ਬੁੱਧਵਾਰ, ਨਵੰਬਰ 11, 2026 12:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਅੰਤਰਰਾਸ਼ਟਰੀ ਉਡਾਣਾਂ ਦੀ ਆਮਦ ਵਧਾਉਣ ਲਈ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਨੂੰ ‘ਪੁਆਇੰਟ ਆਫ਼ ਕਾਲ’ ਸੂਚੀ ਵਿੱਚ ਸ਼ਾਮਲ ਕਰਨ ਦੀ ਕੀਤੀ ਮੰਗ

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਮੰਗਲਵਾਰ ਨੂੰ ਰਾਜ ਸਭ ਵਿੱਚ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ (ਚੰਡੀਗੜ੍ਹ ਇੰਟਰਨੈਸ਼ਨਲ ਏਅਰ ਪੋਰਟ) ਉੱਪਰ ਉਡਾਣਾਂ ਦੀ ਗਿਣਤੀ ਨੂੰ ਵਧਾਉਣ ਦਾ ਮੁੱਦਾ ਚੁੱਕਿਆ।

by Pro Punjab Tv
ਫਰਵਰੀ 10, 2026
in Featured News, ਰਾਜਨੀਤੀ
0

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਮੰਗਲਵਾਰ ਨੂੰ ਰਾਜ ਸਭ ਵਿੱਚ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ (ਚੰਡੀਗੜ੍ਹ ਇੰਟਰਨੈਸ਼ਨਲ ਏਅਰ ਪੋਰਟ) ਉੱਪਰ ਉਡਾਣਾਂ ਦੀ ਗਿਣਤੀ ਨੂੰ ਵਧਾਉਣ ਦਾ ਮੁੱਦਾ ਚੁੱਕਿਆ। ਐਮਪੀ ਸੰਧੂ ਨੇ ਚੰਡੀਗੜ੍ਹ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਲੰਡਨ, ਸਿੰਗਾਪੁਰ ਅਤੇ ਵੈਨਕੂਵਰ ਲਈ ਫ਼ਲਾਈਟਾਂ ਸ਼ੁਰੂ ਕਰਨ ਦੀ ਮੰਗ ਕੀਤੀ।

ਸੰਸਦ ਦੇ ਬਜਟ ਸੈਸ਼ਨ ਦੇ ਸਿਫ਼ਰ ਕਾਲ ਦੌਰਾਨ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੀ ਗਿਣਤੀ ਵਧਾਉਣ ਦੀ ਮੰਗ ਕਰਦਿਆਂ ਐਮਪੀ ਸੰਧੂ ਨੇ ਕਿਹਾ, “ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ‘ਪੁਆਇੰਟ ਆਫ਼ ਕਾਲ’ ਸੂਚੀ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।“ ਦੱਸ ਦਈਏ ਕਿ ‘ਪੁਆਇੰਟ ਆਫ਼ ਕਾਲ’ ਦੇ ਤਹਿਤ ਦੋ ਮੁਲਕਾਂ ਵਿਚਾਲੇ ਸਮਝੌਤਾ ਹੁੰਦਾ ਹੈ, ਜਿਸ ਤੋਂ ਬਾਅਦ ਹੀ ਕੌਮਾਂਤਰੀ ਏਅਰ ਲਾਈਨ ਕੰਪਨੀਆਂ ਨੂੰ ਕਿਸੇ ਖ਼ਾਸ ਹਵਾਈ ਅੱਡੇ ਤੋਂ ਦੁਨੀਆ ਭਰ ਵਿੱਚ ਉਡਾਣ ਭਰਨ ਲਈ ਇਜਾਜ਼ਤ ਮਿਲਦੀ ਹੈ। ਇਸ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਦੋਵੇਂ ਕੌਮਾਂਤਰੀ ਹਵਾਈ ਅੱਡਿਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਦੀ ਕਾਰਗੋ ਸਮਰੱਥਾ (ਸਾਮਾਨ ਦੀ ਢੋਆ ਢੁਆਈ) ਨੂੰ ਵਧਾਉਣ ਦੀ ਵੀ ਮੰਗ ਕੀਤੀ, ਤਾਂ ਕਿ ਪੰਜਾਬ ਵਿੱਚੋਂ ਨਿਰਯਾਤ ਨੂੰ ਵਧਾਇਆ ਜਾ ਸਕੇ। ਮੌਜੂਦਾ ਸਮੇਂ ਵਿੱਚ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਆਬੂ ਦਾਬੀ ਅਤੇ ਦੁਬਈ ਲਈ ਸਿਰਫ਼ ਦੋ ਕੌਮਾਂਤਰੀ ਫ਼ਲਾਈਟਾਂ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਘਰੇਲੂ ਕੈਰੀਅਰ ਇੰਡੀਗੋ ਏਅਰ ਲਾਈਨ ਕੰਪਨੀ ਸੰਚਾਲਿਤ ਕਰ ਰਹੀ ਹੈ।

