ਐਤਵਾਰ, ਜੂਨ 28, 2026 10:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਗੜ੍ਹੀ ਚਮਕੌਰ ’ਚ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ, ਪੜ੍ਹੋ ਅੱਜ ਦਾ ਇਤਿਹਾਸ

by Gurjeet Kaur
ਦਸੰਬਰ 22, 2024
in ਧਰਮ
0

ਪੋਹ ਦੇ ਮਹੀਨੇ ਦਾ ਸਿੱਖ ਕੌਮ ਵਿਚ ਬਹੁਤ ਹੀ ਮਹੱਤਵਪੂਰਨ ਸਥਾਨ ਹੈ। ਇਸ ਮਹੀਨੇ ਕੋਈ ਵੀ ਖੁਸ਼ੀ ਤੇ ਜਸ਼ਨਾਂ ਵਾਲੇ ਪ੍ਰੋਗਰਾਮ ਨਹੀਂ ਕੀਤੇ ਜਾਂਦੇ। ਖਾਸ ਤੌਰ ’ਤੇ 7 ਪੋਹ ਤੋਂ ਲੈ ਕੇ 13 ਪੋਹ ਤੱਕ ਦੇ ਸਮੇਂ ਨੂੰ ਕਾਲੀਆਂ ਰਾਤਾਂ ਕਿਹਾ ਜਾਂਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ 6 ਤੇ 7 ਪੋਹ ਦੀ ਦਰਮਿਆਨੀ ਰਾਤ ਨੂੰ ਆਨੰਦਪੁਰ ਸਾਹਿਬ ਨੂੰ ਛੱਡ ਕੇ ਆ ਗਏ ਤੇ ਰਾਸਤੇ ਵਿਚ ਸਿੱਖਾਂ ਤੇ ਮੁਗਲ ਫੌਜਾਂ ਵਿਚਕਾਰ ਭਾਰੀ ਜੰਗ ਹੋਈ। ਗੁਰੂ ਜੀ ਦਾ ਪਰਿਵਾਰ ਵਿਛੜ ਗਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਗੁਰੂ ਘਰ ਦੇ ਰਸੋਈਏ ਗੰਗੂ ਬ੍ਰਾਹਮਣ ਦੇ ਨਾਲ ਸਹੇੜੀ ਪਿੰਡ ਵੱਲ ਚਲੇ ਗਏ ਤੇ ਵੱਡੇ ਸਾਹਿਬਜ਼ਾਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੰਘਾਂ ਨਾਲ ਚਮਕੌਰ ਸਾਹਿਬ ਜੀ ਵੱਲ ਨੂੰ ਚੱਲ ਪਏ। ਗੁਰੂ ਕੇ ਮਹਿਲ ਮਾਤਾ ਸੁੰਦਰੀ ਜੀ ਤੇ ਮਾਤਾ ਸਾਹਿਬ ਕੌਰ ਜੀ ਭਾਈ ਮਨੀ ਸਿੰਘ ਜੀ ਦੇ ਨਾਲ ਦਿੱਲੀ ਵੱਲ ਚਲੇ ਗਏ।

