ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਸਿਖਲਾਈ ਅਤੇ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਫਰਵਰੀ 2023 ਨੂੰ ਸਵੇਰੇ 9:30 ਵਜੇ ਸ਼ਹੀਦ ਊਧਮ ਸਿੰਘ ਸਰਕਾਰੀ ਆਈ.ਟੀ.ਆਈ. ਸੁਨਾਮ ਵਿਖੇ ਮੈਗਾ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੈਗਾ ਪਲੇਸਮੈਂਟ ਕੈਂਪ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਸਰਕਾਰੀ ਆਈ.ਟੀ.ਆਈ. ਸੁਨਾਮ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ ਜਿਸ ’ਚ 35 ਤੋਂ ਵੱਧ ਨਾਮਵਰ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ।
ਇਸ ਮੈਗਾ ਪਲੇਸਮੈਂਟ ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਨਾਮੀਂ ਕੰਪਨੀਆਂ ਵੱਲੋਂ ਨੌਜਵਾਨਾਂ ਦੀ ਇੰਟਰਵਿਊ ਲੈ ਕੇ ਨੌਕਰੀ ਲਈ ਚੋਣ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਦਸਵੀਂ, ਬਾਰਵੀਂ, ਆਈ.ਟੀ.ਆਈ., ਮਕੈਨੀਕਲ ਡਿਪਲੋਮਾ, ਕੰਪਿਊਟਰ ਡਿਪਲੋਮਾ, ਮਕੈਨੀਕਲ ਡਿਗਰੀ ਅਤੇ ਕੰਪਿਊਟਰ ਡਿਗਰੀ ਆਦਿ ਵਿੱਦਿਅਕ ਯੋਗਤਾ ਵਾਲੇ ਨੌਜਵਾਨ ਆਪਣੇ ਆਪ ਨੂੰ ਰਜਿਸਟਰ ਕਰਵਾ ਕੇ ਇਸ ਕੈਂਪ ਦਾ ਲਾਭ ਲੈ ਸਕਦੇ ਹਨ। ਉਨਾਂ ਦੱਸਿਆ ਕਿ ਚਾਹਵਾਨ ਨੌਜਵਾਨ ਮੈਗਾ ਪਲੇਸਮੈਂਟ ਕੈਂਪ ਵਿੱਚ ਰਜਿਸਟਰੇਸ਼ਨ ਲਈ ਗੂਗਲ ਲਿੰਕ https://tinyurl.com/4t9jt8p8 ’ਤੇ ਜਾਣ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ ਜਾਂ ਉਨਾਂ ਦੇ ਮਾਪੇ ਮੋਬਾਇਲ ਨੰਬਰ 78890-01416 ’ਤੇ ਵੀ ਸੰਪਰਕ ਕਰ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h