ਐਮਪੀ ਸਤਨਾਮ ਸਿੰਘ ਸੰਧੂ ਨੇ ਅੱਗੇ ਕਿਹਾ, “ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਪੰਜਾਬ ਦਾ ਹੀ ਨਹੀਂ, ਬਲਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਵੀ ਬਹੁਤ ਮਹੱਤਵਪੂਰਨ ਹੈ। ਇਨ੍ਹਾਂ ਤਿੰਨੋ ਸੂਬਿਆਂ ਦੀ ਕੁੱਲ ਆਬਾਦੀ 7 ਕਰੋੜ ਹੈ, ਇੱਥੋਂ ਦੇ ਲੋਕਾਂ ਲਈ ਚੰਡੀਗੜ੍ਹ ਦਾ ਕੌਮਾਂਤਰੀ ਹਵਾਈ ਅੱਡਾ ਸਭ ਤੋਂ ਨੇੜੇ ਮੰਨਿਆ ਜਾਂਦਾ ਹੈ। ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਸਮਰੱਥਾ ਸਾਲਾਨਾ 60 ਲੱਖ ਮੁਸਾਫ਼ਰਾਂ ਦੀ ਹੈ। ਮੌਜੂਦਾ ਸਮੇਂ ਵਿੱਚ ਚੰਡੀਗੜ੍ਹ ਹਵਾਈ ਅੱਡੇ ਤੋਂ ਸਾਲਾਨਾ 40 ਲੱਖ ਮੁਸਾਫ਼ਰ ਸਫ਼ਰ ਕਰ ਰਹੇ ਹਨ ਅਤੇ ਇਹ ਹਵਾਈ ਅੱਡਾ 20 ਲੱਖ ਹੋਰ ਨਵੀਆਂ ਸਵਾਰੀਆਂ ਦੀ ਸਮਰੱਥਾ ਰੱਖਦਾ ਹੈ। ਅੱਜ ਦੇ ਸਮੇਂ ਵਿੱਚ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਦੁਬਈ ਅਤੇ ਆਬੂ ਧਾਬੀ ਲਈ ਸਿੱਧੀਆਂ ਉਡਾਣਾਂ ਚੱਲ ਰਹੀਆਂ ਹਨ।”

ਸਵਾਰੀਆਂ ਦੀ ਸਹੂਲਤ ਲਈ ਸਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਦੀ ਮੰਗ ਕਰਦਿਆਂ ਐਮਪੀ ਸੰਧੂ ਨੇ ਕਿਹਾ, “ਚੰਡੀਗੜ੍ਹ ਏਅਰ ਪੋਰਟ ਤੋਂ ਲੰਡਨ, ਸਿੰਗਾਪੁਰ, ਵੈਨਕੂਵਰ ਲਈ ਨਵੀਆਂ ਕੌਮਾਂਤਰੀ ਉਡਾਣਾਂ ਸ਼ੁਰੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਇੱਥੇ ਕੌਮਾਂਤਰੀ ਉਡਾਣਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ। ਇਸ ਹਵਾਈ ਅੱਡੇ ਤੋਂ ਕੌਮਾਂਤਰੀ ਏਅਰਲਾਈਨਜ਼ ਨੂੰ ਸੰਚਾਲਿਤ ਕਰਨ ਲਈ ਚੰਡੀਗੜ੍ਹ ਏਅਰ ਪੋਰਟ ਨੂੰ ‘ਪੁਆਇੰਟ ਆਫ਼ ਕਾਲ’ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।”

