Hindu Temple Attacked in Australia: ਆਸਟ੍ਰੇਲੀਆ ‘ਚ 5 ਦਿਨਾਂ ਦੇ ਅੰਦਰ ਦੂਜੀ ਵਾਰ ਹਿੰਦੂ ਮੰਦਰ ‘ਤੇ ਹਮਲਾ ਹੋਇਆ। ਹਮਲੇ ਦਾ ਦੋਸ਼ ਖਾਲਿਸਤਾਨ ਸਮਰਥਕਾਂ ‘ਤੇ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ 12 ਜਨਵਰੀ ਦੀ ਸਵੇਰ ਆਸਟ੍ਰੇਲੀਆ ‘ਚ ਮੈਲਬੌਰਨ ਦੇ ਮਿਲ ਪਾਰਕ ਵਿਖੇ ਬੀਏਪੀਐਸ ਸਵਾਮੀਨਾਰਾਇਣ ਮੰਦਰ ਦੀਆਂ ਕੰਧਾਂ ‘ਤੇ ਨਾਰੇ ਲਿੱਖੇ ਗਏ ਸੀ ਤੇ ਮੰਦਰ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ।
ਇੱਕ ਚਸ਼ਮਦੀਦ ਨੇ ਦੱਸਿਆ ਕਿ ਉਹ ਰੋਜ਼ ਸਵੇਰੇ ਕੰਮ ‘ਤੇ ਜਾਣ ਤੋਂ ਪਹਿਲਾਂ ਮੰਦਰ ਜਾਂਦਾ ਹੈ। ਮੰਦਰ ਪਹੁੰਚ ਕੇ ਉਸ ਨੇ ਮੰਦਰ ਦੀਆਂ ਕੰਧਾਂ ‘ਤੇ ‘ਹਿੰਦੂ-ਸਤਾਨ ਮੁਰਦਾਬਾਦ’ ਲਿਖਿਆ ਦੇਖਿਆ। BAPS ਸਵਾਮੀਨਾਰਾਇਣ ਮੰਦਿਰ ਨੇ ਇੱਕ ਅਖ਼ਬਾਰ ਨੂੰ ਦੱਸਿਆ ਸੀ ਕਿ, ‘ਅਸੀਂ ਇਨ੍ਹਾਂ ਵਿਨਾਸ਼ਕਾਰੀ ਤੇ ਨਫ਼ਰਤ ਦੀਆਂ ਕਾਰਵਾਈਆਂ ਤੋਂ ਬਹੁਤ ਦੁਖੀ ਅਤੇ ਸਦਮੇ ਵਿੱਚ ਹਾਂ।’ ਉਦੋਂ ਵੀ ਖਾਲਿਸਤਾਨ ਸਮਰਥਕਾਂ ਵੱਲੋਂ ਮੰਦਰ ‘ਤੇ ਅਜਿਹੀ ਹਰਕਤ ਕਰਨ ਦਾ ਦੋਸ਼ ਲਾਇਆ ਗਿਆ ਸੀ।
ਮੰਦਿਰ ਦੀਆਂ ਕੰਧਾਂ ‘ਤੇ ਖਾਲਿਸਤਾਨ ਸਮਰਥਕਾਂ ਨੇ ਭਿੰਡਰਾਂਵਾਲੇ ਨੂੰ ‘ਸ਼ਹੀਦ’ ਕਹਿ ਕੇ ਸ਼ਲਾਘਾ ਕੀਤੀ ਸੀ। ਹਿੰਦੂ ਪ੍ਰੀਸ਼ਦ ਆਸਟ੍ਰੇਲੀਆ ਦੇ ਵਿਕਟੋਰੀਆ ਸੂਬਾ ਪ੍ਰਧਾਨ ਮਕਰੰਦ ਭਾਗਵਤ ਨੇ ਕਿਹਾ ਸੀ, “ਧਰਮ ਸਥਾਨਾਂ ਦੇ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਨਫ਼ਰਤ ਅਤੇ ਭੰਨ-ਤੋੜ ਨੂੰ ਸਵੀਕਾਰ ਨਹੀਂ ਹੈ ਅਤੇ ਅਸੀਂ ਇਸ ਦੀ ਨਿੰਦਾ ਕਰਦੇ ਹਾਂ।”
ਦੱਸ ਦੇਈਏ ਕਿ ਹਾਲ ਹੀ ਵਿੱਚ ਖਾਲਿਸਤਾਨ ਸਮਰਥਕ ਉਸ ਸਮੇਂ ਸੁਰਖੀਆਂ ਵਿੱਚ ਆਏ ਜਦੋਂ ਇੱਕ ਖਾਲਿਸਤਾਨ ਸਮਰਥਕ ਸੰਗਠਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਪੰਜਾਬ ਵਿੱਚ ਰੋਕਣ ਦੀ ਧਮਕੀ ਦਿੱਤੀ ਸੀ। ਪੰਜਾਬ ਦੇ ਇੱਕ ਕਾਲਜ ਦੀਆਂ ਕੰਧਾਂ ‘ਤੇ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਵਿਰੁੱਧ ਨਾਅਰੇ ਵੀ ਲਿਖੇ ਹੋਏ ਸਨ। ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਪੰਜਾਬ ‘ਚ ਰੋਕਣ ਦਾ ਸੱਦਾ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h