Meri Maati-Mera Desh Campaign: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀ ਯਾਦ ਵਿੱਚ ਹਰ ਪਿੰਡ ਵਿੱਚ ਯਾਦਗਾਰਾਂ ਬਣਾ ਕੇ ਉਨ੍ਹਾਂ ਨੂੰ ਵਿਲੱਖਣ ਤਰੀਕੇ ਨਾਲ ਸ਼ਰਧਾਂਜਲੀ ਦੇਵੇਗਾ। ਉਨ੍ਹਾਂ ਦੱਸਿਆ ਕਿ 9 ਤੋਂ 30 ਅਗਸਤ ਤੱਕ ਚੱਲਣ ਵਾਲੀ ”ਮੇਰੀ ਮਿੱਟੀ-ਮੇਰਾ ਦੇਸ਼” ਮੁਹਿੰਮ ਤਹਿਤ ਪਿੰਡ ਪੱਧਰ ਤੋਂ ਲੈ ਕੇ ਦਿੱਲੀ ਤੱਕ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਅਤੇ ਯੁਵਾ ਮਾਮਲੇ ਵਿਭਾਗ ਵੱਲੋਂ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਦੀ ਸਮਾਪਤੀ ਵਜੋਂ ਦੇਸ਼-ਵਿਆਪੀ ‘ਮੇਰੀ ਮਿੱਟੀ-ਮੇਰਾ ਦੇਸ਼’ ਮੁਹਿੰਮ ਉਲੀਕੀ ਜਾ ਰਹੀ ਹੈ ਜਿਸ ਤਹਿਤ ਦੇਸ਼ ਲਈ ਆਪਾ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ, ਡਿਊਟੀ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਸੁਰੱਖਿਆ ਕਰਮੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਅਤੇ ਸੂਬੇ ਦੇ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 9 ਅਗਸਤ ਤੋਂ 15 ਅਗਸਤ ਤੱਕ ਪੰਚਾਇਤ ਤੇ ਪਿੰਡ ਪੱਧਰ ‘ਤੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ ਅਤੇ ਹਰੇਕ ਪਿੰਡ ਦੇ ਸ਼ਹੀਦਾਂ ਅਤੇ ਯੋਧਿਆਂ ਨੂੰ ਸ਼ਰਧਾਂਜਲੀ ਦੇਣ ਲਈ ਯਾਦਗਾਰਾਂ ਬਣਾਈਆਂ ਜਾਣਗੀਆਂ, ਜਿੱਥੇ ਪਿੰਡ ਦੇ ਸਾਰੇ ਮਹਾਨ ਯੋਧਿਆਂ ਦੇ ਨਾਮ ਉਕਰੇ ਜਾਣਗੇ। ਇਸ ਦੇ ਨਾਲ ਹੀ ਪੰਚਾਇਤਾਂ ਵੱਲੋਂ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਵਾਰਸਾਂ, ਰੱਖਿਆ ਸੇਵਾਵਾਂ, ਸੀ.ਏ.ਪੀ.ਐਫ. ਤੇ ਸੂਬਾ ਪੁਲਿਸ ਦੇ ਸੇਵਾ-ਮੁਕਤ ਜਵਾਨਾਂ ਤੇ ਬਹਾਦਰਾਂ ਯੋਧਿਆਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਸਮਾਰੋਹ ਕਰਵਾਏ ਜਾਣਗੇ।
Cabinet Minister @LaljitBhullar announced that Punjab will honour its freedom fighters and martyrs in a unique way by constructing memorials in every village.”Meri Maati-Mera Desh” campaign will be held from 9th to 30th Aug. pic.twitter.com/gJaF0fXl9l
— Government of Punjab (@PunjabGovtIndia) August 4, 2023
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਮਾਗਮ ਦੌਰਾਨ ਪਿੰਡ ਵਾਸੀ ਆਪਣੇ ਪਿੰਡ ਦੀ ਮਿੱਟੀ ਹੱਥਾਂ ਵਿੱਚ ਲੈ ਕੇ ਸਹੁੰ ਚੁੱਕਣਗੇ। ਇਸ ਤੋਂ ਇਲਾਵਾ ਹਰੇਕ ਪਿੰਡ ਵਿੱਚ 75 ਬੂਟੇ ਲਗਾਏ ਜਾਣਗੇ। ਲੋਕ ਆਪਣੇ ਹੱਥਾਂ ਵਿੱਚ ਮਿੱਟੀ ਲੈ ਕੇ ਸਹੁੰ ਚੁੱਕਦੇ ਹੋਏ ਸੈਲਫੀ ਲੈਣਗੇ ਅਤੇ ਇਸ ਨੂੰ ਸਮਰਪਿਤ ਵੈੱਬਸਾਈਟ ‘ਤੇ ਅਪਲੋਡ ਕਰਨਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰੇਕ ਪੰਚਾਇਤ/ਪਿੰਡ ਤੋਂ ਇਕੱਤਰ ਕੀਤੀ ਗਈ ਮਿੱਟੀ ਨੂੰ ਨੌਜਵਾਨ ਵਲੰਟੀਅਰਾਂ ਅਤੇ ਹੋਰ ਵਿਅਕਤੀਆਂ ਵੱਲੋਂ ਬਲਾਕ ਪੱਧਰ ਤੱਕ ਲਿਜਾਇਆ ਜਾਵੇਗਾ। ਬਲਾਕ ਪੱਧਰ ਤੋਂ ਸਾਰੀਆਂ ਪੰਚਾਇਤਾਂ/ਪਿੰਡਾਂ ਦੀ ਮਿੱਟੀ ਵਾਲੇ ਕਲਸ਼ਾਂ ਨੂੰ ਕੌਮੀ ਰਾਜਧਾਨੀ ਵਿਖੇ ਲਿਜਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਦੇ ਆਖ਼ਰੀ ਹਫ਼ਤੇ ਦਿੱਲੀ ਦੇ ਕਰਤੱਵ ਪੱਥ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿੱਥੇ ਦੇਸ਼ ਭਰ ਵਿੱਚੋਂ ਲਿਆਂਦੀ ਗਈ ਮਿੱਟੀ ਨਾਲ ਇੱਕ ਯਾਦਗਾਰ ਬਣਾਈ ਜਾਵੇਗੀ ਅਤੇ ਵਿਲੱਖਣ ਬਗੀਚਾ ਤਿਆਰ ਕੀਤਾ ਜਾਵੇਗਾ ਅਤੇ ਇਸ ਬਗੀਚੇ ਵਿੱਚ ਦੇਸੀ ਬੂਟੇ ਲਗਾਏ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h