ਐਮਪੀ ਸੰਧੂ ਨੇ ਅੱਗੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਵਿੱਚ ਭਾਰਤ ਵਿੱਚ ਪਿਛਲੇ ਇੱਕ ਦਹਾਕੇ ਦੌਰਾਨ ਹਵਾਬਾਜ਼ੀ ਖੇਤਰ ਵਿੱਚ ਬੇਮਿਸਾਕ ਵਿਕਾਸ ਦੇਖਿਆ ਗਿਆ ਹੈ। ਸਾਲ 2014 ਵਿੱਚ ਦੇਸ਼ ਵਿੱਚ ਸਿਰਫ਼ 74 ਹਵਾਈ ਅੱਡੇ ਸਨ, ਅੱਜ ਇਹ ਗਿਣਤੀ ਵਧ ਕੇ 163 ਹੋ ਚੁੱਕੀ ਹੈ। ਇਸ ਵਿੱਚ ਪੰਜਾਬ ਨੂੰ ਖ਼ਾਸ ਤਰਜੀਹ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਅੱਜ ਪੰਜਾਬ ਕੋਲ ਦੋ ਕੌਮਾਂਤਰੀ ਹਵਾਈ ਅੱਡੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿੱਚ ਹਨ ਅਤੇ ਚਾਰ ਘਰੇਲੂ ਹਵਾਈ ਅੱਡੇ ਆਦਮਪੁਰ, ਹਲਵਾਰਾ, ਬਠਿੰਡਾ ਅਤੇ ਪਠਾਨਕੋਟ ਵਿੱਚ ਹਨ।” ਪੰਜਾਬ ਨੂੰ ਕੇਂਦਰ ਸਰਕਾਰ ਤੋਂ ਬਹੁਤ ਕੁੱਝ ਮਿਲਿਆ ਹੈ, ਪਰ ਹਮੇਸ਼ਾ ਪੰਜਾਬੀਆਂ ਦਾ ‘ਦਿਲ ਮਾਂਗੇ ਮੋਰ’ ਹੀ ਹੁੰਦਾ ਹੈ। ਇਸ ਕਰਕੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ ਅਤੇ ਕੌਮਾਂਤਰੀ ਹਵਾਈ ਅੱਡੇ ਤੋਂ ਲੰਡਨ, ਸਿੰਗਾਪੁਰ ਅਤੇ ਵੈਨਕੂਵਰ ਲਈ ਫ਼ਲਾਈਟਾਂ ਸ਼ੁਰੂ ਕੀਤੀਆ ਜਾਣੀਆਂ ਚਾਹੀਦੀਆਂ ਹਨ।

ਪੰਜਾਬ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਚੰਡੀਗੜ੍ਹ ਹਵਾਈ ਅੱਡੇ ਦਾ ਉਦਘਾਟਨ ਸਤੰਬਰ 2015 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਸੀ, ਦਾ 2022 ਵਿੱਚ ਕੇਂਦਰ ਸਰਕਾਰ ਨੇ ਨਾਮ ਬਦਲ ਕੇ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ, ਚੰਡੀਗੜ੍ਹ’ ਕਰ ਦਿੱਤਾ ਸੀ। ਇਹ ਐਲਾਨ ਸ਼ਹੀਦੇ ਆਜ਼ਮ ਭਗਤ ਸਿੰਘ ਦੀ 115ਵੀਂ ਜੈਯੰਤੀ ਮੌਕੇ ਕੀਤਾ ਗਿਆ ਸੀ।

Tags: latest newslatest UpdateMP Satnam Sandhupropunjabnewspropunjabtv
Share202Tweet127Share51

Related Posts

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 9, 2026
Load More

Recent News

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.