ਸ਼ਨੀਵਾਰ, ਨਵੰਬਰ 28, 2026 09:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ

by Gurjeet Kaur
ਮਾਰਚ 6, 2024
in ਪੰਜਾਬ
0
ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ
ਬਜਟ ਵਿੱਚ ਖੇਡ ਨਰਸਰੀਆਂ, ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਅਤੇ ਖੇਡ ਯੂਨੀਵਰਸਿਟੀ ਨੂੰ ਤਰਜੀਹ ਦੇਣ ਲਈ ਕੀਤਾ ਧੰਨਵਾਦ
 
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ  ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕਰਦਿਆਂ ਇਸ ਨੂੰ ਵਿਕਾਸਮੁਖੀ ਤੇ ਲੋਕ ਪੱਖੀ ਦੱਸਿਆ।ਮੀਤ ਹੇਅਰ ਨੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।ਇਸ ਬਜਟ ਦੇ ਨਾਲ ਸੂਬੇ ਵਿੱਚ ਖੇਡ ਨਰਸਰੀਆਂ ਬਣਾਉਣ ਦੀ ਸ਼ੁਰੂਆਤ ਹੋਵੇਗੀ।ਖੇਡਾਂ ਲਈ ਕੁੱਲ 272 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ।
ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਸੂਬਾ ਸਰਕਾਰ ਨੇ ਜਿੱਥੇ ਪਿਛਲੇ ਦੋ ਸਾਲਾਂ ਵਿੱਚ ਸੂਬੇ ਦੀ ਅਰਥ ਵਿਵਸਥਾ ਨੂੰ ਮੁੜ ਲੀਹ ਉੱਤੇ ਲਿਆਉਣ ਦਾ ਕੰਮ ਕੀਤਾ ਉੱਥੇ ਸਿਹਤ, ਸਿੱਖਿਆ, ਖੇਤੀਬਾੜੀ, ਸੁਚਾਰੂ ਪ੍ਰਸ਼ਾਸਨ, ਖੇਡਾਂ ਆਦਿ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਖੇਡ ਨਰਸਰੀਆਂ, ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਅਤੇ ਖੇਡ ਯੂਨੀਵਰਸਿਟੀ ਨੂੰ ਤਰਜੀਹ ਦਿੰਦਿਆਂ ਵਿਸ਼ੇਸ਼ ਬਜਟ ਰੱਖਿਆ ਗਿਆ ਹੈ।
ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਬਣਾਈ ਨਵੀਂ ਖੇਡ ਨੀਤੀ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਅੱਜ ਦੇ ਬਜਟ ਵਿੱਚ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸੂਬੇ ਵਿੱਚ ਕੁੱਲ 1000 ਖੇਡ ਨਰਸਰੀਆਂ ਬਣਾਈਆਂ ਜਾਣੀਆਂ ਹਨ ਅਤੇ ਪ੍ਰਤੀ ਨਰਸਰੀ 60 ਖਿਡਾਰੀਆਂ ਦੇ ਹਿਸਾਬ ਨਾਲ ਕੁੱਲ 60000 ਖਿਡਾਰੀਆਂ ਦੀ ਕੋਚਿੰਗ, ਡਾਈਟ ਅਤੇ ਖੇਡ ਸਮਾਨ ਦਾ ਪ੍ਰਬੰਧ ਸਰਕਾਰ ਕਰੇਗੀ। ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾਣ ਵਾਲੀਆਂ 250 ਨਰਸਰੀਆਂ ਲਈ ਅੱਜ ਬਜਟ ਵਿੱਚ 50 ਕਰੋੜ ਰੁਪਏ ਰੱਖੇ ਗਏ ਹਨ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸੀਨੀਅਰ ਤੇ ਜੂਨੀਅਰ ਪੱਧਰ ਉੱਤੇ ਨੈਸ਼ਨਲ ਮੈਡਲ ਜੇਤੂ ਖਿਡਾਰੀਆਂ ਨੂੰ ਕ੍ਰਮਵਾਰ 16000 ਰੁਪਏ ਤੇ 12000 ਰੁਪਏ ਦੇਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਲਈ ਮੌਜੂਦਾ ਬਜਟ ਵਿੱਚ ਫੰਡ ਰੱਖਣ ਨਾਲ ਨਵੇਂ ਵਿੱਤੀ ਸਾਲ ਤੋਂ ਇਹ ਵੱਕਾਰੀ ਸਕੀਮ ਸ਼ੁਰੂ ਹੋ ਜਾਵੇਗੀ। ਇਸੇ ਤਰ੍ਹਾਂ ਖੇਡ ਸਾਇੰਸ, ਤਕਨਾਲੋਜੀ, ਪ੍ਰਬੰਧਨ ਅਤੇ ਕੋਚਿੰਗ ਖੇਤਰ ਵਿੱਚ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਖੇਡ ਯੂਨੀਵਰਸਿਟੀ ਪਟਿਆਲਾ ਲਈ ਉਚੇਚੇ ਤੌਰ ਉੱਤੇ 34 ਕਰੋੜ ਰੁਪਏ ਰੱਖੇ ਗਏ ਹਨ।
ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ “ਖੇਡਾਂ ਵਤਨ ਪੰਜਾਬ ਦੀਆਂ” ਲਈ ਬਜਟ ਵਿੱਚ ਵਿਸ਼ੇਸ਼ ਥਾਂ ਰੱਖੀ ਗਈ ਹੈ।ਬੀਤ ਰਹੇ ਵਿੱਤੀ ਵਰ੍ਹੇ ਦੌਰਾਨ 14,728 ਖਿਡਾਰੀਆਂ ਨੂੰ 54 ਕਰੋੜ ਰੁਪਏ ਦੀ ਨਗਦ ਇਨਾਮ ਰਾਸ਼ੀ ਅਤੇ 11 ਉੱਘੇ ਖਿਡਾਰੀਆਂ ਨੂੰ ਪੀਸੀਐਸ/ਡੀਐਸਪੀ ਦੀਆਂ ਨੌਕਰੀਆਂ ਦਿੱਤੀਆਂ ਗਈਆਂ।
Tags: meethayerpunjab budget
Share207Tweet130Share52

