ਸ਼ਨੀਵਾਰ, ਮਾਰਚ 21, 2026 04:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਫਸਰ ਤੇ ਹਸਪਤਾਲ ਦਾ ਵਾਰਡ ਅਟੈਂਡੈਂਟ 10,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

by Gurjeet Kaur
ਅਕਤੂਬਰ 7, 2023
in ਪੰਜਾਬ
0
ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਫਸਰ ਤੇ ਹਸਪਤਾਲ ਦਾ ਵਾਰਡ ਅਟੈਂਡੈਂਟ 10,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

 

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਦੋ ਅਹਿਮ ਗ੍ਰਿਫਤਾਰੀਆਂ ਕੀਤੀਆਂ ਹਨ ਜਿਸ ਦੌਰਾਨ ਸਿਵਲ ਹਸਪਤਾਲ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਦੇ ਮੈਡੀਕਲ ਅਫਸਰ ਡਾ: ਵਿਕਰਮਜੀਤ ਜਿੰਦਲ ਅਤੇ ਇਸੇ ਹਸਪਤਾਲ ਦੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਕੋਟਕਪੂਰਾ ਨੇੜੇ ਪਿੰਡ ਵਾਂਦਰ ਜਟਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤ ਅਨੁਸਾਰ ਹਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਕਿਸੇ ਹੋਰ ਵਿਅਕਤੀ ਨਾਲ ਹੋਈ ਤਕਰਾਰ ਦੌਰਾਨ ਸੱਟਾਂ ਲੱਗਣ ਤੋਂ ਬਾਅਦ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖਲ ਸਨ। ਉਨ੍ਹਾਂ ਦੇ ਇਲਾਜ ਦੌਰਾਨ ਡਾ. ਵਿਕਰਮਜੀਤ ਜਿੰਦਲ ਨੇ ਮੈਡੀਕੋ-ਲੀਗਲ ਰਿਪੋਰਟ (ਐਮਐਲਆਰ) ਜਾਰੀ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਲਈ 5,000 ਰੁਪਏ ਦੀ ਮੰਗ ਕੀਤੀ।
ਅਗਲੇ ਦਿਨ, ਡਾਕਟਰ ਜਦੋਂ ਸ਼ਿਕਾਇਤਕਰਤਾ ਦਾ ਮੁਆਇਨਾ ਕਰਨ ਲਈ ਵਾਰਡ ਵਿੱਚ ਆਇਆ ਤਾਂ ਉਸਨੂੰ ਉਸਦੇ ਹੱਥ ਦੀ ਹੱਡੀ ਟੁੱਟੀ ਹੋਈ ਹੋਣ ਬਾਰੇ ਦੱਸਿਆ। ਇਸ ਸੱਟ ਨੂੰ ਵੀ ਐਮਐਲਆਰ ਵਿੱਚ ਸ਼ਾਮਲ ਕਰਨ ਲਈ ਡਾਕਟਰ ਵਿਕਰਮਜੀਤ ਜਿੰਦਲ ਨੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਬਾਰੇ ਬਾਅਦ ਵਿੱਚ 10,000 ਰੁਪਏ ਵਿੱਚ ਸੌਦਾ ਹੋ ਗਿਆ।
ਇਸ ਤੋਂ ਬਾਅਦ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਨੂੰ ਡਾਕਟਰ ਵਿਕਰਮਜੀਤ ਜਿੰਦਲ ਨੂੰ ਮਿਲਣ ਲਈ ਆਖਿਆ। ਇਸ ਮੁਲਾਕਾਤ ਦੌਰਾਨ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਅਦਾਇਗੀ ਸਬੰਧੀ ਸਾਰੀ ਗੱਲਬਾਤ ਰਿਕਾਰਡ ਕੀਤੀ। ਇਸ ਸਬੂਤ ਦੇ ਅਧਾਰ ਉੱਤੇ ਹੀ ਵਿਜੀਲੈਂਸ ਦੀ ਟੀਮ ਨੇ ਅੱਗੋਂ ਇਸ ਕੇਸ ਦੀ ਕਾਰਵਾਈ ਨੂੰ ਅੰਜਾਮ ਦਿੱਤਾ।

 

ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਨ ਉਪਰੰਤ ਅਤੇ ਜਾਲ ਵਿਛਾ ਦਿੱਤਾ ਜਿਸ ਦੇ ਨਤੀਜੇ ਵਜੋਂ ਡਾਕਟਰ ਵਿਕਰਮਜੀਤ ਜਿੰਦਲ ਅਤੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags: arrestedbriberycivil hospitalKotakpuraMedical Officerpro punjab tvpunjabi newsVigilance BureauWard Attendant
Share201Tweet126Share50

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.