ਚਮਕੌਰ ਸਾਹਿਬ ਜ਼ਿਲਾ ਰੂਪਨਗਰ ਵਿਚ ਪੈਂਦਾ ਇਕ ਇਤਿਹਾਸਿਕ ਨਗਰ ਹੈ। ਚਮਕੌਰ ਸਾਹਿਬ ਵਿਖੇ ਜਗਤ ਸਿਹੁੰ ਦੀ ਹਵੇਲੀ ਹੁੰਦੀ ਸੀ। ਗੁਰੂ ਜੀ ਨੇ ਪੰਜ ਸਿੰਘਾਂ ਨੂੰ ਉਸ ਕੋਲ ਭੇਜਿਆ ਤੇ ਹਵੇਲੀ ਜਾਂ ਗੜ੍ਹੀ ਦੀ ਮੰਗ ਕੀਤੀ ਤਾਂ ਜੋ ਦੁਸ਼ਮਣ ਫੌਜ ਦਾ ਮੁਕਾਬਲਾ ਕਰਨ ਲਈ ਕੋਈ ਠਾਹਰ ਬਣ ਸਕੇ। ਉਹ ਮੁਗਲ ਸੈਨਾ ਤੋਂ ਡਰਦਿਆਂ ਨਾ ਮੰਨਿਆ। ਫਿਰ ਜਗਤ ਸਿਹੁੰ ਦੇ ਛੋਟੇ ਭਰਾ ਰੂਪ ਸਿੰਹੁ ਨੂੰ ਗੁਰੂ ਜੀ ਨੇ ਬੁਲਾਇਆ ਜੋ ਕਿ ਆਪਣੇ ਹਿੱਸੇ ਦੀ ਗੜ੍ਹੀ ਦੇਣਾ ਮੰਨ ਗਿਆ। ਅਗਲੇ ਦਿਨ ਜੰਗ ਸ਼ੁਰੂ ਹੋ ਗਈ ਤੇ ਸਿੰਘ ਜਥਿਆਂ ਦੇ ਰੂਪ ਵਿਚ ਰਣ ਵਿਚ ਜੂਝਦੇ ਤੇ ਅਨੇਕਾਂ ਵੈਰੀਆਂ ਨੂੰ ਮੌਤ ਦੇ ਘਾਟ ਉਤਾਰ ਕੇ ਸ਼ਹੀਦੀਆਂ ਪ੍ਰਾਪਤ ਕਰਨ ਲੱਗੇ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਗਿਆ ਪਾ ਕੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਰਣ ਵਿਚ ਉਤਰੇ। ਜਦੋਂ ਹੱਥ ਵਿਚ ਤਲਵਾਰ ਲੈ ਕੇ ਬਾਬਾ ਜੀ ਨੇ ਘੁੰਮਾਈ ਤਾਂ ਦੁਸ਼ਮਣ ਨੂੰ ਗਸ਼ ਪੈਣ ਲੱਗੇ। ਆਪ ਜੀ ਦੂਸਰੇ ਸਿੰਘਾਂ ਦਾ ਹੌਸਲਾ ਵਧਾਉਂਦੇ ਹੋਏ ਮੈਦਾਨੇ ਜੰਗ ਵਿਚ ਘੋੜਾ ਦੌੜਾ ਕੇ ਘੁੰਮ ਰਹੇ ਸਨ। ਜਿਸ ਪਾਸੇ ਵੱਲ ਵੀ ਸਾਹਿਬਜ਼ਾਦਾ ਅਜੀਤ ਸਿੰਘ ਜੀ ਜਾਂਦੇ, ਮੁਗਲਾਂ ਦੀ ਫੌਜ ਵਿਚ ਭਾਜੜ ਪੈ ਜਾਂਦੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੀ ਆਪਣੇ ਹੋਣਹਾਰ ਸਪੁੱਤਰ ਨੂੰ ਲੜਦਿਆਂ ਕਿਲੇ ਤੋਂ ਦੇਖ ਰਹੇ ਸਨ।

ਅਖੀਰ ਦੁਸ਼ਮਣ ਦੀ ਫੌਜ ਨੇ ਸਾਹਿਬਜ਼ਾਦਾ ਜੀ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਆਪ ਜੀ 8 ਪੋਹ ਸੰਮਤ 1761 ਬਿਕਰਮੀ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਆਪਣੇ ਪਿਤਾ ਜੀ ਦੀਆਂ ਅੱਖਾਂ ਸਾਹਮਣੇ ਸ਼ਹੀਦੀ ਦਾ ਜਾਮ ਪੀ ਗਏ। ਜਦੋਂ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਨੇ ਆਪਣੇ ਵੱਡੇ ਵੀਰ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੂੰ ਸ਼ਹੀਦੀ ਦਾ ਜਾਮ ਪੀਂਦੇ ਵੇਖਿਆ ਤਾਂ ਆਪ ਜੀ ਨੇ ਵੀ ਜੰਗ ਵਿਚ ਜਾਣ ਦੀ ਆਗਿਆ ਮੰਗੀ। ਗੁਰੂ ਜੀ ਨੇ ਆਪਣੇ ਲਾਡਲੇ ਸਪੁੱਤਰ ਨੂੰ ਆਪਣੇ ਹੱਥੀਂ ਜੰਗ ਲਈ ਤਿਆਰ ਕੀਤਾ। ਸਾਹਿਬਜ਼ਾਦਾ ਜੁਝਾਰ ਸਿੰਘ ਬਹਾਦਰੀ ਨਾਲ 20-20 ਸੈਨਿਕਾਂ ਨੂੰ ਮਾਰ ਰਹੇ ਸਨ। ਅਖੀਰ ਬਾਬਾ ਜੁਝਾਰ ਸਿੰਘ ਜੀ ਨੂੰ ਵੱਡੀ ਗਿਣਤੀ ਵਿਚ ਦੁਸ਼ਮਣਾਂ ਨੇ ਇਕੱਠੇ ਹੋ ਕੇ ਘੇਰ ਲਿਆ। ਫਿਰ ਕਿਸੇ ਨੇ ਹਿੰਮਤ ਕਰਕੇ ਪਿਛਲੇ ਪਾਸਿਓਂ ਤੀਰ ਨਾਲ ਵਾਰ ਕੀਤਾ ਜੋ ਕਿ ਬਾਬਾ ਜੀ ਦੇ ਆਣ ਵੱਜਾ। ਇੰਨੇ ਨੂੰ ਬਾਕੀ ਦੇ ਦੁਸ਼ਮਣਾਂ ਨੇ ਵੀ ਜ਼ੋਰਦਾਰ ਹਮਲੇ ਸ਼ੁਰੂ ਕਰ ਦਿੱਤੇ। ਬਾਬਾ ਜੁਝਾਰ ਸਿੰਘ ਜੀ ਕਈਆਂ ਨੂੰ ਮਾਰਦੇ ਹੋਏ ਸ਼ਹੀਦ ਹੋ ਗਏ। ਗੁਰੂ ਜੀ ਨੇ ਗੜ੍ਹੀ ਤੋਂ ਹੀ ਫਤਿਹ ਗਜਾ ਦਿੱਤੀ ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।

