ਮੰਗਲਵਾਰ, ਜੁਲਾਈ 29, 2025 02:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ

by Gurjeet Kaur
ਦਸੰਬਰ 22, 2023
in ਪੰਜਾਬ
0
ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ

 

• ਪੇਡਾ ਨੇ ਰਾਜ ਪੱਧਰੀ ਐਨਰਜੀ ਕੰਜ਼ਰਵੇਸ਼ਨ ਪੁਰਸਕਾਰ ਸਮਾਰੋਹ ਕਰਾਇਆ

 

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਊਰਜਾ ਖਪਤਕਾਰਾਂ ਨੂੰ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਅੱਜ ਸੀ.ਆਈ.ਆਈ., ਚੰਡੀਗੜ੍ਹ ਵਿਖੇ ਸੂਬਾ ਪੱਧਰੀ ਊਰਜਾ ਸੰਭਾਲ ਪੁਰਸਕਾਰ ਸਮਾਰੋਹ ਕਰਵਾਇਆ ਗਿਆ।
ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ   ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਫੈਸਿਲਟੀਜ਼/ਯੂਨਿਟਾਂ ਨੂੰ ਪੁਰਸਕਾਰ ਵੰਡੇ, ਜਿਨ੍ਹਾਂ ਨੇ ਸੂਬੇ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਊਰਜਾ ਦੀ ਕੁਸ਼ਲ ਵਰਤੋਂ, ਪ੍ਰਬੰਧਨ ਅਤੇ ਸੰਭਾਲ ਲਈ ਠੋਸ ਯਤਨ ਕੀਤੇ ਹਨ।
ਇਸ ਮੌਕੇ  ਮੀਤ ਹੇਅਰ ਨੇ ਕਿਹਾ ਕਿ ਮਨੁੱਖ ਆਪਣੇ ਨਿੱਜੀ ਮੁਫ਼ਾਦਾਂ ਲਈ ਕੁਦਰਤੀ ਸਰੋਤਾਂ ਦੀ ਦੁਰਵਰਤੋਂ ਕਰਨ ਲਈ ਜ਼ਿੰਮੇਵਾਰ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਮਿਲ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਬਚਾਉਣ ਖਾਤਰ ਊਰਜਾ ਸੰਭਾਲ ਸਬੰਧੀ ਯਤਨਾਂ ਦਾ ਹਿੱਸਾ ਬਣੀਏ। ਉਨ੍ਹਾਂ ਨੇ ਸਬੰਧਤ ਵਿਭਾਗਾਂ, ਉਦਯੋਗਾਂ ਅਤੇ ਸੰਸਥਾਵਾਂ ਰਾਹੀਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਅਤੇ ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕਰਨ ਵਾਸਤੇ ਪੇਡਾ ਦੀ ਵੀ ਸ਼ਲਾਘਾ ਕੀਤੀ।

 

ਪੇਡਾ ਦੇ ਚੇਅਰਮੈਨ ਐਚ.ਐਸ. ਹੰਸਪਾਲ ਨੇ ਬਿਜਲੀ ਦੀ ਮੰਗ ਤੇ ਸਪਲਾਈ ਵਿਚਕਾਰ ਪਾੜੇ ਨੂੰ ਪੂਰਨ ਲਈ ਲੋਕਾਂ ਨੂੰ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਉਪਾਵਾਂ ਨੂੰ ਅਪਣਾਉਂਦਿਆਂ ਸਮਝਦਾਰੀ ਨਾਲ ਬਿਜਲੀ ਦੀ ਵਰਤੋਂ ਕਰਨ ਲਈ ਸੱਦਾ ਦਿੱਤਾ।

