Independence Day in Anganwadi Centres : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ ਵਿਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਕੀਤੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ।
Social Security Women and Child Development Minister Dr. Baljit Kaur has instructed all CDPOs to celebrate Independence Day In Anganwadi centres to create a sense of patriotism. pic.twitter.com/CKD2cDa48C
— Government of Punjab (@PunjabGovtIndia) August 12, 2023
ਪੰਜਾਬ ਕੈਬਿਨਟ ਮੰਤਰੀ ਨੇ ਆਖਿਆ ਕਿ ਵਿਭਾਗ ਵੱਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਉਨ੍ਹਾਂ ਅਧੀਨ ਆਉਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸੁਤੰਤਰਤਾ ਦਿਵਸ ਦੇ ਮੌਕੇ ਤੇ ਬੱਚਿਆਂ ਦੇ ਮਾਪਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h