Bhagat Singh Jayanti 2023: ਭਗਤ ਸਿੰਘ ਕ੍ਰਾਂਤੀਕਾਰੀ ਸੀ। ਜਿਨ੍ਹਾਂ ਨੇ ਭਾਰਤ ਦੀ ਅਜ਼ਾਦੀ ਲਈ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਅੰਗਰੇਜ਼ਾਂ ਵਿਰੁੱਧ ਡਟ ਕੇ ਲੜਾਈ ਲੜੀ। 28 ਸਤੰਬਰ ਨੂੰ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਹੋਇਆ ਸੀ। ਸਿਰਫ 23 ਸਾਲ ਦੀ ਉਮਰ ਵਿੱਚ, ਉਸਨੇ ਆਪਣੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਭਗਤ ਸਿੰਘ ਦੇ ਇਸ ਜਜ਼ਬੇ ਨੂੰ ਦੇਖ ਕੇ ਬ੍ਰਿਟਿਸ਼ ਸਾਮਰਾਜ ਹਿੱਲ ਗਿਆ। ਇਸੇ ਲਈ ਅੱਜ ਅਸੀਂ ਭਗਤ ਸਿੰਘ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਇਸ ਯੋਗਦਾਨ ਨੂੰ ਯਾਦ ਕਰ ਰਹੇ ਹਾਂ। ਭਗਤ ਸਿੰਘ ਨੂੰ ਲਿਖਣ ਦਾ ਬਹੁਤ ਸ਼ੌਕ ਸੀ, ਭਗਤ ਸਿੰਘ ਜੇਲ੍ਹ ਵਿੱਚ ਵੀ ਲਿਖਦਾ ਸੀ ਅਤੇ ਉਸਦੀ ਡਾਇਰੀ ਮਸ਼ਹੂਰ ਸੀ। ਭਗਤ ਸਿੰਘ ਨੇ ਆਪਣੀ ਜਾਨ ਦੇਸ਼ ਲਈ ਕੁਰਬਾਨ ਕਰ ਦਿੱਤੀ।
ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ 23 ਮਾਰਚ ਯਾਨੀ ਅੱਜ ਸ਼ਹੀਦੀ ਦਿਵਸ ਹੈ। ਅੱਜ ਦਾ ਦਿਨ ਦੇਸ਼ ਲਈ ਬਹੁਤ ਖਾਸ ਹੈ। ਇਤਿਹਾਸਕਾਰ ਦੇ ਮੁਤਾਬਕ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੇਣ ਲਈ 24 ਮਾਰਚ 1931 ਦਾ ਦਿਨ ਨਿਸ਼ਚਿਤ ਕੀਤਾ ਗਿਆ ਸੀ, ਪਰ ਅੰਗਰੇਜ਼ਾਂ ਨੇ ਇਸ ਵਿਚ ਅਚਾਨਕ ਬਦਲਾਅ ਕਰ ਦਿੱਤਾ ਸੀ। ਜਿਸ ਤੋਂ ਬਾਅਦ ਤੈਅ ਮਿਤੀ ਤੋਂ 1 ਦਿਨ ਪਹਿਲਾਂ ਯਾਨੀ 23 ਮਾਰਚ 1931 ਨੂੰ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ। ਦਰਅਸਲ, ਅੰਗਰੇਜ਼ਾਂ ਨੂੰ ਡਰ ਸੀ ਕਿ ਫਾਂਸੀ ਵਾਲੇ ਦਿਨ ਲੋਕ ਗੁੱਸੇ ਵਿੱਚ ਨਾ ਆ ਜਾਣ। ਕਿਉਂਕਿ ਇਨ੍ਹਾਂ ਯੋਧਿਆਂ ਦੀ ਉਸ ਸਮੇਂ ਲੋਕਾਂ ਵਿੱਚ ਕਾਫੀ ਪ੍ਰਸਿੱਧੀ ਸੀ। ਇਸ ਕਾਰਨ ਇਨ੍ਹਾਂ ਤਿੰਨਾਂ ਨੂੰ ਗੁਪਤ ਰੂਪ ਵਿੱਚ ਮੌਤ ਦੀ ਸਜ਼ਾ ਦੇ ਦਿੱਤੀ ਗਈ ਸੀ। ਜਿਸ ਬਾਰੇ ਉਨ੍ਹਾਂ ਨੇ ਕਿਸੀ ਨੂੰ ਕੋਈ ਖਬਰ ਨਹੀਂ ਹੋਣ ਦਿੱਤੀ ਸੀ।
ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ 28 ਸਤੰਬਰ 1907 ਵਿਚ ਪੈਦਾ ਹੋਏ ਸਰਦਾਰ ਭਗਤ ਸਿੰਘ ਵਿੱਚ ਦੇਸ਼ ਭਗਤੀ ਦੀ ਭਾਵਨਾ ਉਨ੍ਹਾਂ ਦੇ ਪਰਿਵਾਰ ਵਿੱਚੋਂ ਹੀ ਮਿਲੀ। ਜਾਣਕਾਰੀ ਲਈ ਦੱਸ ਦੇਈਏ ਕਿ ਖਟਕੜ ਕਲਾਂ ਇਕ ਇਤਿਹਾਸਿਕ ਪਿੰਡ ਹੈ। ਅਸਲ, ਵਿੱਚ ਖਟਕੜ ਕਲਾਂ ਨੂੰ ਪ੍ਰਸਿੱਧ ਦੇਸ਼ਭਗਤ ਅਤੇ ਸਰਦਾਰ ਕਿਸ਼ਨ ਸਿੰਘ, ਸਰਦਾਰ ਅਜੀਤ ਸਿੰਘ, ਸਰਦਾਰ ਸਵਰਨ ਸਿੰਘ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਰਗੇ ਯੋਧਿਆਂ ਦਾ ਪਿੰਡ ਹੋਣ ਦਾ ਸਨਮਾਨ ਮਿਲਿਆ ਹੈ। ਇਹ ਮਹਾਨ ਸ਼ਹੀਦ ਭਗਤ ਸਿੰਘ ਦੇ ਬਜੁਰਗਾਂ ਦਾ ਪਿੰਡ ਹੈ। ਇਸ ਕਾਰਨ ਖਟਕੜ ਕਲਾਂ ਹੁਸੈਨੀਵਾਲਾ ਭਗਤ ਸਿੰਘ ਲਈ ਬਹੁਤ ਖਾਸ ਸਥਾਨ ਸੀ, ਜਿੱਥੋ ਉਨ੍ਹਾਂ ਦੇ ਅੰਦਰ ਦੇਸ਼ ਦੇ ਪ੍ਰਤਿ ਭਗਤੀ ਦੀ ਭਾਵਨਾਂ ਭਰੀ ਸੀ। ਦੱਸ ਦੇਈਏ ਕਿ ਇੱਥੇ ਜਿਲੇ ਦਾ ਨਾਮ ਭਗਤ ਸਿੰਘ ਦੇ ਨਾਮ ਤੇ ਹੀ ਰੱਖਿਆ ਗਿਆ ਹੈ। ਕੁਝ ਲੋਕਾਂ ਦੇ ਮੁਤਾਬਿਕ ਭਗਤ ਸਿੰਘ ਦੀ ਆਖਰੀ ਇੱਛਾ ਸੀ ਕਿ ਉਸ ਨੂੰ ਫਾਂਸੀ ਦੇਣ ਦੀ ਬਜਾਏ ਗੋਲੀ ਮਾਰ ਦਿੱਤੀ ਜਾਵੇ। ਭਗਤ ਸਿੰਘ ਨੇ ਵਿਆਹ ਨਹੀਂ ਕਰਵਾਇਆ। ਜਦੋਂ ਵਿਆਹ ਦੀ ਗੱਲ ਆਈ ਤਾਂ ਉਹ ਘਰੋਂ ਚਲਾ ਗਿਆ ਸੀ। ਉਸਨੇ ਕਿਹਾ ਸੀ ਕਿ, “ਜੇਕਰ ਮੈਂ ਗੁਲਾਮ ਭਾਰਤ ਵਿੱਚ ਵਿਆਹ ਕਰਾਂਗਾ, ਤਾਂ ਮੇਰੀ ਲਾੜੀ ਹੀ ਮਰੇਗੀ”। ਫਾਂਸੀ ਸਮੇਂ ਭਗਤ ਸਿੰਘ ਦੀ ਉਮਰ 23 ਸਾਲ ਦੀ ਸੀ।
