CM Mann attack on SGPC: ਗੁਰਬਾਣੀ ਪ੍ਰਸਾਰਣ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ “SGPC ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ, ਸਾਰੇ ਚੈਨਲਾਂ ਨੂੰ free of cost ਅਤੇ free to air ਪ੍ਰਸਾਰਣ ਕਰਨ ਦੇਣਾ ਚਾਹੀਦਾ ਹੈ, ਜੇ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਅਸੀਂ 24 ਘੰਟਿਆਂ ਚ ਸਾਰੇ ਪ੍ਰਬੰਧ ਕਰ ਦੇਵਾਂਗੇ।”
ਐੱਸਜੀਪੀਸੀ ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ..ਸਾਰੇ ਚੈਨਲਾਂ ਨੂੰ free of cost ਅਤੇ free to air ਪ੍ਰਸਾਰਣ ਕਰਨ ਦੇਣਾ ਚਾਹੀਦਾ ਹੈ..ਜੇ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਅਸੀਂ 24 ਘੰਟਿਆਂ ਚ ਸਾਰੇ ਪ੍ਰਬੰਧ ਕਰ ਦੇਵਾਂਗੇ..
— Bhagwant Mann (@BhagwantMann) July 21, 2023
ਇਸ ਦੇ ਨਾਲ ਹੀ ਮਾਨ ਨੇ ਇੱਕ ਟਵੀਟ ਕਰਦੇ ਹੋਇਆ ਕਿਹਾ, “ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ..ਬਾਕੀਆਂ ਨੂੰ ਕਿਉਂ ਨਹੀਂ ?? ਕੀ ਉਹ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਫੇਰ ਅਨਿਸ਼ਚਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ ?? ਲਾਲਚ ਦੀ ਹੱਦ ਹੁੰਦੀ ਐ..”
ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ..ਬਾਕੀਆਂ ਨੂੰ ਕਿਉਂ ਨਹੀਂ ?? ਕੀ ਉਹ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਫੇਰ ਅਨਿਸ਼ਚਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ ?? ਲਾਲਚ ਦੀ ਹੱਦ ਹੁੰਦੀ ਐ..
— Bhagwant Mann (@BhagwantMann) July 21, 2023
ਸ਼੍ਰੋਮਣੀ ਕਮੇਟੀ ਨੇ ਪੀਟੀਸੀ ਨੂੰ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦੀ ਕੀਤੀ ਅਪੀਲ
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਮੁਤਾਬਕ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦੇ ਨਾਲ-ਨਾਲ ਆਪਣਾ ਸੈਟੇਲਾਈਟ ਚੈਨਲ ਸਥਾਪਤ ਹੋਣ ਤੱਕ ਨਿੱਜੀ ਚੈਨਲ ਦੇ ਪ੍ਰਬੰਧਕਾਂ ਨੂੰ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦੀ ਅਪੀਲ ਕੀਤੀ ਹੈ।
ਸੈਟੇਲਾਈਟ ਟੀਵੀ ‘ਤੇ ਗੁਰਬਾਣੀ ਪ੍ਰਸਾਰਣ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮਗਰੋਂ SGPC ਵੱਲੋਂ ਅਹਿਮ ਅਪੀਲ#SriDarbarSahib #SriHarmandirSahib #GurbaniTelecast #Amritsar #SGPC #ਸ੍ਰੀਦਰਬਾਰਸਾਹਿਬ #ਸ੍ਰੀਹਰਿਮੰਦਰਸਾਹਿਬ #ਗੁਰਬਾਣੀਪ੍ਰਸਾਰਣ #ਗੁਰਬਾਣੀ #ਅੰਮ੍ਰਿਤਸਰ #ਸ਼੍ਰੌਮਣੀਗੁਰਦੁਆਰਾਪ੍ਰਬੰਧਕਕਮੇਟੀ pic.twitter.com/iBbajtaent
— Shiromani Gurdwara Parbandhak Committee (@SGPCAmritsar) July 21, 2023
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇੱਕ ਬਿਆਨ ਵਿਚ ਕਿਹਾ ਕਿ 23 ਜੁਲਾਈ ਨੂੰ ਇੱਕ ਨਿੱਜੀ ਚੈਨਲ ਦਾ ਇਕਰਾਰਨਾਮਾ ਖ਼ਤਮ ਹੋ ਰਿਹਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਯੂਟਿਊਬ/ਵੈੱਬ ਚੈਨਲ ’ਤੇ 24 ਜੁਲਾਈ ਤੋਂ ਗੁਰਬਾਣੀ ਪ੍ਰਸਾਰਣ ਦੀ ਸੇਵਾ ਸ਼ੁਰੂ ਕੀਤੀ ਜਾਵੇਗੀ, ਪਰੰਤੂ ਵਿਸ਼ਵ ਭਰ ਦੀਆਂ ਸੰਗਤਾਂ ਵੱਲੋਂ ਕੀਤੀ ਜਾ ਰਹੀ ਮੰਗ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਸਥਾਪਤ ਕਰਨ ਤੱਕ ਕਿਸੇ ਚੈਨਲ ਰਾਹੀਂ ਪ੍ਰਸਾਰਣ ਸੇਵਾ ਜਾਰੀ ਰੱਖਣ ਦਾ ਆਦੇਸ਼ ਕੀਤਾ ਹੈ।
ਸ਼੍ਰੋਮਣੀ ਕਮੇਟੀ ਜਥੇਦਾਰ ਸਾਹਿਬ ਦੇ ਇਸ ਆਦੇਸ਼ ਅਤੇ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਰਾਏ ਮਸ਼ਵਰਾ ਕਰਕੇ ਫਿਲਹਾਲ ਪੀਟੀਸੀ ਨੂੰ ਪ੍ਰਸਾਰਣ ਸੇਵਾ ਜਾਰੀ ਰੱਖਣ ਲਈ ਕਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h