Metal detectors at all gates of Sri Darbar Sahib: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਬਣੀ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਹੋਏ ਹਮਲੇ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪਰਤਾਪ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ੇ ਉੱਪਰ ਮੈਟਲ ਡਿਟੈਕਟਰ ਲਗਾਏ ਜਾ ਸਕਦੇ ਹਨ, ਜਿਸ ਨਾਲ ਗ਼ਲਤ ਅਨਸਰਾਂ ਦੇ ਉੱਤੇ ਕਾਬੂ ਪਾਇਆ ਜਾ ਸਕੇ।
ਦੱਸ ਦਈਏ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ। ਪ੍ਰਤਾਪ ਸਿੰਘ ਨੇ ਕਿਹਾ ਕਿ ਬੜੇ ਲੰਮੇ ਚਿਰ ਤੋਂ ਮੰਗ ਚਲੀ ਆ ਰਹੀ ਸੀ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੇਨ ਦਰਵਾਜ਼ੇ ਦੇ ਉਤੇ ਮੈਟਲ ਡਿਟੈਕਟਰ ਲਗਾਏ ਜਾਣ ਅਤੇ ਹੁਣ ਜਲਦੀ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਦਰਵਾਜ਼ੇ ‘ਤੇ ਮੈਟਲ ਡਿਟੈਕਟਰ ਲਗਾਏ ਜਾ ਸਕਦੇ ਹਨ ਤਾਂ ਜੋ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਇਆ ਜਾ ਸਕੇ।
ਸਕੱਤਰ ਪ੍ਰਤਾਪ ਸਿੰਘ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜਿਥੇ ਬੰਬ ਵਿਸਫੋਟ ਕਰਨ ਵਾਲੇ ਦੋਸ਼ੀਆਂ ਨੂੰ ਫੜਨ ਵਾਸਤੇ ਕਾਰਵਾਈ ਕਰਨ ਲਈ ਜੋ ਸਹਿਯੋਗ ਐਸਜੀਪੀਸੀ ਕੋਲੋਂ ਮੰਗਿਆ ਸੀ ਉਹਨਾਂ ਵੱਲੋਂ ਪੂਰੀ ਤਰਾਂ ਦਿੱਤਾ ਗਿਆ ਹੈ ਅਤੇ ਉਹ ਪੰਜਾਬ ਦੇ ਡੀਜੀਪੀ ਦਾ ਵੀ ਧੰਨਵਾਦ ਕਰਦੇ ਹਨ। ਜਿਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦਾ ਸਾਥ ਦਿੱਤਾ ਗਿਆ ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦਾ ਫਰਜ਼ ਬਣਦਾ ਸੀ ਕਿ ਜਦੋਂ ਬੰਬ ਧਮਾਕੇ ਹੋਏ ਸਨ ਉਸ ਵੇਲੇ ਇਸ ਨੂੰ ਚੰਗੀ ਤਰਾਂ ਨਾਲ ਇਨ੍ਹਾਂ ‘ਤੇ ਸ਼ਿਕੰਜਾ ਕੱਸਿਆ ਜਾਣਾ ਸੀ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਤਰਾਂ ਦੀ ਕੋਸ਼ਿਸ਼ ਵੀ ਇਹਨਾਂ ਨੂੰ ਫੜਨ ਵਾਸਤੇ ਨਹੀਂ ਕੀਤੀ ਗਈ। ਹਮੇਸ਼ਾ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਣ ਸ਼ਰਧਾਲੂਆਂ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਹਮੇਸ਼ਾਂ ਹੀ ਉਹ ਤਿਆਰ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h