ਪੇਡਾ ਦੇ ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਆਪਣੇ ਕਾਰੋਬਾਰ ਯੂਨਿਟਾਂ ਅਤੇ ਸੰਸਥਾਵਾਂ ਵਿੱਚ ਊਰਜਾ ਦੇ ਪ੍ਰਬੰਧਨ ਅਤੇ ਸੰਭਾਲ ਲਈ ਠੋਸ ਯਤਨ ਕਰਨ ਵਾਸਤੇ ਪੁਰਸਕਾਰ ਜੇਤੂਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਾਤਾਵਰਣ ਦੀ ਸੁਰੱਖਿਆ ਲਈ ਲੋਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ   ਅਮਨ ਅਰੋੜਾ ਦੀ ਅਗਵਾਈ ਵਾਲੇ ਨਵੀਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਵਿਭਾਗ ਵੱਲੋਂ ਜਲਦ ਹੀ ਸਟੇਟ ਬਾਇਓ-ਫਿਊਲ ਪਾਲਿਸੀ ਅਤੇ ਗ੍ਰੀਨ ਹਾਈਡ੍ਰੋਜਨ ਪਾਲਿਸੀ ਲਿਆਂਦੀ ਜਾਵੇਗੀ।
ਪੇਡਾ ਦੇ ਡਾਇਰੈਕਟਰ   ਐਮ.ਪੀ. ਸਿੰਘ ਨੇ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੇ ਉੱਤਰੀ ਖੇਤਰ ਦੇ ਡਾਇਰੈਕਟਰ ਪ੍ਰਸ਼ਾਂਤ ਏ.ਐਨ. ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।
ਇਸ ਸਮਾਗਮ ਵਿੱਚ ਐਨਰਜੀ ਇੰਟੈਂਸਿਵ ਇੰਡਸਟਰੀਜ਼, ਐਸ.ਐਮ.ਈ., ਵਪਾਰਕ ਇਮਾਰਤਾਂ, ਸਰਕਾਰੀ ਇਮਾਰਤਾਂ, ਆਰਕੀਟੈਕਟ ਅਤੇ ਸਬੰਧਤ ਵਿਭਾਗਾਂ ਦੇ ਵੱਖ-ਵੱਖ ਵਰਗਾਂ ਦੇ ਖਪਤਕਾਰਾਂ ਨੇ ਹਿੱਸਾ ਲਿਆ।

