ਮੰਗਲਵਾਰ, ਜੁਲਾਈ 8, 2025 02:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

32 ਸਾਈਟਾਂ ਤੋਂ ਦੋ ਮਹੀਨਿਆਂ ਵਿੱਚ 15 ਕਰੋੜ ਰੁਪਏ ਤੋਂ ਵੱਧ ਦੀ ਕਮਾਈ

Public Mining Sites tenders: ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਅਗਲੇ ਤਿੰਨ ਮਹੀਨਿਆਂ ਵਿੱਚ ਸਮੁੱਚੀ ਟੈਂਡਰ ਪ੍ਰਕਿਰਿਆ ਪੜਾਵਾਂ ਵਿੱਚ ਕੀਤੀ ਜਾਵੇਗੀ।

by ਮਨਵੀਰ ਰੰਧਾਵਾ
ਅਪ੍ਰੈਲ 24, 2023
in ਪੰਜਾਬ
0

Public Mining Sites: ਖਣਨ ਕਾਰਜਾਂ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਪਹੁੰਚ ਸਦਕਾ ਸੂਬੇ ਵਿੱਚ ਰੇਤ ਅਤੇ ਬੱਜਰੀ ਦੀਆਂ ਵਪਾਰਕ ਖਾਣਾਂ ਨੂੰ ਚਲਾਉਣ ਲਈ ਜਾਰੀ ਕੀਤੇ ਗਏ ਟੈਂਡਰਾਂ ਲਈ ਪ੍ਰਾਪਤ ਹੋਈਆਂ ਬੋਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਵਪਾਰਕ ਰੇਤ ਤੇ ਬੱਜਰੀ ਦੀਆਂ ਖਾਣਾਂ ਨੂੰ ਚਲਾਉਣ ਲਈ 68 ਲੱਖ ਮੀਟਰਕ ਟਨ ਰੇਤ/ਬੱਜਰੀ ਦਾ ਪਹਿਲਾ ਟੈਂਡਰ www.eproc.punjab.gov.in ‘ਤੇ ਜਾਰੀ ਕੀਤਾ ਗਿਆ ਸੀ ਅਤੇ ਇਸ਼ਤਿਹਾਰ ਵਿੱਚ ਦਿੱਤੀਆਂ 14 ਮਾਈਨਿੰਗ ਕਲੱਸਟਰਾਂ ਵਿਰੁੱਧ 562 ਬੋਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਾਈਨਿੰਗ ਕਲੱਸਟਰਾਂ ਦੇ ਆਕਾਰ ਨੂੰ ਘਟਾ ਕੇ ਅਤੇ ਉਨ੍ਹਾਂ ਨੂੰ ਪਾਰਦਰਸ਼ੀ ਅਤੇ ਪ੍ਰਗਤੀਸ਼ੀਲ ਖਣਨ ਨੀਤੀ ਤਹਿਤ ਹੋਰ ਮੁਕਾਬਲੇਬਾਜ਼ ਬਣਾ ਕੇ ਖਣਨ ਕਾਰਜਾਂ ਵਿੱਚ ਏਕਾਧਿਕਾਰ ਨੂੰ ਖਤਮ ਕਰਨ ਦੇ ਯਤਨਾਂ ਦਾ ਪ੍ਰਮਾਣ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਸਮੁੱਚੇ ਸੂਬੇ ਨੂੰ ਸਿਰਫ਼ ਸੱਤ ਕਲੱਸਟਰਾਂ ਵਿੱਚ ਵੰਡਿਆ ਗਿਆ ਸੀ, ਜਿਸ ਨੇ ਸਮੁੱਚੇ ਖਣਨ ਕਾਰਜਾਂ ਦੇ ਆਪਰੇਸ਼ਨ ਨੂੰ ਏਕਾਧਿਕਾਰ ਬਣਾ ਦਿੱਤਾ ਸੀ ਅਤੇ ਛੋਟੇ ਵਪਾਰੀਆਂ ਨੂੰ ਖ਼ਤਮ ਕਰ ਦਿੱਤਾ ਸੀ ਕਿਉਂਕਿ ਅਜਿਹੇ ਕਲੱਸਟਰਾਂ ਲਈ ਸਿਰਫ਼ ਵੱਡੇ ਖਣਨ ਦਿੱਗਜਾਂ ਲਈ ਹੀ ਬੋਲੀ ਲਗਾਉਣਾ ਸੰਭਵ ਸੀ। ਇਸ ਵਾਰ ਸੂਬੇ ਨੂੰ 100 ਕਲੱਸਟਰਾਂ ਵਿੱਚ ਵੰਡਿਆ ਜਾਵੇਗਾ, ਜਿਸ ਨਾਲ ਇਸ ਨੂੰ ਹੋਰ ਪ੍ਰਤੀਯੋਗੀ ਬਣਾਇਆ ਜਾਵੇਗਾ ਅਤੇ ਆਮ ਲੋਕਾਂ ਨੂੰ ਸਸਤੀ ਰੇਤਾ ਅਤੇ ਬੱਜਰੀ ਉਪਲਬਧ ਹੋ ਸਕੇਗੀ।

ਸੂਬਾ ਸਰਕਾਰ ਨੇ ਕਾਨੂੰਨੀ ਪਹੁੰਚ ਅਪਣਾਉਂਦਿਆਂ ਕਿਸੇ ਵੀ ਮਾਈਨਿੰਗ ਸਾਈਟ ਲਈ ਕੋਈ ਵੀ ਟੈਂਡਰ ਜਾਰੀ ਕਰਨ ਤੋਂ ਪਹਿਲਾਂ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਜਿਵੇਂ ਸਟੇਟ ਇਨਵਾਇਰਨਮੈਂਟਲ ਇਮਪੈਕਟ ਅਸੈਸਮੈਂਟ ਅਥਾਰਟੀ (ਐਸ.ਈ.ਆਈ.ਏ.ਏ.) ਤੋਂ ਮਨਜ਼ੂਰੀ ਲੈਣਾ ਅਤੇ ਖਣਨ ਯੋਜਨਾਵਾਂ ਦੀ ਤਿਆਰੀ ਨੂੰ ਮੁਕੰਮਲ ਕਰਨ ਦਾ ਵਿਸ਼ੇਸ਼ ਫੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਅਗਲੇ ਤਿੰਨ ਮਹੀਨਿਆਂ ਵਿੱਚ ਸਮੁੱਚੀ ਟੈਂਡਰ ਪ੍ਰਕਿਰਿਆ ਪੜਾਵਾਂ ਵਿੱਚ ਕੀਤੀ ਜਾਵੇਗੀ। ਇਸ ਦੌਰਾਨ ਜਿਹਨਾਂ ਖਾਣਾਂ ਤੋਂ ਲਗਪਗ 5 ਕਰੋੜ ਟਨ ਰੇਤ/ਬੱਜਰੀ ਕੱਢੀ ਜਾ ਸਕਦੀ ਹੈ, ਦੀ ਨਿਲਾਮੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ 1 ਕਰੋੜ ਟਨ ਤੋਂ ਵੱਧ ਦੇ ਦੋ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਤੇ 15-20 ਲੱਖ ਟਨ ਦਾ ਤੀਜਾ ਟੈਂਡਰ ਅਗਲੇ ਦੋ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ।

ਇਨ੍ਹਾਂ ਟੈਂਡਰਾਂ ਦੇ ਮੁਲਾਂਕਣ ਲਈ ਅਪਣਾਈ ਜਾਣ ਵਾਲੀ ਪ੍ਰਕਿਰਿਆ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੀਤ ਹੇਅਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨੁਮਾਇੰਦੇ ਨਾਲ ਇੱਕ ਬਹੁ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸਾਰੇ ਟੈਂਡਰਾਂ ਦਾ ਮੁਲਾਂਕਣ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਸਕੇ। ਜਿੱਥੇ ਕਿਤੇ ਵੀ ਵਿੱਤੀ ਬੋਲੀਆਂ ਵਿੱਚ ਬਰਾਬਰੀ ਹੁੰਦੀ ਹੈ, ਤਾਂ ਇਸ ਮਸਲੇ ਨੂੰ ਡਰਾਅ ਕੱਢ ਕੇ ਸੁਲਝਾਇਆ ਜਾਣਾ ਚਾਹੀਦਾ ਹੈ, ਬੋਲੀਕਾਰਾਂ ਨੂੰ ਕਾਰਵਾਈ ਨੂੰ ਰਿਕਾਰਡ ਕਰਨ ਲਈ ਆਪਣੇ ਖੁਦ ਦੇ ਕੈਮਰੇ ਲਗਾਉਣ ਦੀ ਇਜਾਜ਼ਤ ਦੇਣ ਨਾਲ ਇਸ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਜਨਤਕ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਹ ਡਰਾਅ ਕੱਢਣ ਮੌਕੇ ਮੀਡੀਆ ਨੂੰ ਵੀ ਸੱਦਾ ਦਿੱਤਾ ਜਾਵੇਗਾ।

ਸੂਬੇ ਭਰ ਵਿੱਚ ਸ਼ੁਰੂ ਕੀਤੀਆਂ ਗਈਆਂ 55 ਜਨਤਕ ਮਾਈਨਿੰਗ ਸਾਈਟਾਂ ਦੀ ਸਫਲਤਾ ਬਾਰੇ ਦੱਸਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਹ ਸਾਈਟਾਂ ਸਥਾਨਕ ਮਜ਼ਦੂਰਾਂ ਅਤੇ ਪਿੰਡਾਂ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਈਆਂ ਹਨ, ਜੋ ਹੁਣ ਆਪਣਾ ਸਮਾਂ ਬਰਬਾਦ ਕਰਨ ਅਤੇ ਆਪਣੇ ਆਪ ਨੂੰ ਨਸ਼ਿਆਂ ਦੇ ਖ਼ਤਰੇ ਵਿੱਚ ਪਾਉਣ ਦੀ ਬਜਾਏ ਸਖ਼ਤ ਮਿਹਨਤ ਕਰਕੇ ਵਧੀਆ ਆਮਦਨ ਕਮਾ ਰਹੇ ਹਨ।

ਸਿਰਫ 32 ਜਨਤਕ ਮਾਈਨਿੰਗ ਸਾਈਟਾਂ ਜ਼ਰੀਏ ਕਾਮੇ 5 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ, ਜਦੋਂ ਕਿ ਇਨ੍ਹਾਂ ਸਾਈਟਾਂ ਦੇ ਸ਼ੁਰੂ ਹੋਣ ਉਪਰੰਤ ਟਰੈਕਟਰ-ਟਰਾਲੀਆਂ ਲਾਉਣ ਵਾਲੇ ਸਥਾਨਕ ਨੌਜਵਾਨ ਸਿਰਫ ਦੋ ਮਹੀਨਿਆਂ ਵਿੱਚ 10 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ। ਇਸ ਤਰ੍ਹਾਂ ਗਰੀਬ ਪਿੰਡ ਵਾਸੀਆਂ ਨੇ ਸਿਰਫ 32 ਸਾਈਟਾਂ ਤੋਂ ਦੋ ਮਹੀਨਿਆਂ ਵਿੱਚ 15 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ।

ਜੇਕਰ ਇਸੇ ਤਰ੍ਹਾਂ ਪੰਜਾਬ ਸਰਕਾਰ ਸੂਬੇ ਭਰ ਵਿੱਚ 150 ਜਨਤਕ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰ ਲੈਂਦੀ ਹੈ, ਤਾਂ ਹਜ਼ਾਰਾਂ ਪੰਜਾਬੀ ਹੱਥੀਂ ਰੇਤ ਕੱਢ ਕੇ ਅਤੇ ਇਸ ਦੀ ਢੋਆ-ਢੁਆਈ ਕਰਕੇ ਆਪਣੀ ਇਮਾਨਦਾਰੀ, ਸਖ਼ਤ ਮਿਹਨਤ ਨਾਲ 450 ਕਰੋੜ ਰੁਪਏ ਸਾਲਾਨਾ ਕਮਾਈ ਕਰਨਾ ਯਕੀਨੀ ਬਣਾ ਸਕਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਹ ਪ੍ਰਕਿਰਿਆ ਬਿਲਕੁਲ ਉਲਟ ਸੀ ਜਦੋਂ ਇਹ ਸਾਰਾ ਪੈਸਾ ਸੂਬੇ ਵਿੱਚ ਧੜੱਲੇ ਨਾਲ ਕੰਮ ਕਰ ਰਹੇ ਮਾਈਨਿੰਗ ਅਤੇ ਟਰਾਂਸਪੋਰਟ ਮਾਫੀਆ ਵੱਲੋਂ ਆਪਣੀਆਂ ਜੇਬਾਂ ਵਿੱਚ ਪਾ ਲਿਆ ਜਾਂਦਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannGravel Minesgurmeet singh meet hayerMining clustersMining Policypro punjab tvPublic Mining Sitespunjab newspunjabi newsTransparency in Mining Operations
Share203Tweet127Share51

Related Posts

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

Skin Care Tips: ਚਿਹਰੇ ਦੇ ਦਾਗ ਹੋ ਜਾਣਗੇ ਸਾਫ਼, ਅਪਣਾਓ ਇਹ ਘਰੇਲੂ ਨੁਸਖ਼ੇ

ਜੁਲਾਈ 7, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.