ਸ਼ੁੱਕਰਵਾਰ, ਮਾਰਚ 13, 2026 08:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਮਿਊਨਿਟੀ ਸਿਹਤ ਕੇਂਦਰ ਲੌਂਗੋਵਾਲ ਵਿਖੇ ਐਮਰਜੈਂਸੀ ਸੇਵਾਵਾਂ ਲਈ ਮੌਜੂਦ ਰਹਿਣਗੇ ਮੈਡੀਕਲ ਅਫ਼ਸਰ- ਅਮਨ ਅਰੋੜਾ

Sangrur News: ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਲੌਂਗੋਵਾਲ ਦੇ ਐਮਰਜੈਂਸੀ ਵਿਭਾਗ ਵਿਚ ਮੈਡੀਕਲ ਅਫਸਰਾਂ, ਗਾਇਨੀ ਰੋਗਾਂ ਦੇ ਮਾਹਿਰਾਂ ਅਤੇ ਮੈਡੀਸਨ ਮਾਹਿਰਾਂ ਦੀ ਕਮੀ ਹੋਣ ਦਾ ਦਾ ਮਸਲਾ ਤਰਜੀਹੀ ਆਧਾਰ 'ਤੇ ਸਰਕਾਰ ਕੋਲ ਉਠਾਇਆ ਗਿਆ।