ਸੁਖਦੇਵ ਥਾਪਰ ਸੁਖਦੇਵ ਥਾਪਰ ਦਾ ਜਨਮ 15 ਮਈ 1907 ਨੂੰ ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਹੋਇਆ ਸੀ। ਉਸ ਨੇ ਬਚਪਨ ਤੋਂ ਹੀ ਭਾਰਤ ਵਿੱਚ ਅੰਗਰੇਜ਼ ਹਕੂਮਤ ਦੇ ਜ਼ੁਲਮਾਂ ਨੂੰ ਦੇਖਿਆ ਸੀ ਅਤੇ ਇਸੇ ਕਾਰਨ ਉਹ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਤੋੜਨ ਲਈ ਕ੍ਰਾਂਤੀਕਾਰੀ ਬਣ ਗਿਆ ਸੀ। ਬਚਪਨ ਤੋਂ ਹੀ ਸੁਖਦੇਵ ਦੇ ਮਨ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰੀ ਹੋਈ ਸੀ। ਉਸਨੇ ਲਾਹੌਰ ਦੇ ਨੈਸ਼ਨਲ ਕਾਲਜ ਵਿੱਚ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕੀਤੀ ਅਤੇ ਉਨ੍ਹਾਂ ਨੂੰ ਆਜ਼ਾਦੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਇੱਕ ਹੁਨਰਮੰਦ ਆਗੂ ਵਜੋਂ ਉਸਨੇ ਕਾਲਜ ਦੇ ਵਿਦਿਆਰਥੀਆਂ ਨੂੰ ਭਾਰਤ ਦੇ ਸ਼ਾਨਦਾਰ ਅਤੀਤ ਬਾਰੇ ਵੀ ਦੱਸਿਆ। ਸੁਖਦੇਵ ਨੇ ਹੋਰ ਕ੍ਰਾਂਤੀਕਾਰੀ ਸਾਥੀਆਂ ਦੇ ਨਾਲ ਲਾਹੌਰ ਵਿੱਚ ਨੌਜਵਾਨ ਭਾਰਤ ਸਭਾ ਸ਼ੁਰੂ ਕੀਤੀ। ਇਹ ਇੱਕ ਅਜਿਹੀ ਸੰਸਥਾ ਸੀ ਜਿਸ ਨੇ ਨੌਜਵਾਨਾਂ ਨੂੰ ਆਜ਼ਾਦੀ ਦੀ ਲਹਿਰ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਸੁਖਦੇਵ ਨੇ ਨਾ ਸਿਰਫ ਨੌਜਵਾਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕੀਤੀ, ਸਗੋਂ ਖੁਦ ਵੀ ਇਨਕਲਾਬੀ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲਿਆ। ਸੁਖਦੇਵ ਥਾਪਰ ਇੱਕ ਅਜਿਹਾ ਨਾਮ ਹੈ ਜੋ ਨਾ ਸਿਰਫ ਆਪਣੀ ਦੇਸ਼ ਭਗਤੀ, ਦਲੇਰੀ ਅਤੇ ਮਾਤ ਭੂਮੀ ਉੱਤੇ ਕੁਰਬਾਨੀ ਲਈ ਜਾਣਿਆ ਜਾਂਦਾ ਹੈ, ਸਗੋਂ ਉਹਨਾਂ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਿਵੇਕਲੇ ਮਿੱਤਰ ਵਜੋਂ ਇਤਿਹਾਸ ਵਿੱਚ ਦਰਜ ਹੈ। ਸੁਖਦੇਵ 24 ਸਾਲ ਦੀ ਉਮਰ ਵਿੱਚ ਇਸ ਸੰਸਾਰ ਨੂੰ ਛੱਡ ਗਿਆ ਸੀ।
ਸ਼ਿਵਰਾਮ ਰਾਜਗੁਰੂ ਰਾਜਗੁਰੂ ਦਾ ਜਨਮ 24 ਅਗਸਤ 1908 ਨੂੰ ਮੌਜੂਦਾ ਮਹਾਰਾਸ਼ਟਰ ਰਾਜ ਦੇ ਰਤਨਾਗਿਰੀ ਜ਼ਿਲ੍ਹੇ ਦੀ ਖੇੜ ਤਹਿਸੀਲ ਵਿੱਚ ਹੋਇਆ ਸੀ। ਉਸਦਾ ਪਰਿਵਾਰ ਮਰਾਠੀ ਦੇਸ਼ਸਥ ਬ੍ਰਾਹਮਣ ਪਰਿਵਾਰ ਸੀ। ਜਦੋਂ ਰਾਜਗੁਰੂ ਸਿਰਫ਼ 6 ਸਾਲ ਦੇ ਸਨ ਤਾਂ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਘਰ ਦੀ ਜਿੰਮੇਦਾਰੀ ਉਨ੍ਹਾਂ ਦੇ ਵੱਡੇ ਭਰਾ ਨੇ ਸੰਭਾਲੀ। ਰਾਜਗੁਰੂ ਨੇ 16 ਸਾਲ ਦੀ ਉਮਰ ਵਿੱਚ ਚੰਦਰਸ਼ੇਖਰ ਆਜ਼ਾਦ ਦੀ ਪਾਰਟੀ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਆਰਮੀ ਵਿੱਚ ਸ਼ਾਮਲ ਹੋ ਗਏ। ਇਸ ਕ੍ਰਾਂਤੀਕਾਰੀ ਪਾਰਟੀ ਵਿੱਚ ਰਾਜਗੁਰੂ ਨੂੰ ‘ਰਘੂਨਾਥ’ ਅਤੇ ‘ਐਮ ਮਹਾਰਾਸ਼ਟਰ’ ਵਜੋਂ ਜਾਣਿਆ ਜਾਂਦਾ ਸੀ। ਇੱਥੇ ਹੀ ਰਾਜਗੁਰੂ ਭਗਤ ਸਿੰਘ ਅਤੇ ਸੁਖਦੇਵ ਨੂੰ ਵੀ ਮਿਲੇ ਸਨ। ਇਸੇ ਤਰ੍ਹਾਂ ਦੇ ਵਿਚਾਰਾਂ ਕਾਰਨ, ਰਾਜਗੁਰੂ, ਭਗਤ ਸਿੰਘ ਅਤੇ ਸੁਖਦੇਵ ਚੰਗੇ ਦੋਸਤ ਬਣ ਗਏ ਅਤੇ ਉਨ੍ਹਾਂ ਨੇ ਮਿਲ ਕੇ ਬਹੁਤ ਸਾਰੀਆਂ ਕ੍ਰਾਂਤੀਕਾਰੀ ਘਟਨਾਵਾਂ ਨੂੰ ਅੰਜਾਮ ਦਿੱਤਾ। ਚੰਦਰਸ਼ੇਖਰ ਆਜ਼ਾਦ ਅਤੇ ਭਗਤ ਸਿੰਘ ਰਾਜਗੁਰੂ ਦੇ ਆਦਰਸ਼ ਸਨ। ਸ਼ਿਵਰਾਮ ਰਾਜਗੁਰੂ ਨੇ 22 ਸਾਲ ਦੀ ਸੰਸਾਰ ਨੂੰ ਛੱਡ ਦਿੱਤਾ।