Anmol Gagan Maan: ਪੰਜਾਬ ਸਰਕਾਰ ਵਲੋਂ ਸੂਬੇ ‘ਚ ਲਗਾਤਾਰ ਵੱਧ ਰਹੇ ਜ਼ੁਰਮ ਨੂੰ ਨਕੇਲ ਕੱਸਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਸਰਕਾਰ ਨੇ ਹਿਦਾਇਤਾਂ ਦਿੱਤੀਆਂ ਸੀ ਕਿ ਸਾਰੇ ਆਪਣੇ ਸੋਸ਼ਲ ਮੀਡੀਆ ਤੋਂ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੀਆਂ ਤਸਵੀਰਾਂ ਅਤੇ ਹਥਿਆਰਾਂ ਦੀ ਨੁਮਾਇਸ ਵਾਲੀਆਂ ਤਸਵੀਰਾਂ ‘ਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤਹਿਤ ਪੁਲਿਸ ਨੇ ਸਖ਼ਤ ਐਕਸ਼ਨ ਲੈਂਦਿਆਂ ਕਾਰਵਾਈਆਂ ਕੀਤੀਆਂ।
ਇਸ ਦੇ ਨਾਲ ਹੀ 26 ਨਵੰਬਰ ਨੂੰ ਪੰਜਾਬ ਸਰਕਾਰ ਦੇ ਹੁਕਮ ਮਗਰੋਂ ਪੰਜਾਬ ਡੀਜੀਪੀ ਨੇ ਹੁਕਮ ਜਾਰੀ ਕੀਤਾ ਕਿ ਸਭ ਨੂੰ ਸੋਸ਼ਲ ਮੀਡੀਆ ਤੋਂ ਅਜਿਹਾ ਕੰਟੈਂਟ ਹਟਾਉਣ ਲਈ ਕਿਹਾ ਗਿਆ ਹੈ ਜਿਸ ਤੋਂ ਬਾਅਦ ਮੁੜ ਕਾਰਵਾਈ ਕੀਤੀ ਜਾਵੇਗੀ। ਇਹ 72 ਘੰਟੇ 29 ਨਵੰਬਰ ਨੂੰ ਖ਼ਤਮ ਹੋ ਗਏ ਹਨ। ਇਸ ਦੇ ਨਾਲ ਹੀ ਸਰਕਾਰ ਲਈ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ‘ਚ ਸਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਅਤੇ ਪੰਜਾਬੀ ਸਿੰਗਰ ਅਨਮੋਲ ਗਗਨ ਮਾਨ ਹੀ ਆਪਣੀ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਨਜ਼ਰ ਆਏ। ਮਾਨ ਵਲੋਂ ਪੰਜਾਬ ਸਰਕਾਰ ਦੇ 72 ਘੰਟੇ ਦਾ ਅਲਟੀਮੇਟਮ ਖ਼ਤਮ ਹੋਣ ਤੋਂ ਬਾਅਦ ਵੀ ਹਥਿਆਰਾਂ ਨਾਲ ਤਸਵੀਰਾਂ ਨੂੰ ਹੱਟਾਇਆ ਨਹੀਂ ਗਿਆ। ਜਿਸ ਤੋਂ ਮਗਰੋਂ ਵਿਰੋਧੀ ਧਿਰ ਨੇ ਸਵਾਲ ਖੜ੍ਹੇ ਕੀਤੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਦਾ ਕਹਿਣਾ ਹੈ ਕਿ ਕੀ ਇਹ ਨਿਯਮ ਸਿਰਫ ਆਮ ਲੋਕਾਂ ਲਈ ਹਨ, ਸਰਕਾਰ ਦੇ ਮੰਤਰੀਆਂ ਲਈ ਨਹੀਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h