ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਜਨਤਾ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸ਼ਨੀਵਾਰ ਨੂੰ ਆਪਣੇ ਵਿਧਾਨ ਸਭਾ ਹਲਕੇ ਅਜਨਾਲਾ ਦੇ ਲੋਕਾਂ ਲਈ ਜਨਤਾ ਦਰਬਾਰ ਦਾ ਆਯੋਜਨ ਕੀਤਾ। ਕੈਬਨਿਟ ਮੰਤਰੀ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਉਹ ਹਰ ਮੰਗਲਵਾਰ ਨੂੰ ਮੋਹਾਲੀ ਸਥਿਤ ਆਪਣੇ ਪੰਚਾਇਤੀ ਦਫ਼ਤਰ ਵਿਚ ਪੰਜਾਬ ਦੀ ਜਨਤਾ ਲਈ ਦਰਬਾਰ ਦਾ ਆਯੋਜਨ ਕਰਿਆ ਕਰਨਗੇ, ਜਦਕਿ ਹਰ ਸ਼ਨੀਵਾਰ ਨੂੰ ਉਹ ਆਪਣੇ ਹਲਕੇ ਦੇ ਲੋਕਾਂ ਲਈ ਅਜਨਾਲਾ ਵਿਖੇ ਜਨਤਾ ਦਰਬਾਰ ਲਗਾਉਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਨਤਾ ਨੂੰ ਚੰਡੀਗੜ੍ਹ ਆਉਣ ਦੀ ਲੋੜ ਨਾ ਪਵੇ, ਇਸ ਦੇ ਲਈ ਉਹ ਸਮੇਂ-ਸਮੇਂ ’ਤੇ ਸੋਸ਼ਲ ਮੀਡੀਆ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਰੂ-ਬ-ਰੂ ਹੁੰਦੇ ਰਹਿੰਦੇ ਹਨ। ਲੋਕਾਂ ਦੀਆਂ ਸ਼ਿਕਾਇਤਾਂ ਜ਼ਿਆਦਾਤਰ ਪੰਚਾਇਤਾਂ ਨਾਲ ਸਬੰਧਤ ਹਨ, ਜਿਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਚਾਇਤਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਰਕਾਰ ਜਲਦੀ ਹੀ ਦੋਬਾਰਾ ਮੁਹਿੰਮ ਸ਼ੁਰੂ ਕਰੇਗੀ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਜਿਹੜਾ ਵੀ ਭ੍ਰਿਸ਼ਟਾਚਾਰ ’ਚ ਸ਼ਾਮਲ ਮਿਲੇਗਾ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਗੁਜਰਾਤ ’ਚ ਆਮ ਆਦਮੀ ਪਾਰਟੀ ਨੂੰ ਘੱਟ ਸੀਟਾਂ ਮਿਲਣ ’ਤੇ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨਵੀਂ ਸੀ ਪਰ ਫਿਰ ਵੀ 13 ਫ਼ੀਸਦੀ ਵੋਟਾਂ ਹਾਸਲ ਕਰਨ ’ਚ ਕਾਮਯਾਬ ਰਹੀ। ਅਗਲੀਆਂ ਚੋਣਾਂ ਵਿਚ ਅਸੀਂ ਹੋਰ ਮਜ਼ਬੂਤ ਹੋ ਕੇ ਉਭਰਾਂਗੇ। ਪਾਰਟੀ ਨੂੰ ਇਸ ਗੱਲ ਦਾ ਮਾਣ ਹੈ ਕਿ ਉਹ ਕੌਮੀ ਪਾਰਟੀ ਬਣ ਗਈ ਹੈ। 10 ਸਾਲਾਂ ਵਿਚ ਆਮ ਆਦਮੀ ਪਾਰਟੀ ਦਾ ਗ੍ਰਾਫ਼ ਸਭ ਤੋਂ ਤੇਜ਼ੀ ਨਾਲ ਤਰੱਕੀ ਵੱਲ ਵਧਿਆ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h