Municipal Council Kharar Councillors: ਨਗਰ ਕੌਂਸਲ ਖਰੜ ਦੇ ਕੌਂਸਲਰਾਂ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕਰਕੇ ਖਰੜ ਸ਼ਹਿਰ ਦੇ ਵਿਕਾਸ ਵਿੱਚ ਆ ਰਹੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ।
ਮੀਟਿੰਗ ਦੌਰਾਨ ਕੌਂਸਲਰਾਂ ਨੇ ਉਨ੍ਹਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਚਰਚਾ ਕੀਤੀ, ਜਿਸ ਵਿੱਚ ਜਲ ਸਪਲਾਈ ਦੀ ਸਮੱਸਿਆ, ਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ। ਉਨ੍ਹਾਂ ਸ਼ਹਿਰ ਵਾਸੀਆਂ ਦੇ ਰਹਿਣ-ਸਹਿਣ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਭਰੋਸਾ ਦਿੱਤਾ। ਉਨ੍ਹਾਂ ਕੌਂਸਲਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮਸਲਿਆਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਇਨ੍ਹਾਂ ਦੇ ਹੱਲ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ।
MC Kharar's councillors met with Cabinet Minister @AnmolGaganMann and shared their concerns about the problems facing in the development of Kharar city. Cabinet Minister assured the councillors that their issues would be given the utmost importance. pic.twitter.com/WmynCU3RhV
— Government of Punjab (@PunjabGovtIndia) May 12, 2023
ਮੰਤਰੀ ਨੇ ਕਿਹਾ ਕਿ ਖਰੜ ਵਿੱਚ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹਲ ਕੀਤਾ ਜਾਵੇਗਾ ਅਤੇ ਇਲਾਕਾ ਵਾਸੀਆਂ ਨੂੰ ਲੋੜੀਂਦੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
ਕੈਬਨਿਟ ਮੰਤਰੀ ਨੇ ਖਰੜ ਸ਼ਹਿਰ ਦੀ ਸਥਿਤੀ ਸੁਧਾਰਨ ਲਈ ਕੌਂਸਲਰਾਂ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਚੁਣੌਤੀਆਂ ਨਾਲ ਨਜਿੱਠਣ ਅਤੇ ਖਰੜ ਸ਼ਹਿਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਯਤਨ ਜਾਰੀ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h