ਬੁੱਧਵਾਰ, ਅਗਸਤ 5, 2026 02:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ, ਮੰਤਰਾਲੇ ਨੂੰ ਸਪੇਨ ਵਿੱਚ ਵਸਦੇ ਭਾਰਤੀਆਂ ਦੇ ਪਾਸਪੋਰਟ ਰਿਨਿਊਅਲ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸਪੇਨ ਦੇ ਮੈਡਰਿਡ ਅਤੇ ਬਾਰਸੀਲੋਨਾ ਵਿੱਚ ਵਸਦੇ ਭਾਰਤੀਆਂ ਨੂੰ ਪਾਸਪੋਰਟ ਰਿਨਿਊਅਲ ਅਤੇ ਹੋਰ ਜ਼ਰੂਰੀ ਦਸਤਾਵੇਜ਼ ਜਾਰੀ ਕਰਨ ਸਬੰਧੀ ਮੁੱਦਾ ਕੇਂਦਰ ਸਰਕਾਰ ਸਾਹਵੇਂ ਚੁੱਕਿਆ।

by Pro Punjab Tv
ਮਈ 8, 2026
in Featured News, ਦੇਸ਼
0

ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸਪੇਨ ਦੇ ਮੈਡਰਿਡ ਅਤੇ ਬਾਰਸੀਲੋਨਾ ਵਿੱਚ ਵਸਦੇ ਭਾਰਤੀਆਂ ਨੂੰ ਪਾਸਪੋਰਟ ਰਿਨਿਊਅਲ ਅਤੇ ਹੋਰ ਜ਼ਰੂਰੀ ਦਸਤਾਵੇਜ਼ ਜਾਰੀ ਕਰਨ ਸਬੰਧੀ ਮੁੱਦਾ ਕੇਂਦਰ ਸਰਕਾਰ ਸਾਹਵੇਂ ਚੁੱਕਿਆ। ਐਮਪੀ ਸੰਧੂ ਨੇ ਇਸ ਸਬੰਧੀ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੂੰ ਪੱਤਰ ਵੀ ਲਿਖਿਆ, ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਸਪੇਨ ਵਿੱਚ ਵਸਦੇ ਭਾਰਤੀ ਨਾਗਰਿਕਾਂ ਦੀ ਸਹਾਇਤਾ ਲਈ ਤੁਰੰਤ ਕਦਮ ਚੁੱਕੇ ਜਾਣ।

ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਐਮਪੀ ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ “ਸਪੇਨ ਦੀ ਸਰਕਾਰ ਨੇ ਇਸ ਸਮੇਂ ਵਿਦੇਸ਼ੀ ਨਾਗਰਿਕਾਂ ਦੇ ਕਾਨੂੰਨੀ ਸਟੇਟਸ ਨੂੰ ਸਹੀ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰਕਿਰਿਆ ਇੱਕ ਸੀਮਤ ਸਮੇਂ ਲਈ ਹੈ ਅਤੇ ਇਸ ਦਾ ਲਾਭ ਉਠਾਉਣ ਲਈ ਭਾਰਤੀਆਂ ਨੂੰ ਆਪਣੇ ਕਾਗ਼ਜ਼ਾਤ ਜਮਾਂ ਕਰਵਾਉਣੇ ਜ਼ਰੂਰੀ ਹਨ, ਪਰ ਬਦਕਿਸਮਤੀ ਨਾਲ ਜਾਂ ਤਾਂ ਵੱਡੀ ਗਿਣਤੀ ਵਿੱਚ ਭਾਰਤੀਆਂ ਦੇ ਪਾਸਪੋਰਟਾਂ ਦੀ ਮਿਆਦ ਖ਼ਤਮ ਹੋ ਚੁੱਕੀ ਹੈ ਜਾਂ ਕਈਆਂ ਦੇ ਪਾਸਪੋਰਟ ਗੁਆਚ ਗਏ ਹਨ। ਦਸਤਾਵੇਜ਼ਾਂ ਦੀ ਘਾਟ ਕਾਰਨ ਇਹ ਲੋਕ ਸਪੇਨ ਵਿੱਚ ਆਪਣੀ ਰਿਹਾਇਸ਼ ਲਈ ਕਾਨੂੰਨੀ ਮਾਨਤਾ ਹਾਸਲ ਕਰਨ ਤੋਂ ਵਾਂਝੇ ਰਹਿ ਸਕਦੇ ਹਨ, ਜਿਸ ਕਾਰਨ ਉੱਥੇ ਰਹਿੰਦੇ ਪਰਿਵਾਰਾਂ ਵਿੱਚ ਭਾਰੀ ਚਿੰਤਾ ਦਾ ਮਾਹੌਲ ਹੈ।“