ਅਖੀਰ ਬਾਕੀ ਰਹਿੰਦੇ ਸਿੰਘਾਂ ਨੇ ਗੁਰਮਤਾ ਕਰਕੇ ਗੁਰੂ ਜੀ ਨੂੰ ਗੜ੍ਹੀ ਤੋਂ ਬਾਹਰ ਜਾਣ ਲਈ ਕਿਹਾ। ਸਿੰਘਾਂ ਨੇ ਕਿਹਾ ਕਿ ਗੁਰੂ ਜੀ ਤੁਹਾਡਾ ਇਥੋਂ ਜ਼ਿੰਦਾ ਨਿਕਲਣਾ ਬਹੁਤ ਹੀ ਜਰੂਰੀ ਹੈ, ਕਿਉਂਕਿ ਤੁਸੀਂ ਤਾਂ ਲੱਖਾਂ ਹੀ ਸਿੰਘ ਸਜਾ ਲਓਗੇ ਪਰ ਲੱਖਾਂ ਕਰੋੜਾਂ ਸਿੰਘ ਵੀ ਮਿਲ ਕੇ ਇਕ ਗੁਰੂ ਗੋਬਿੰਦ ਸਿੰਘ ਜੀ ਕਾਇਮ ਨਹੀਂ ਕਰ ਸਕਦੇ। ਗੁਰੂ ਜੀ ਨੇ ਕਿਹਾ ਕਿ ਉਹ ਪੰਜ ਸਿੰਘਾਂ ਦੇ ਗੁਰਮਤੇ ਅੱਗੇ ਆਪਣਾ ਸਿਰ ਝੁਕਾਉਂਦੇ ਹਨ ਪਰ ਉਹ ਚੋਰੀ-ਚੋਰੀ ਨਹੀਂ ਜਾਣਗੇ। ਗੁਰੂ ਜੀ ਨੇ ਕਿਹਾ ਕਿ ਉਹ ਦੁਸ਼ਮਣ ਨੂੰ ਖਬਰਦਾਰ ਕਰਕੇ ਤੇ ਲਲਕਾਰ ਕੇ ਜਾਣਗੇ।

