ਫਰੀਦਕੋਟ ਵਿਖੇ ਪੰਜਾਬ ਸਰਕਾਰ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਧਰਨਾ ਚੁੱਕੇ ਜਾਣ ਦੇ ਸੰਕੇਤ ਦਿੱਤੇ ਗਏ ਹਨ। ਹਾਲਾਂਕਿ ਹਾਲੇ ਤਸਵਾਰੀ ਸਪਸ਼ਟ ਨਹੀਂ ਹੋਈ ਹੈ ਪਰ ਸੂਤਰਾਂ ਮੁਤਾਬਕ ਇਹ ਜਾਣਕਾਰੀ ਹਾਸਲ ਹੋਈ ਹੈ ਕਿ ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਕਿਸਾਨ ਆਗੂ ਡੱਲੇਵਾਲ ਨੂੰ ਮਨਾ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ਵਿਚਕਾਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ‘ਤੇ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਸਹਿਮਤੀ ਬਣ ਗਈ ਹੈ। ਜਿਸ ਤੋਂ ਬਾਅਦ ਇਹ ਧਰਨਾ ਚੁੱਕੇ ਜਾਣ ਦੇ ਸੰਕੇਤ ਮਿਲੇ ਹਨ।
ਜਾਣਕਾਰੀ ਮੁਤਾਬਕ ਖੇਤੀਬਾੜੀ ਮੰਤਰੀ ਧਾਲੀਵਾਲ ਤੇ ਕਿਸਾਨਾਂ ਵਿਚਕਾਰ ਕਰੀਬ ਢਾਈ ਘੰਟੇ ਮੀਟਿੰਗ ਹੋਈ ਜਿਸ ‘ਚ ਇਹ ਸਿੱਟਾ ਨਿਕਲਿਆ ਕਿ ਸਰਕਾਰ ਮੰਨੀਆਂ ਹੋਈਆਂ ਮੰਗਾਂ ‘ਤੇ ਨੋਟੀਫਿਕੇਸ਼ਨ ਜਾਰੀ ਕਰੇਗੀ।
ਹੋਰ ਜਾਣਕਾਰੀ ਲਈ ਪੜ੍ਹੋ ਖ਼ਬਰ
ਦੱਸ ਦੇਈਏ ਕਿਸਾਨ ਆਗੂ ਡੱਲੇਵਾਲ ਸ਼ਨੀਵਾਰ ਤੋਂ ਮਰਨ ਵਰਤ ‘ਤੇ ਬੈਠੇ ਹੋਏ ਸਨ। ਉਹ ਸਰਕਾਰ ਤੋਂ ਉਨ੍ਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਸਨ। ਪੰਜਾਬ ਸਰਕਾਰ ਵੱਲੋਂ ਵੀ ਲਗਾਤਰਾ ਕਿਸਾਨ ਆਗੂ ਡੱਲੇਵਾਲ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਪੰਜਾਬ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਵੀ ਫਰੀਦਕੋਰਟ ਧਰਨੇ ‘ਚ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਸੀ। ਉਨ੍ਹਾਂ ਵੱਲੋਂ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਜਾਇਜਾ ਲਿਆ ਗਿਆ ਸੀ ਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦਾ ਹੌਂਸਲਾ ਵੀ ਦਿੱਤਾ ਸੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h