ਸ਼ੁੱਕਰਵਾਰ, ਅਪ੍ਰੈਲ 10, 2026 06:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

by Gurjeet Kaur
ਫਰਵਰੀ 27, 2024
in ਪੰਜਾਬ
0
ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਇੱਕ ਝਗੜੇ ਵਿੱਚ ਜ਼ਖਮੀ ਹੋਏ ਉਸ ਦੇ ਨੌਕਰ ਦੀ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਬਦਲੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ 10,000 ਰੁਪਏ ਦੀ ਰਿਸ਼ਵਤ ਦੇਣ ਦਾ ਸੌਦਾ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਪਹਿਲਾਂ ਇਸ ਸਬੰਧੀ 5 ਹਜ਼ਾਰ ਰੁਪਏ ਮੌਕੇ ‘ਤੇ ਹੀ ਲੈ ਚੁੱਕੇ ਹਨ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਮੈਡੀਕਲ ਅਫਸਰ ਅਤੇ ਸਫਾਈ ਸੇਵਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।
Tags: bribecivil hospitallatest newspro punjab tvpunjabi newsVigilance Bureau
Share232Tweet145Share58

Related Posts

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.