟਾ…ਇੱਕ ਯੁੱਗ ਦਾ ਅੰਤ, ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ…
ਦੱਸ ਦੇਈਏ ਕਿ ਗਾਇਕ ਸੁਰਿੰਦਰ ਸ਼ਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਜਦ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਕੋਸ਼ਿਸ਼ਾਂ ਦੇ ਬਾਵਜੂਦ ਵੀ ਕਲਾਕਾਰ ਦੀ ਜਾਨ ਨੂੰ ਨਹੀਂ ਬਚਾਇਆ ਜਾ ਸਕਿਆ। ਜਾਣਕਾਰੀ ਅਨੁਸਾਰ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਕੁਝ ਦਿਨ ਪਹਿਲਾਂ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿੱਚ ਦਿੱਕਤ ਆ ਰਹੀ ਸੀ। ਹਾਲਤ ਠੀਕ ਨਾ ਹੋਣ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਇਸ ਤੋਂ ਇਲਾਵਾ ਪੰਜਾਬੀ ਗਾਇਕ ਹਰਭਜਨ ਸਿੰਘ ਮਾਨ ਨੇ ਵੀ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ, ‘ਪੰਜਾਬੀ ਲੋਕ-ਗਾਇਕੀ ਦੇ ਸੁਨਹਿਰੇ ਦੌਰ ਦਾ ਅੰਤ। ਪੰਜਾਬੀ ਲੋਕ-ਮਨਾਂ ਦੀ ਧੜਕਣ, ਸੁਰਿੰਦਰ ਸ਼ਿੰਦਾ ਜੀ ਜਿਸਮਾਨੀ ਤੌਰ ‘ਤੇ ਸਾਡੇ ਵਿਚਕਾਰ ਨਹੀਂ ਰਹੇ।ਪੰਜਾਬੀ ਸੰਗੀਤ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਵੇ, ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h