Punjab Weather on 07th March, 2023: ਸਾਲ ਦੇ ਤੀਜੇ ਮਹੀਨੇ ਯਾਨੀ ਮਾਰਚ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਸ ਮਹੀਨੇ ਦਾ ਇੱਕ ਹਫ਼ਤਾ ਵੀ ਲੰਘ ਗਿਆ ਹੈ ਪਰ ਗਰਮੀ ਨੇ ਹੁਣ ਤੋਂ ਹੀ ਲੋਕਾਂ ਦੇ ਵੱਟ ਕੱਢਣੇ ਸ਼ੁਰੂ ਕਰ ਦਿੱਤੇੇ ਹਨ।
ਦੱਸ ਦਈਏ ਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਇਸ ਵਾਰ ਮਾਰਚ ਵਿੱਚ ਆਮ ਨਾਲੋਂ ਘੱਟ ਮੀਂਹ ਪਵੇਗਾ ਤੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਖੁਸ਼ਕ ਰਹੇਗਾ। ਅਜਿਹੇ ਵਿੱਚ ਲੋਕਾਂ ਨੂੰ ਗਰਮੀ ਦੇ ਕਹਿਰ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਵਿੱਚ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਦਰਜ ਕੀਤਾ ਜਾਵੇਗਾ।
ਪੰਜਾਬ ‘ਚ ਆਮ ਤੌਰ ‘ਤੇ ਮਾਰਚ ਦੇ ਆਖਰੀ ਹਫ਼ਤੇ ਦਿਨ ਦਾ ਤਾਪਮਾਨ 29 ਤੋਂ 31 ਡਿਗਰੀ ਤੱਕ ਦਰਜ ਕੀਤਾ ਜਾਂਦਾ ਸੀ ਪਰ ਇਸ ਵਾਰ ਮਾਰਚ ਦੇ ਪਹਿਲੇ ਹਫ਼ਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ ਇਸ ਤੋਂ ਸਾਫ਼ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਦਾ ਪ੍ਰਕੋਪ ਤੇਜ਼ੀ ਨਾਲ ਵਧੇਗਾ।
ਉਨ੍ਹਾਂ ਦੱਸਿਆ ਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮਾਰਚ ‘ਚ ਇਸ ਵਾਰ ਆਮ ਨਾਲੋਂ ਘੱਟ ਮੀਂਹ ਪਵੇਗਾ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਖੁਸ਼ਕ ਰਹੇਗਾ। ਅਜਿਹੇ ‘ਚ ਲੋਕਾਂ ਨੂੰ ਗਰਮੀ ਦੇ ਕਹਿਰ ਦਾ ਸਾਹਮਣਾ ਕਰਨਾ ਪਵੇਗਾ। ਸੋਮਵਾਰ ਨੂੰ ਪੰਜਾਬ ਦੇ ਚੰਡੀਗੜ੍ਹ ਸਮੇਤ ਫਿਰੋਜ਼ਪੁਰ ਅਤੇ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਸ਼ਹਿਰਾਂ ਦਾ ਤਾਪਮਾਨ ਵੀ 30 ਡਿਗਰੀ ਦੇ ਆਸ-ਪਾਸ ਰਿਹਾ।
ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਸੋਮਵਾਰ ਨੂੰ ਦਿਨ ਦੇ ਪਾਰਾ ਵਿੱਚ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4.9 ਡਿਗਰੀ ਵੱਧ ਦਰਜ ਕੀਤਾ ਗਿਆ। ਚੰਡੀਗੜ੍ਹ ਪੰਜਾਬ ਦਾ ਸਭ ਤੋਂ ਗਰਮ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 30.8 ਡਿਗਰੀ ਰਿਹਾ। ਜਦੋਂ ਕਿ ਫਿਰੋਜ਼ਪੁਰ ਦਾ ਵੱਧ ਤੋਂ ਵੱਧ ਤਾਪਮਾਨ 30.1 ਡਿਗਰੀ, ਲੁਧਿਆਣਾ ਦਾ 30.3 ਡਿਗਰੀ, ਪਟਿਆਲਾ ਦਾ 30 ਡਿਗਰੀ, ਪਠਾਨਕੋਟ ਦਾ 29.2 ਡਿਗਰੀ, ਫਰੀਦਕੋਟ ਦਾ 29.4 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਦਰਜ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h