Mansa’s daughter Parneet Kaur won gold in World Archery Championship : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਮੁਬਾਰਕਾਂ ਦਿੱਤੀਆ। ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਸੋਨ ਤਮਗਾ ਜੇਤੂ ਟੀਮ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਵੀ ਸ਼ਾਮਲ ਸੀ।
ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਭਾਰਤੀ ਟੀਮ ਨੂੰ ਇਸ ਸੁਨਹਿਰੀ ਪ੍ਰਾਪਤੀ ਲਈ ਬਹੁਤ-ਬਹੁਤ ਮੁਬਾਰਕਾਂ। ਇਸ ਮਾਣਮੱਤੀ ਟੀਮ ਵਿੱਚ ਸਾਡੇ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਵੀ ਸ਼ਾਮਲ ਸੀ। ਹੋਣਹਾਰ… pic.twitter.com/Xasjpkb7dq
— Gurmeet Singh Meet Hayer (@meet_hayer) August 6, 2023
ਖੇਡ ਮੰਤਰੀ ਨੇ ਸਮੁੱਚੀ ਟੀਮ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈਆਂ ਦਿੰਦੇ ਕਿਹਾ ਕਿ ਮਾਣਮੱਤੀਆਂ ਕੁੜੀਆਂ ਨੇ ਤੀਰਅੰਦਾਜ਼ੀ ਖੇਡ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੀਤ ਹੇਅਰ ਨੇ ਇਸ ਪ੍ਰਾਪਤੀ ਦਾ ਸਿਹਰਾ ਖਿਡਾਰਨਾਂ, ਉਨ੍ਹਾਂ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ।ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਦਾ ਵੀ ਯੋਗਦਾਨ ਸੀ ਜਿਹੜੀ ਸੁਨਿਹਰੀ ਪ੍ਰਾਪਤੀ ਵਾਲੀ ਟੀਮ ਦੀ ਅਹਿਮ ਮੈਂਬਰ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h