ਗੁਰੂ ਜੀ ਰਾਤ ਵੇਲੇ ਜਦੋਂ ਗੜ੍ਹੀ ’ਚੋਂ ਬਾਹਰ ਨਿਕਲੇ ਤਾਂ ਉਸ ਵੇਲੇ ਗੜ੍ਹੀ ਵਿਚ 8 ਸਿੰਘ ਬਾਕੀ ਰਹਿ ਗਏ ਸਨ। ਅਸਲ ਵਿਚ ਚਮਕੌਰ ਦਾ ਘੇਰਾ ਪਾਈ ਬੈਠੀ ਫੌਜ ਵਿਚ ਖਵਾਜਾ ਮਰਦੂਦ ਖਾਂ ਵੀ ਸ਼ਾਮਿਲ ਸੀ ਜੋ ਕਿ ਇਹ ਫੜ੍ਹ ਮਾਰ ਕੇ ਆਇਆ ਸੀ ਕਿ ਉਹ ਗੁਰੂ ਜੀ ਨੂੰ ਜ਼ਿੰਦਾ ਫੜ ਕੇ ਲਿਆਵੇਗਾ। ਗੁਰੂ ਜੀ ਨੇ ਖਵਾਜਾ ਨੂੰ ਵੀ ਵੰਗਾਰਿਆ ਤਾਂ ਕਿ ਕਿਧਰੇ ਖਵਾਜਾ ਇਹ ਨਾ ਸਮਝੇ ਕਿ ਗੁਰੂ ਜੀ ਤਾਂ ਚੋਰੀ-ਚੋਰੀ ਨਿਕਲ ਗਏ ਹਨ ਗੁਰੂ ਜੀ ਨੇ ਗੜ੍ਹੀ ’ਚੋਂ ਬਾਹਰ ਨਿਕਲ ਕੇ ਇਕ ਪੁਰਾਣੇ ਪਿੱਪਲ ਦੇ ਰੁੱਖ ਹੇਠ ਖਲੋ ਕੇ ਤਾੜੀ ਮਾਰ ਕੇ ਕਿਹਾ, ‘ਪੀਰ-ਏ-ਹਿੰਦ ਮੇ ਰਵਦ’। ਭਾਵ ਹਿੰਦ ਦਾ ਪੀਰ ਜਾ ਰਿਹਾ ਹੈ।

ਜਦੋਂ ਗੁਰੂ ਜੀ ਨੇ ਤਿੰਨ ਵਾਰੀ ਤਾੜੀ ਮਾਰ ਕੇ ਸਾਰੀ ਫ਼ੌਜ ਨੂੰ ਲਲਕਾਰਿਆ ਤਾਂ ਉੱਧਰ ਗੜ੍ਹੀ ਵਿਚ ਮੌਜੂਦ ਸਿੰਘਾਂ ਨੇ ਜੈਕਾਰੇ ਗਜਾ ਦਿੱਤੇ ਅਤੇ ਜ਼ੋਰ-ਜ਼ੋਰ ਨਾਲ ਨਗਾਰੇ ਵਜਾਉਣੇ ਸ਼ੁਰੂ ਕਰ ਦਿੱਤੇ। ਪਹਿਲਾਂ ਟਿਕੀ ਹੋਈ ਰਾਤ ਵਿਚ ਗੁਰੂ ਜੀ ਦੀ ਤਾੜੀ ਦੀ ਆਵਾਜ਼, ਫੇਰ ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਨੂੰ ਸੁਣ ਕੇ ਦੁਸ਼ਮਣ ਫ਼ੌਜ ਵਿਚ ਭਾਜੜ ਪੈ ਗਈ। ਉਨ੍ਹਾਂ ਨੀਂਦ ਦੇ ਭੰਨਿਆਂ ਨੂੰ ਲੱਗਾ ਕਿ ਬਾਹਰੋਂ ਹੋਰ ਫ਼ੌਜ ਆ ਗਈ ਹੈ, ਇਸ ਲਈ ਅੱਭੜਵਾਹੇ ਜਿਹੇ ਉਹ ਉੱਠੇ ਤੇ ਆਪਸ ਵਿਚ ਹੀ ਭੁਲੇਖੇ ਨਾਲ ਕਟਾਵੱਢੀ ਕਰੀ ਗਏ। ਆਪਣੀ ਹੀ ਫ਼ੌਜ ਦਾ ਨੁਕਸਾਨ ਕਰਕੇ ਬਾਅਦ ਵਿਚ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰੂ ਜੀ ਤਾਂ ਇਥੇ ਹਨ ਹੀ ਨਹੀਂ।