by ਮਨਵੀਰ ਰੰਧਾਵਾ
ਮਈ 1, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਵੋਤਮ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਅਧੀਨ ਆਉਂਦੇ ਕਮਿਊਨਿਟੀ ਸਿਹਤ ਕੇਂਦਰ ਲੌਂਗੋਵਾਲ ਵਿਖੇ ਐਮਰਜੈਂਸੀ ਸੇਵਾਵਾਂ ਲਈ ਡਾਕਟਰਾਂ ਦੀ ਕਮੀ ਨੂੰ ਦੂਰ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਲੌਂਗੋਵਾਲ ਦੇ ਐਮਰਜੈਂਸੀ ਵਿਭਾਗ ਵਿਚ ਮੈਡੀਕਲ ਅਫਸਰਾਂ, ਗਾਇਨੀ ਰੋਗਾਂ ਦੇ ਮਾਹਿਰਾਂ ਅਤੇ ਮੈਡੀਸਨ ਮਾਹਿਰਾਂ ਦੀ ਕਮੀ ਹੋਣ ਦਾ ਦਾ ਮਸਲਾ ਤਰਜੀਹੀ ਆਧਾਰ ‘ਤੇ ਸਰਕਾਰ ਕੋਲ ਉਠਾਇਆ ਗਿਆ ਸੀ ਕਿਉਂਕਿ ਇਸ ਕਮਿਊਨਿਟੀ ਸਿਹਤ ਕੇਂਦਰ ਵਿਚ ਇਲਾਜ ਸੁਵਿਧਾਵਾਂ ਹਾਸਲ ਕਰਨ ਲਈ ਰੋਜ਼ਾਨਾ ਬਹੁ ਗਿਣਤੀ ਪਿੰਡਾਂ ਦੇ ਲੋਕ ਆਉਂਦੇ ਹਨ ਅਤੇ ਐਮਰਜੈਂਸੀ ਲੋੜਾਂ ਸਮੇਂ ਮਾਹਿਰਾਂ ਦੀ ਕਮੀ ਪੀੜਤਾਂ ਲਈ ਨੁਕਸਾਨਦਾਇਕ ਸਾਬਤ ਹੁੰਦੀ ਸੀ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਇੱਕ ਸਾਲ ਵਿੱਚ ਸਮੇਂ ਸਮੇਂ ਤੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਫੰਡਾਂ ਨਾਲ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਉਥੇ ਹੀ ਹਲਕਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਅਸੀਂ ਵਚਨਬੱਧ ਹਾਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਲੌਂਗੋਵਾਲ ਵਿਚ 24X7 ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ 5 ਮੈਡੀਕਲ ਅਫ਼ਸਰਾਂ ਡਾ. ਮਨਪ੍ਰੀਤ ਕੌਰ, ਡਾ. ਚਾਰੂ ਗੋਇਲ, ਡਾ. ਮਲਕੀਤ ਸਿੰਘ, ਡਾ. ਕਪਿਲ ਗੋਇਲ ਅਤੇ ਡਾ. ਅਮਨਦੀਪ ਕੌਰ ਦੀ ਡਿਊਟੀ ਦੇ ਹੁਕਮ ਜਾਰੀ ਕੀਤੇ ਗਏ ਹਨ ਜੋ ਕਿ ਨਿਰਧਾਰਿਤ ਸਮਾਂ ਸਾਰਣੀ ਮੁਤਾਬਕ ਓਪੀਡੀ ਕਰਨ ਦੇ ਨਾਲ ਨਾਲ ਐਮਰਜੈਂਸੀ ਵਿਭਾਗ ਵਿਖੇ ਵੀ ਸੇਵਾਵਾਂ ਪ੍ਰਦਾਨ ਕਰਨਗੇ ਤਾਂ ਜੋ ਮਰੀਜ਼ਾਂ ਨੂੰ ਸਮੇਂ ਸਿਰ ਉਚਿਤ ਇਲਾਜ ਸਹੂਲਤਾਂ ਮਿਲ ਸਕਣ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਮਿਊਨਿਟੀ ਸਿਹਤ ਕੇਂਦਰ ਲੌਂਗੋਵਾਲ ਵਿਚ ਗਾਇਨੀ ਰੋਗਾਂ ਦੇ ਇਲਾਜ ਲਈ 4 ਮਹਿਲਾ ਮੈਡੀਕਲ ਅਫ਼ਸਰਾਂ ਡਾ. ਪ੍ਰਭਜੋਤ, ਡਾ. ਰਚਿਤਾ, ਡਾ. ਆਸਥਾ ਅਤੇ ਡਾ. ਪ੍ਰਿੰਸੀ ਦਾ ਵੀ ਬਕਾਇਦਾ ਡਿਊਟੀ ਸ਼ਡਿਊਲ ਜਾਰੀ ਕੀਤਾ ਗਿਆ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਮੈਡੀਸਨ ਦੇ ਚਾਰ ਮਾਹਿਰ ਡਾ. ਅਖਿਲੇਸ਼ ਗਰੋਵਰ, ਡਾ. ਰਾਹੁਲ ਗੁਪਤਾ, ਡਾ. ਕੰਵਰਪ੍ਰੀਤ ਕੌਰ ਅਤੇ ਡਾ. ਹਿਮਾਂਸ਼ੂ ਗਰਗ ਵੀ ਆਪਣੇ ਡਿਊਟੀ ਸ਼ਡਿਊਲ ਅਨੁਸਾਰ ਹਰ ਮੰਗਲਵਾਰ ਨੂੰ ਮਰੀਜਾਂ ਨੂੰ ਸੇਵਾਵਾਂ ਦੇਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਕਮਿਊਨਿਟੀ ਸਿਹਤ ਕੇਂਦਰ ਲੌਂਗੋਵਾਲ ਵਿਖੇ ਬੱਚਿਆਂ ਦੇ ਮਾਹਿਰ ਡਾ. ਸਾਕਸ਼ੀ ਅਤੇ ਦੰਦ ਰੋਗਾਂ ਦੇ ਮਾਹਿਰ ਡਾ. ਮਾਨਿਅਤਾ ਪਹਿਲਾਂ ਹੀ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਇਸ ਸਿਹਤ ਕੇਂਦਰ ਵਿੱਚ ਐਕਸ ਰੇਅ ਮਸ਼ੀਨ ਸਥਾਪਤ ਕੀਤੀ ਜਾਵੇਗੀ ਜਿਸ ਦੇ ਨਾਲ ਹੀ ਰੇਡੀਓਲੋਜਿਸਟ ਦੀ ਵੀ ਤਾਇਨਾਤੀ ਕਰ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraCommunity Health Center LongowalDr. Balbir SinghEmergency Servicesmedical officerspro punjab tvpunjab cabinet ministerpunjab governmentpunjab newspunjabi news
Share204Tweet128Share51

Related Posts

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮਾਰਚ 12, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026
Load More

Recent News

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026

OBC ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਾਰਚ 12, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.