ਐਮਪੀ ਸੰਧੂ ਨੇ ਸਪੇਨ ਦੇ ਪ੍ਰਮੁੱਖ ਸ਼ਹਿਰਾਂ, ਖ਼ਾਸ ਕਰਕੇ ਮੈਡਰਿਡ ਅਤੇ ਬਾਰਸੀਲੋਨਾ ਵਿੱਚ ਵਸਦੇ ਭਾਰਤੀਆਂ ਨੂੰ ਪਾਸਪੋਰਟ ਰਿਨਿਊ ਕਰਾਉਣ ਅਤੇ ਇੰਮੀਗ੍ਰੇਸ਼ਨ ਲਈ ਸਭ ਤੋਂ ਜ਼ਰੂਰੀ ਕਾਗ਼ਜ਼ਾਤ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਯਾਨਿ ਪੀਸੀਸੀ ਮਿਲਣ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ, ” ਇਸ ਕਰਕੇ ਹਜ਼ਾਰਾਂ ਮਿਹਨਤਕਸ਼ ਪੰਜਾਬੀ ਆਪਣੀ ਨੌਕਰੀ ਅਤੇ ਰਿਹਾਇਸ਼ ਨੂੰ ਲੈਕੇ ਅਨਿਸ਼ਚਤਤਾ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਇਸੇ ਲਈ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਪੇਨ ਸਥਿਤ ਭਾਰਤੀ ਦੂਤਾਵਾਸ ਰਾਹੀਂ ਮੈਡਰਿਡ ਅਤੇ ਬਾਰਸੀਲੋਨਾ ਵਰਗੇ ਸ਼ਹਿਰਾਂ ਵਿੱਚ ਵਿਸ਼ੇਸ਼ ਦਸਤਾਵੇਜ਼ੀ ਕੈਂਪ ਲਗਾਉਣ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਬੇੜਾ ਹੋ ਸਕੇ।“

ਇਸ ਮੁੱਦੇ ਨੂੰ ਚੁੱਕਣ ਲਈ ਭਾਰਤੀ ਘੱਟ ਗਿਣਤੀ ਫ਼ੈਡਰੇਸ਼ਨ ਦੇ ਯੂਰਪੀ ਮੰਚ ਦੇ ਨੁਮਾਇੰਦੇ ਕੁਲਵਿੰਦਰ ਸਿੰਘ ਫ਼ਰਾਂਸ ਅਤੇ ਅਮਰੀਕ ਸਿੰਘ ਸਪੇਨ ਨੇ ਐਮਪੀ ਸਤਨਾਮ ਸਿੰਘ ਸੰਧੂ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ “ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਤੁਰੰਤ ਦਿੱਲੀ ਜਾਕੇ ਵਿਦੇਸ਼ ਮੰਤਰਾਲੇ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਇਸ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਾਉਣ ਦਾ ਭਰੋਸਾ ਦਿੱਤਾ।“

ਸਪੇਨ ਦੀਆਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮਾਜਕ ਸੰਸਥਾਵਾਂ ਨੇ ਵੀ ਐਮਪੀ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸੇ ਪੰਜਾਬੀ ਮੈਂਬਰ ਪਾਰਲੀਮੈਂਟ ਵੱਲੋਂ ਪਹਿਲੀ ਵਾਰ ਇੰਨੀਂ ਗੰਭੀਰਤਾ ਦੇ ਨਾਲ ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਦੀ ਸਾਰ ਲਈ ਗਈ ਹੈ। ਐਮਪੀ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਵੀ ਬੇਨਤੀ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਨਿੱਜੀ ਤੌਰ ‘ਤੇ ਦਖ਼ਲ ਦੇਣ ਤਾਂ ਜੋ ਸਪੇਨ ਵਿੱਚ ਰਹਿੰਦਾ ਕੋਈ ਵੀ ਭਾਰਤੀ ਆਪਣੇ ਕਾਨੂੰਨੀ ਹੱਕਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਦੀ ਲਗਾਤਾਰ ਪੈਰਵਾਈ ਕਰਦੇ ਰਹਿਣਗੇ ਅਤੇ ਜਦੋਂ ਤੱਕ ਹਰ ਲੋੜਵੰਦ ਦਾ ਮਸਲਾ ਹੱਲ ਨਹੀਂ ਹੋ ਜਾਂਦਾ, ਉਹ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਣਗੇ।

Tags: latest newslatest Updatepro punjab tvpropunjabtvpunjabpunjab newspunjabi news
Share200Tweet125Share50

Related Posts

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026
Load More

Recent News

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.