 ਕੈਟੇਗਰੀ-ਵਾਈਜ਼ ਜੇਤੂਆਂ ਦਾ ਵੇਰਵਾ
ਐਨਰਜੀ ਇੰਟੈਂਸਿਵ ਇੰਡਸਟਰੀਜ਼ (ਡੈਜ਼ੀਗਨੇਟਿਡ ਕੰਜ਼ਿਊਮਰ) ਕੈਟਾਗਰੀ ਤਹਿਤ ਟੈਕਸਟਾਈਲ ਵਿੱਚ ਮੈਸਰਜ਼ ਐਸ.ਟੀ. ਕੋਟੈਕਸ ਐਕਸਪੋਰਟਜ਼ ਪ੍ਰਾਈਵੇਟ ਲਿਮਟਿਡ, ਮਾਛੀਵਾੜਾ ਲੁਧਿਆਣਾ ਟੈਕਸਟਾਈਲ ਡੀ.ਸੀ. ਨੇ ਪਹਿਲਾ ਇਨਾਮ ਅਤੇ ਵਰਧਮਾਨ ਸਪਿਨਿੰਗ ਐਂਡ ਜਨਰਲ ਮਿੱਲਜ਼, ਲੁਧਿਆਣਾ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਪਲਪ ਅਤੇ ਪੇਪਰ ਵਿੱਚ ਮੈਸਰਜ਼ ਕੁਆਂਟਮ ਪੇਪਰਜ਼ ਲਿਮਟਿਡ, ਸੈਲਾ ਖੁਰਦ, ਤਹਿਸੀਲ ਗੜ੍ਹਸ਼ੰਕਰ (ਹੁਸ਼ਿਆਰਪੁਰ) ਨੇ ਪਹਿਲਾ ਇਨਾਮ ਅਤੇ ਮੈਸਰਜ਼ ਖੰਨਾ ਪੇਪਰ ਮਿੱਲਜ਼ ਲਿਮਟਿਡ, ਅੰਮ੍ਰਿਤਸਰ ਨੇ ਦੂਜਾ ਇਨਾਮ ਜਿੱਤਿਆ।
ਮੈਨੂਫੈਕਚਰਿੰਗ ਐਂਟਰਪ੍ਰਾਈਜ਼ ਕੈਟੇਗਰੀ ਤਹਿਤ  ਮੀਡੀਅਮ ਸਕੇਲ ਵਿੱਚ ਮੈਸਰਜ਼ ਈਸਟਮੈਨ ਕਾਸਟ ਐਂਡ ਫੋਰਜ ਲਿਮਟਿਡ, ਲੁਧਿਆਣਾ ਨੇ ਪਹਿਲਾ ਇਨਾਮ ਅਤੇ ਮੈਸਰਜ਼ ਟੀ.ਕੇ. ਸਟੀਲਜ਼ ਲੁਧਿਆਣਾ ਨੇ ਦੂਜਾ ਇਨਾਮ ਜਿੱਤਿਆ। ਸਮਾਲ ਸਕੇਲ ਵਿੱਚ ਮੈਸਰਜ਼ ਫੋਰਜ ਆਟੋ ਇੰਟਰਨੈਸ਼ਨਲ, ਲੁਧਿਆਣਾ ਨੇ ਪਹਿਲਾ ਇਨਾਮ ਅਤੇ ਮੈਸਰਜ਼ ਗਾਰਡੈਕਸ ਇੰਡਸਟਰੀਜ਼, ਜਲੰਧਰ ਨੇ ਦੂਜਾ ਇਨਾਮ ਜਿੱਤਿਆ। ਇਸੇ ਤਰ੍ਹਾਂ ਲਾਰਜ ਸਕੇਲ ਵਿੱਚ ਮੈਸਰਜ਼ ਮਹਿੰਦਰਾ ਐਂਡ ਮਹਿੰਦਰਾ, ਮੋਹਾਲੀ ਨੇ ਪਹਿਲਾ ਇਨਾਮ ਅਤੇ ਮੈਸਰਜ਼ ਪਟਿਆਲਾ ਲੋਕੋਮੋਟਿਵ ਵਰਕਸ (ਪੀ.ਐਲ.ਡਬਲਿਊ.), ਪਟਿਆਲਾ ਨੇ ਦੂਜਾ ਇਨਾਮ ਜਿੱਤਿਆ।
ਵਪਾਰਕ ਇਮਾਰਤਾਂ ਦੀ ਕੈਟੇਗਰੀ ਤਹਿਤ ਨੇ  ਆਫ਼ਿਸਜ਼- ਗਵਰਨਮੈਂਟ ਐਂਡ ਪ੍ਰਾਈਵੇਟ ਬਿਲਡਿੰਗਜ਼ ਵਿੱਚ ਮੈਸਰਜ਼ ਭਾਰਤ ਸੰਚਾਰ ਨਿਗਮ ਲਿਮਟਿਡ, ਜਲੰਧਰ ਨੇ ਪਹਿਲਾ ਅਤੇ ਮੈਸਰਜ਼ ਭਾਰਤ ਸੰਚਾਰ ਨਿਗਮ ਲਿਮਟਿਡ ਹੁਸ਼ਿਆਰਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਦੇ ਨਾਲ ਹੀ ਵਿਦਿਅਕ ਸੰਸਥਾਵਾਂ – ਸਰਕਾਰੀ ਅਤੇ ਨਿੱਜੀ ਇਮਾਰਤਾਂ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਨੇ ਪਹਿਲਾ ਅਤੇ ਮੈਸਰਜ਼ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਨੇ ਦੂਜਾ ਇਨਾਮ ਜਿੱਤਿਆ। ਹੌਸਪਿਟਲ ਬਿਲਡਿੰਗਜ਼ ਵਿੱਚ ਮੈਸਰਜ਼ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ (ਹੋਮਟ੍ਰੇਲ ਬਿਲਡਟੈਕ ਪ੍ਰਾਈਵੇਟ ਲਿਮਟਿਡ ਦੀ ਇਕ ਯੂਨਿਟ), ਮੋਹਾਲੀ ਨੇ ਪਹਿਲਾ ਅਤੇ ਮੈਸਰਜ਼ ਪੀ.ਐਲ.ਡਬਲਿਊ. ਰੇਲਵੇ ਹਸਪਤਾਲ, ਪਟਿਆਲਾ ਨੇ ਦੂਜਾ ਇਨਾਮ ਜਿੱਤਿਆ।ਬੀ.ਈ.ਈ. ਸਰਟੀਫਾਈਡ ਐਨਰਜੀ ਆਡੀਟਰਜ਼ ਐਂਡ ਐਨਰਜੀ ਆਡਿਟਿੰਗ ਏਜੰਸੀ ਕੈਟੇਗਰੀ ਤਹਿਤ ਐਨਰਜੀ ਆਡਿਟਿੰਗ ਏਜੰਸੀਜ਼ ਵਿੱਚ ਮੈਸਰਜ਼ ਨਾਮਧਾਰੀ ਈਕੋ ਐਨਰਜੀਜ਼ ਪ੍ਰਾਈਵੇਟ ਲਿਮਟਿਡ ਨੇ ਪਹਿਲਾ ਅਤੇ ਮੈਸਰਜ਼ ਆਰ.ਕੇ. ਇਲੈਕਟ੍ਰੀਕਲ ਐਂਡ ਐਨਰਜੀ ਆਡਿਟ ਸਰਵਿਸਿਜ਼ ਵਿੱਚ ਦੂਜਾ ਇਨਾਮ ਜਿੱਤਿਆ।
ਇਸ ਦੌਰਾਨ ਪਹਿਲਾ ਇਨਾਮ ਜਿੱਤਣ ਵਾਲਿਆਂ ਨੂੰ 50,000 ਰੁਪਏ ਅਤੇ ਦੂਜੇ ਇਨਾਮ ਦੇ ਜੇਤੂਆਂ ਨੂੰ 30,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।
Tags: Bhagwant Mannmeet hayerਮੀਤ ਹੇਅਰਮੁੱਖ ਮੰਤਰੀ ਭਗਵੰਤ ਸਿੰਘ ਮਾਨ
Share206Tweet129Share52

Related Posts

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025
Load More

Recent News

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.