Related Posts

ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 28, 2026

ਪਟਿਆਲਾ ਵਿੱਚ ਮਾਤਾ ਕਾਲੀ ਮੰਦਰ ਤਿਆਰ ਹੈ, 13 ਦਸੰਬਰ ਨੂੰ ਉਦਘਾਟਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ

ਨਵੰਬਰ 28, 2026

ਕਿਊਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2027 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ ਚੌਥੇ ਸਾਲ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚੋਂ  ਪਹਿਲਾ ਸਥਾਨ ਹਾਸਲ ਕੀਤਾ

ਨਵੰਬਰ 27, 2026

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026

ਅੱਜ ਹੋਣ ਵਾਲੀ ‘ਪੰਜਾਬ ਖ਼ੁਸ਼ਹਾਲ ਰੈਲੀ’ ਭਗਵੰਤ ਮਾਨ ਸਰਕਾਰ ਦੇ 5 ਸਾਲਾਂ ਦੇ ਕੰਮਾਂ ਨੂੰ ਦਰਸਾਏਗੀ, ਲੋਕਾਂ ਦੇ ਸਮਰਥਨ ਨੂੰ ਪ੍ਰਗਟਾਏਗੀ ਅਤੇ 2027 ਦੀਆਂ ਚੋਣਾਂ ਦੀ ਦਿਸ਼ਾ ਤੈਅ ਕਰੇਗੀ: ਬਲਤੇਜ ਪੰਨੂ

ਨਵੰਬਰ 26, 2026
Load More

Recent News

ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 28, 2026

ਪਟਿਆਲਾ ਵਿੱਚ ਮਾਤਾ ਕਾਲੀ ਮੰਦਰ ਤਿਆਰ ਹੈ, 13 ਦਸੰਬਰ ਨੂੰ ਉਦਘਾਟਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ

ਨਵੰਬਰ 28, 2026

ਕਿਊਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2027 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ ਚੌਥੇ ਸਾਲ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚੋਂ  ਪਹਿਲਾ ਸਥਾਨ ਹਾਸਲ ਕੀਤਾ

ਨਵੰਬਰ 27, 2026

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.