ਜਿੱਥੇ ਗੁਰੂ ਜੀ ਨੇ ਤਾੜੀ ਮਾਰ ਕੇ ਦੁਸ਼ਮਣ ਨੂੰ ਸੁਚੇਤ ਕੀਤਾ ਸੀ, ਉਥੇ ਅੱਜਕੱਲ ਗੁਰਦੁਆਰਾ ਤਾੜੀ ਸਾਹਿਬ ਬਣਿਆ ਹੋਇਆ ਹੈ। ਜਿਸ ਕੱਚੀ ਗੜ੍ਹੀ ਵਿਚ 40 ਸਿੰਘਾਂ ਨੇ ਗੁਰੂ ਜੀ ਦੀ ਅਗਵਾਈ ਹੇਠ ਇਹ ਦੁਨੀਆ ਭਰ ਦੀ ਅਸਾਵੀਂ ਜੰਗ ਲੜੀ ਸੀ, ਉੱਥੇ ਗੁਰਦੁਆਰਾ ਗੜ੍ਹੀ ਸਾਹਿਬ ਬਣਿਆ ਹੋਇਆ ਹੈ। ਜਿੱਥੇ ਲੜਾਈ ਹੋਈ ਤੇ ਫ਼ਿਰ ਬਾਅਦ ਵਿਚ ਸਾਰੇ ਸ਼ਹੀਦ ਸਿੰਘਾਂ ਦਾ ਅੰਗੀਠਾ ਤਿਆਰ ਕਰਕੇ ਸਸਕਾਰ ਕੀਤਾ ਗਿਆ, ਉੱਥੇੇ ਮੁੱਖ ਗੁਰਦੁਆਰਾ ਕਤਲਗੜ੍ਹ ਸਾਹਿਬ ਸੁਸ਼ੋਭਿਤ ਹੈ। ਬਾਬਾ ਪਿਆਰਾ ਸਿੰਘ ਜੀ ਨੇ ਇਸ ਥਾਂ ਕਾਰ ਸੇਵਾ ਕਰਵਾਈ। ਇਥੇ ਹਰ ਸਾਲ 6,7,8 ਪੋਹ (ਇਸ ਸਾਲ (21 ਤੋਂ 23 ਦਸੰਬਰ) ਨੂੰ ਸ਼ਹੀਦਾਂ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਜੋੜ ਮੇਲਾ ਲਗ ਰਿਹਾ ਹੈ।

Tags: baba ajit singhBaba Jujhar Singhbig lordsGarhi ChamkaurMartyrdompro punjab tvsikh history
Share248Tweet155Share62

Related Posts

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਗੁਰਦੁਆਰੇ ਵਿੱਚ ਲੱਗੀ ਭਿਆਨਕ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਦੇ ਜਲੇ ਕਵਰ

ਜੂਨ 5, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਮਈ 18, 2026

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ : ਐਡਵੋਕੇਟ ਧਾਮੀ

ਅਪ੍ਰੈਲ 26, 2026

ਚਾਰ ਧਾਮ ਯਾਤਰਾ ਦੇ ਨਵੇਂ ਨਿਯਮ ਅਤੇ ਪ੍ਰਮਾਣੀਕਰਣ ਪ੍ਰਕਿਰਿਆ, ਇਹ ਨਿਯਮ ਪੂਰੇ ਕੀਤੇ ਬਿਨਾਂ ਨਹੀਂ ਮਿਲੇਗੀ ਐਂਟਰੀ

ਅਪ੍ਰੈਲ 22, 2026
Load More

Recent News

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026

ਪੰਜਾਬ ਪੁਲਿਸ ਨੇ ਸਾਈਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤਿਆਂ ਨੂੰ ਕੀਤਾ ਫ੍ਰੀਜ਼, ਲਗਭਗ 540 ਕਰੋੜ ਰੁਪਏ ਦੀ ਧੋਖਾਧੜੀ ਦਾ ਲਗਾਇਆ ਪਤਾ

ਜੂਨ 27, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਤੋਂ ਗੁਜਰਾਤ ਲਈ ਭਾਰਤ ਟੈਕਸੀ ਕੀਤੀ ਲਾਂਚ

ਜੂਨ 27, 2026

ਟੋਲ ਟੈਕਸ ‘ਤੇ ਵੱਡਾ ਫੈਸਲਾ: ਨਵੇਂ ਹਾਈਵੇਅ ‘ਤੇ ਪਹਿਲੇ 60 ਕਿਲੋਮੀਟਰ ਲਈ ਨਹੀਂ ਦੇਣੀ ਪਵੇਗੀ ਕੋਈ ਫੀਸ

ਜੂਨ 27, 2026

Weather Update: 7 ਘੰਟਿਆਂ ਦੇ ਅੰਦਰ 13 ਰਾਜਾਂ ‘ਚ ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ ਜਾਰੀ, IMD ਨੇ ਅਪਡੇਟਕੀਤਾ ਜਾਰੀ

ਜੂਨ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.